ਪੰਜਾਬ ਦੇ ਇਹਨਾਂ ਟੋਲ ਪਲਾਜਿਆਂ ਤੋਂ ਆਈ ਵੱਡੀ ਖਬਰ – ਹੋ ਰਿਹਾ ਇਹ ਕੰਮ

ਆਈ ਤਾਜ਼ਾ ਵੱਡੀ ਖਬਰ 

ਜਿਸ ਸਮੇਂ ਕੇਂਦਰ ਸਰਕਾਰ ਵੱਲੋਂ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਨੂੰ ਲਾਗੂ ਕੀਤਾ ਗਿਆ ਸੀ ਤਾਂ ਉਸ ਸਮੇਂ ਦੇਸ਼ ਦੇ ਕਿਸਾਨਾਂ ਵੱਲੋਂ ਇਹਨਾਂ ਦਾ ਵਿਰੋਧ ਕੀਤਾ ਗਿਆ। ਉੱਥੇ ਹੀ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਸੀ ਜਿਸਦੇ ਚਲਦੇ ਹੋਏ ਦੇਸ਼ ਦੇ ਕਿਸਾਨ ਇੱਕ ਸਾਲ ਤੋਂ ਵਧੇਰੇ ਸਮੇਂ ਲਈ ਮੋਰਚਾ ਲਗਾ ਕੇ ਬੈਠੇ ਰਹੇ। ਕਿਸਾਨਾਂ ਦੇ ਲੰਮੇ ਸੰਘਰਸ਼ ਤੋਂ ਬਾਅਦ ਜਿੱਥੇ ਸਰਕਾਰ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰ ਦਿੱਤਾ ਗਿਆ। ਉੱਥੇ ਹੀ ਸਰਕਾਰ ਨੂੰ ਟੋਲ ਪਲਾਜਾ ਦੇ ਬੰਦ ਹੋਣ ਕਾਰਨ ਭਾਰੀ ਨੁਕਸਾਨ ਦਾ ਸਾਹਮਣਾ ਵੀ ਕਰਨਾ ਪਿਆ। ਕਿਉਂਕਿ ਸੰਘਰਸ਼ ਦੇ ਚਲਦੇ ਹੋਏ ਕਿਸਾਨਾਂ ਵੱਲੋਂ ਟੋਲ ਪਲਾਜ਼ਿਆਂ ਨੂੰ ਬੰਦ ਕਰਵਾ ਕੇ ਉਥੇ ਆਪਣਾ ਸੰਘਰਸ਼ ਆਰੰਭ ਕੀਤਾ ਹੋਇਆ ਸੀ। ਕਿਸਾਨਾਂ ਦਾ ਸੰਘਰਸ਼ ਖਤਮ ਹੁੰਦੇ ਹੀ ਟੋਲ ਪਲਾਜ਼ਾ ਨੂੰ ਵੀ ਮੁੜ ਖੋਲ੍ਹ ਦਿਤਾ ਗਿਆ ਹੈ।

ਉਥੇ ਹੀ ਇਹ ਟੋਲ ਪਲਾਜ਼ਾ ਆਏ ਦਿਨ ਕਿਸੇ ਨਾ ਕਿਸੇ ਕਾਰਨ ਚਰਚਾ ਵਿੱਚ ਰਹਿੰਦੇ ਹਨ ਜਿੱਥੇ ਪਹਿਲਾਂ ਟੋਲ ਦਰਾਂ ਦੇ ਵਾਧੇ ਨੂੰ ਲੈ ਕੇ ਕਿਸਾਨਾਂ ਵੱਲੋਂ ਆਪਣੇ ਸੰਘਰਸ਼ ਨੂੰ ਖਤਮ ਕਰਨ ਤੋਂ ਵੀ ਇਨਕਾਰ ਕੀਤਾ ਗਿਆ ਸੀ। ਹੁਣ ਪੰਜਾਬ ਦੇ ਇਥੇ ਟੋਲ ਪਲਾਜ਼ਾ ਤੋਂ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਇਹ ਕੰਮ ਹੋ ਰਿਹਾ ਹੈ। ਬੀਤੇ ਦਿਨੀਂ ਲੁਧਿਆਣਾ ਦੇ ਲਾਡੋਵਾਲ ਟੌਲ ਪਲਾਜ਼ੇ ਨੂੰ ਲੈ ਕੇ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਉਥੇ ਹੀ ਹੁਣ ਜਲੰਧਰ ਤੋਂ ਚੰਡੀਗੜ੍ਹ ਰੋਡ ਉਪਰ ਪੈਂਦੇ 3 ਟੋਲ ਪਲਾਜ਼ਾ ਉਪਰ ਵਾਹਨ ਚਾਲਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿੱਥੇ ਲੰਬੀਆਂ ਕਤਾਰਾਂ ਲੱਗਣ ਕਾਰਨ ਲੋਕ ਪ੍ਰੇਸ਼ਾਨ ਹੋ ਰਹੇ ਹਨ।

