ਪੰਜਾਬ ਦੇ ਇਸ ਸਕੂਲ ਦੀ ਅਧਿਆਪਕਾ ਦੀ ਹੋ ਗਈ ਕੋਰੋਨਾ ਨਾਲ ਮੌਤ, ਇਲਾਕੇ ਚ ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਕੋਰੋਨਾ ਵਾਇਰਸ ਦੀ ਦੂਸਰੀ ਲਹਿਰ ਨੇ ਇਸ ਸਮੇਂ ਪੂਰੇ ਵਿਸ਼ਵ ਉਪਰ ਆਪਣੀ ਪਕੜ ਬਣਾਈ ਹੋਈ ਹੈ। ਮੌਜੂਦਾ ਸਮੇਂ ਦੌਰਾਨ ਕੋਈ ਵੀ ਅਜਿਹਾ ਦੇਸ਼ ਨਹੀਂ ਜੋ ਇਸ ਦੇ ਮਾ-ਰੂ ਪ੍ਰਭਾਵ ਤੋਂ ਬਚਿਆ ਹੋਵੇ। ਇਸ ਸੰਕਟ ਦੀ ਘੜੀ ਨੇ ਸਮੁੱਚੇ ਸੰਸਾਰ ਨੂੰ ਇਸ ਬਿਮਾਰੀ ਦੇ ਸਾਏ ਥੱਲੇ ਰਹਿਣ ਨੂੰ ਮਜਬੂਰ ਕੀਤਾ ਹੋਇਆ ਹੈ। ਵੱਖ ਵੱਖ ਪੱਧਰ ਉਪਰ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਵੀ ਇਸ ਬਿਮਾਰੀ ਦੇ ਪ੍ਰਭਾਵਾਂ ਨੂੰ ਘੱਟ ਕਰਨ ਵਿਚ ਜ਼ਿਆਦਾ ਅਸਰਦਾਰ ਸਾਬਤ ਨਹੀਂ ਹੋ ਰਹੀਆਂ। ਭਾਰਤ ਦੇ ਪੰਜਾਬ ਸੂਬੇ ਵਿੱਚ ਵੀ ਭਾਵੇਂ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵਿਚ ਗਿਰਾਵਟ ਦੇਖਣ ਨੂੰ ਨਜ਼ਰ ਆ ਰਹੀ ਹੈ

ਪਰ ਫਿਰ ਵੀ ਸਥਿਤੀ ਕਾਫੀ ਚਿੰ-ਤਾ-ਜ-ਨ-ਕ ਹੈ। ਹਾਲ ਹੀ ਦੇ ਦਿਨਾਂ ਦੌਰਾਨ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਤਮਾਮ ਸਕੂਲਾਂ ਨੂੰ ਖੋਲਣ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ ਪਰ ਜਗਰਾਉਂ ਵਿਖੇ ਇਕ ਅਜਿਹੀ ਘਟਨਾ ਵਾਪਰੀ ਜਿਸ ਦੇ ਕਾਰਨ ਹੁਣ ਮਾਪੇ ਵੀ ਪ੍ਰੇ-ਸ਼ਾ-ਨੀ ਵਿੱਚ ਆ ਗਏ ਹਨ। ਪ੍ਰਾਪਤ ਹੋ ਰਹੀ ਜਾਣਕਾਰੀ ਅਨੁਸਾਰ ਇੱਥੋਂ ਦੇ ਪਿੰਡ ਗਾਲਿਬ ਕਲਾਂ ਦੇ ਸਰਕਾਰੀ ਸਕੂਲ ਦੀ ਇਕ ਅਧਿਆਪਿਕਾ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋਣ ਦਾ ਦੁਖਦ ਸਮਾਚਾਰ ਪ੍ਰਾਪਤ ਹੋਇਆ ਹੈ।

ਖਬਰ ਮੁਤਾਬਕ ਇਸ ਮ੍ਰਿਤਕ ਅਧਿਆਪਕਾ ਦਾ ਨਾਮ ਤੇਜਿੰਦਰ ਕੌਰ ਹੈ ਜਿਸ ਨੂੰ ਪਿਛਲੇ ਕੁਝ ਦਿਨਾਂ ਤੋਂ ਲਾਗ ਦੀ ਬਿਮਾਰੀ ਕੋਰੋਨਾ ਵਾਇਰਸ ਕਾਰਨ ਸਾਹ ਲੈਣ ਵਿਚ ਤਕਲੀਫ ਹੋ ਰਹੀ ਸੀ। ਜਿਸਦੇ ਚਲਦੇ ਹੋਏ ਉਸ ਨੂੰ ਲੁਧਿਆਣਾ ਦੇ ਡੀ ਐਮ ਸੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ ਪਰ ਇਥੇ ਕੋਰੋਨਾ ਵਾਇਰਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਅਧਿਆਪਕਾ ਦੀ ਮੌਤ ਤੋਂ ਬਾਅਦ ਉਸ ਦੇ ਪਤੀ ਅਤੇ ਬੇਟੀ ਦਾ ਕੋਰੋਨਾ ਟੈਸਟ ਕਰਵਾਇਆ ਗਿਆ ਜਿਸ ਵਿੱਚ ਉਹਨਾਂ ਦੋਵਾਂ ਦੀ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ।

ਜ਼ਿਕਰਯੋਗ ਹੈ ਕਿ ਮ੍ਰਿਤਕ ਅਧਿਆਪਕਾ ਤੇਜਿੰਦਰ ਕੌਰ ਦਾ ਪਤੀ ਵੀ ਇੱਕ ਪ੍ਰਾਇਮਰੀ ਸਕੂਲ ਦੇ ਵਿੱਚ ਬਤੌਰ ਅਧਿਆਪਕ ਆਪਣੀਆਂ ਸੇਵਾਵਾਂ ਨਿਭਾ ਰਿਹਾ ਹੈ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਤੇਜਿੰਦਰ ਕੌਰ ਦੀ ਪਹਿਲਾਂ ਦੋ ਵਾਰ ਕੋਰੋਨਾ ਵਾਇਰਸ ਦੀ ਰਿਪੋਰਟ ਨੈਗੇਟਿਵ ਆ ਚੁੱਕੀ ਸੀ। ਪਰ ਇਸ ਵਾਰੀ ਉਸ ਦੀ ਰਿਪੋਰਟ ਪਾਜ਼ੀਟਿਵ ਪਾਈ ਗਈ ਸੀ। ਸੂਬੇ ਅੰਦਰ ਮੁੜ ਤੋਂ ਖੋਲ੍ਹੇ ਗਏ ਸਕੂਲਾਂ ਦੇ ਵਿਚ ਇਸ ਘਟਨਾ ਦਾ ਪ੍ਰਭਾਵ ਦੇਖਣ ਨੂੰ ਮਿਲ ਰਿਹਾ ਹੈ। ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਦੇ ਮਾਪਿਆਂ ਵੱਲੋਂ ਇੱਕ ਗੱਲ ਆਖੀ ਜਾ ਰਹੀ ਹੈ ਕਿ ਜੇਕਰ ਇਸ ਬਿਮਾਰੀ ਦਾ ਬੁਰਾ ਪ੍ਰਭਾਵ ਉਨ੍ਹਾਂ ਦੇ ਬੱਚਿਆਂ ਉੱਪਰ ਪਵੇਗਾ ਤਾਂ ਇਸ ਦੀ ਜ਼ਿੰਮੇਵਾਰੀ ਕਿਸ ਦੀ ਹੋਵੇਗੀ?

error: Content is protected !!