ਪੰਜਾਬ ਦੇ ਇਸ ਮਸ਼ਹੂਰ ਲੀਡਰ ਦੀ ਗੱਡੀ ਦਾ ਹੋਇਆ ਭਿਆਨਕ ਹਾਦਸਾ ਚਿੰਤਪੂਰਨੀ ਮੰਦਰ ਜਾ ਰਿਹਾ ਸੀ ਮੱਥਾ ਟੇਕਣ

ਆਈ ਤਾਜ਼ਾ ਵੱਡੀ ਖਬਰ 

ਜਿੱਥੇ ਹੁਣ ਪੰਜਾਬ ਵਿੱਚ ਮੌਸਮ ਦੀ ਤਬਦੀਲੀ ਕਾਰਨ ਭਿਆਨਕ ਸੜਕ ਹਾਦਸਿਆਂ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ ਉਥੇ ਹੀ ਲੋਕਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਵੀ ਹੋ ਰਿਹਾ ਹੈ। ਕਿਉਂਕਿ ਇਸ ਸਮੇਂ ਮੌਨਸੂਨ ਦੀ ਹੋਈ ਭਾਰੀ ਤਬਦੀਲੀ ਕਾਰਨ ਜਿਥੇ ਧੁੰਦ ਪੈਣੀ ਸ਼ੁਰੂ ਹੋ ਗਈ ਹੈ ਉਥੇ ਹੀ ਵਿਜੀਬਿਲਟੀ ਵਿਚ ਕਮੀ ਆਉਣ ਕਾਰਨ ਵਾਹਨ ਚਾਲਕਾਂ ਨੂੰ ਕਈ ਤਰਾਂ ਦੀਆਂ ਮੁਸ਼ਕਲਾਂ ਦਰਪੇਸ਼ ਆ ਰਹੀਆਂ ਹਨ ਜਿਸਦੇ ਚਲਦੇ ਹੋਏ ਸੜਕ ਹਾਦਸੇ ਵਾਪਰ ਰਹੇ ਹਨ। ਅਚਾਨਕ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਲੋਕਾਂ ਵਿੱਚ ਵੀ ਸਹਿਮ ਦਾ ਮਾਹੌਲ ਪੈਦਾ ਕਰਦੀਆਂ ਹਨ। ਸਰਕਾਰ ਵੱਲੋਂ ਜਿਥੇ ਵਾਹਨ ਚਾਲਕਾਂ ਨੂੰ ਇਸ ਮੌਸਮ ਵਿਚ ਪੁਰੀ ਚੌਕਸੀ ਵਰਤਣ ਦੇ ਆਦੇਸ਼ ਜਾਰੀ ਕੀਤੇ ਜਾਂਦੇ ਹਨ ਉਥੇ ਹੀ ਕੁਝ ਲੋਕਾਂ ਵੱਲੋਂ ਵਰਤੀ ਜਾਂਦੀ ਅਣਗਹਿਲੀ ਉਨ੍ਹਾਂ ਲਈ ਮੁਸ਼ਕਲ ਪੈਦਾ ਕਰ ਦਿੰਦੀ ਹੈ।

ਹੁਣ ਪੰਜਾਬ ਦੇ ਇਸ ਮਸ਼ਹੂਰ ਲੀਡਰ ਦੇ ਮਾਤਾ ਚਿੰਤਪੁਰਨੀ ਦੇ ਮੰਦਰ ਮੱਥਾ ਟੇਕਣ ਜਾਂਦੇ ਸਮੇਂ ਗੱਡੀ ਨਾਲ ਭਿਆਨਕ ਹਾਦਸਾ ਵਾਪਰਿਆ ਹੈ ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਸ਼ਿਵ ਸੈਨਾ ਦੇ ਸੂਬਾਈ ਪ੍ਰਧਾਨ ਹਰਵਿੰਦਰ ਸੋਨੀ ਦੀ ਬੁਲਟ ਪਰੂਫ ਗੱਡੀ ਉਸ ਸਮੇਂ ਹਾਦਸਾਗ੍ਰਸਤ ਹੋ ਗਈ ਜਦੋਂ ਉਹ ਮਾਤਾ ਚਿੰਤਪੁਰਨੀ ਦੇ ਮੰਦਰ ਵਿਖੇ ਮੱਥਾ ਟੇਕਣ ਲਈ ਜਾ ਰਹੇ ਸਨ। ਦੱਸਿਆ ਗਿਆ ਹੈ ਕਿ ਇਹ ਹਾਦਸਾ ਮਾਤਾ ਚਿੰਤਪੁਰਨੀ ਦੇ ਮੰਦਰ ਦੇ ਨਜ਼ਦੀਕ ਹੀ ਵਾਪਰਿਆ ਹੈ ਉਹਨਾਂ ਦੀ ਗੱਡੀ 100 ਫੁੱਟ ਡੂੰਘੀ ਖੱਡ ਵਿਚ ਡਿੱਗ ਗਈ।