ਦੱਸਿਆ ਗਿਆ ਹੈ ਕਿ ਜਲੰਧਰ ਤੋਂ ਚੰਡੀਗੜ੍ਹ ਜਾਣ ਲਈ ਰਸਤੇ ਵਿਚ 3 ਟੋਲ ਪਲਾਜ਼ਾ ਆਉਂਦੇ ਹਨ ਜਿਨ੍ਹਾਂ ਵਿੱਚ ਬਹਿਰਾਮ, ਬੱਛਵਾ ਅਤੇ ਕੁਰਾਲੀ ਦੇ ਨੇੜੇ ਟੋਲ ਪਲਾਜ਼ਾ ਸ਼ਾਮਲ ਹਨ। ਜਿੱਥੇ ਪਿਛਲੇ ਦਿਨੀਂ ਫਾਸਟੈਗ ਨਾ ਹੋਣ ਵਾਲਿਆਂ ਤੋਂ ਦੁੱਗਣਾ ਟੋਲ ਵਸੂਲੇ ਜਾਣ ਦੀ ਖਬਰ ਸਾਹਮਣੇ ਆਈ ਸੀ। ਉੱਥੇ ਹੀ ਇਨ੍ਹਾਂ ਤਿੰਨੇ ਟੋਲ ਪਲਾਜ਼ਾ ਉਪਰ ਲੱਗੀਆਂ ਲੰਮੀਆਂ ਲਾਈਨਾਂ ਦੇ ਕਾਰਨ ਵਾਹਨ ਚਾਲਕਾਂ ਨੂੰ ਕਈ ਤਰਾਂ ਦੀਆਂ ਮੁਸ਼ਕਲਾਂ ਦਰਪੇਸ਼ ਆ ਰਹੀਆਂ ਹਨ। ਜਿੱਥੇ ਇਨ੍ਹਾਂ ਟੋਲ ਪਲਾਜ਼ਿਆਂ ਉਪਰ ਫਾਸਟ ਟੈਗ ਨੂੰ ਸਕੈਨ ਕਰਨ ਵਾਲੀਆਂ ਮਸ਼ੀਨਾਂ ਕੰਮ ਨਹੀਂ ਕਰ ਰਹੀਆਂ ਹਨ।

ਉਥੇ ਹੀ ਆਟੋਮੈਟਿਕ ਗੇਟ ਵੀ ਫਾਸਟੈਗ ਸਕੈਨ ਹੋਣ ਦੇ ਬਾਵਜੂਦ ਨਹੀਂ ਖੁੱਲ੍ਹ ਰਹੇ ਹਨ। ਜਿਸ ਕਾਰਨ ਉਥੇ ਕੰਮ ਕਰਦੇ ਕਰਮਚਾਰੀਆਂ ਵੱਲੋਂ ਇਸ਼ਾਰਾ ਕਰਕੇ ਵਾਹਨਾਂ ਨੂੰ ਅੱਗੇ ਜਾਣ ਵਾਸਤੇ ਆਖਿਆ ਜਾ ਰਿਹਾ ਹੈ। ਜਿੱਥੇ ਸਿਸਟਮ ਦੀ ਕੋਈ ਵੀ ਜ਼ਿੰਮੇਵਾਰੀ ਨਹੀਂ ਲੈ ਰਿਹਾ ਹੈ ਉਥੇ ਹੀ ਵਾਹਨ ਚਾਲਕਾਂ ਨੂੰ ਦਿੱਕਤਾਂ ਆ ਰਹੀਆਂ ਹਨ।

error: Content is protected !!