ਇਸ ਘਟਨਾ ਦੇ ਹਾਦਸੇ ਬਾਰੇ ਜਾਣਕਾਰੀ ਦਿੰਦੇ ਹੋਏ ਡਰਾਈਵਰ ਗੁਰਮੀਤ ਸਿੰਘ ਵੱਲੋਂ ਦੱਸਿਆ ਗਿਆ ਹੈ ਕਿ ਉਸ ਵੱਲੋਂ ਬੁਲਟ ਪਰੂਫ ਗੱਡੀ ਚਲਾਉਣ ਤੋਂ ਅਸਮਰੱਥਾ ਪ੍ਰਗਟਾਈ ਗਈ ਸੀ ਕਿਉਂਕਿ ਉਨ੍ਹਾਂ ਵੱਲੋਂ ਬੁਲਟ ਪਰੂਫ ਗੱਡੀ ਭਾਰੀ ਹੋਣ ਕਾਰਨ ਪਹਾੜੀ ਰਸਤੇ ਤੇ ਚਲਾਉਣ ਤੋਂ ਆਪਣੀ ਅਸਮਰੱਥਾ ਜ਼ਾਹਿਰ ਕੀਤੀ ਸੀ। ਪਰ ਕਿਸੇ ਵੱਲੋਂ ਵੀ ਉਨ੍ਹਾਂ ਦੀ ਗਲ ਨੂੰ ਗੰਭੀਰ ਨਹੀਂ ਲਿਆ ਗਿਆ ਅਤੇ ਉੱਚ ਅਧਿਕਾਰੀਆਂ ਵੱਲੋਂ ਮਨਾ ਕਰਨ ਦੇ ਬਾਵਜੂਦ ਵੀ ਇਸ ਰਸਤੇ ਤੇ ਭੇਜਿਆ ਗਿਆ। ਉਥੇ ਹੀ ਦੱਸਿਆ ਗਿਆ ਹੈ ਕਿ ਇਸ ਹਾਦਸੇ ਵਿੱਚ ਸੋਨੀ ਬਿਲਕੁਲ ਠੀਕ-ਠਾਕ ਹਨ।

ਇਸ ਘਟਨਾ ਨੂੰ ਲੈ ਕੇ ਜਿੱਥੇ ਸੋਨੀ ਵਲੋ ਆਰੋਪ ਲਗਾਇਆ ਗਿਆ ਹੈ ਕਿ ਇਸ ਘਟਨਾ ਨੂੰ ਲੈ ਕੇ ਕੋਈ ਵੀ ਐਫ਼ ਆਰ ਆਈ ਦਰਜ ਨਹੀਂ ਕੀਤੀ ਗਈ ਹੈ। ਉਥੇ ਹੀ ਉਨ੍ਹਾਂ ਦੱਸਿਆ ਹੈ ਕਿ ਇਸ ਤੋਂ ਪਹਿਲਾਂ ਵੀ 9 ਮਈ ਨੂੰ ਉਹਨਾਂ ਦੀ ਗੱਡੀ ਤੂੜੀ ਵਾਲੀ ਟਰਾਲੀ ਦੇ ਅਚਾਨਕ ਸਾਹਮਣੇ ਆਉਣ ਕਾਰਨ ਬੇਕਾਬੂ ਹੋ ਕੇ ਪਲਟ ਗਈ ਸੀ ਜਦੋਂ ਇਸ ਘਟਨਾ ਨੂੰ ਲੈ ਕੇ ਉਨ੍ਹਾਂ ਖਿਲਾਫ ਪਰਚਾ ਦਰਜ ਕਰ ਦਿੱਤਾ ਗਿਆ ਸੀ। ਉਥੇ ਹੀ ਹੁਣ ਉਨ੍ਹਾਂ ਇਲਜ਼ਾਮ ਲਗਾਇਆ ਹੈ ਕਿ ਉਨ੍ਹਾਂ ਦੀ ਜਾਨ ਨੂੰ ਬਾਰ-ਬਾਰ ਅਧਿਕਾਰੀਆਂ ਵੱਲੋਂ ਖਤਰੇ ਵਿੱਚ ਪਾਇਆ ਜਾ ਰਿਹਾ ਹੈ।

error: Content is protected !!