ਪੰਜਾਬ ਦੇ ਇਹਨਾਂ ਸਕੂਲਾਂ ਦੀਆਂ ਛੁਟੀਆਂ ਕੀਤੀਆਂ ਗਈਆਂ ਰੱਦ – ਵਿਦਿਆਰਥੀਆਂ ਦੀ ਪੜਾਈ ਹੋਵੇਗੀ ਸ਼ੁਰੂ

ਆਈ ਤਾਜਾ ਵੱਡੀ ਖਬਰ 

ਦੁਨੀਆਂ ਭਰ ਦੇ ਵਿੱਚ ਆਈ ਕੋਰੋਨਾ ਮਹਾਂਮਾਰੀ ਨੇ ਜਿੱਥੇ ਲੋਕਾਂ ਦਾ ਆਰਥਿਕ ਪੱਖੋਂ ਲੱਕ ਤੋੜਿਆ ਹੈ, ਉੱਥੇ ਹੀ ਬੱਚਿਆਂ ਦੀ ਪੜ੍ਹਾਈ ਤੇ ਵੀ ਇਸ ਮਹਾਂਮਾਰੀ ਦਾ ਬਹੁਤ ਹੀ ਬੁਰਾ ਪ੍ਰਭਾਵ ਪਿਆ ਹੈ । ਪਰ ਹੁਣ ਜਿਵੇਂ ਦੁਨੀਆਂ ਭਰ ਦੇ ਵਿੱਚ ਕਰੋਨਾ ਮਹਾਂਮਾਰੀ ਦੀ ਰਫ਼ਤਾਰ ਕੁਝ ਧੀਮੀ ਪਈ ਹੈ, ਉਸ ਦੇ ਚੱਲਦੇ ਬੱਚੇ ਸਕੂਲਾਂ ਵਿਚ ਜਾ ਰਹੇ ਹਨ ।ਸਕੂਲਾਂ ਵਿੱਚ ਆ ਕੇ ਬੱਚੇ ਪੜ੍ਹਾਈ ਕਰ ਰਹੇ ਹਨ । ਗੱਲ ਕੀਤੀ ਜਾਵੇ ਜੇਕਰ ਭਾਰਤ ਦੇਸ਼ ਦੀ ਤਾਂ , ਭਾਰਤ ਦੇਸ਼ ਦੇ ਕਈ ਰਾਜਾਂ ਵਿੱਚ ਬੱਚਿਆਂ ਦੇ ਸਕੂਲ ਖੁੱਲ੍ਹੀਆਂ ਨੂੰ ਅਜੇ ਕੁਝ ਹੀ ਸਮਾਂ ਹੋਇਆ ਹੈ, ਕਿ ਬੱਚਿਆਂ ਦੀਆਂ ਸਰਦੀ ਦੀਆਂ ਛੁੱਟੀਆਂ ਆਉਣ ਵਾਲੀਆਂ ਹਨ । ਇਸੇ ਵਿਚਕਾਰ ਹੁਣ ਬੱਚਿਆਂ ਦੇ ਸਕੂਲ ਦੀ ਪੜ੍ਹਾਈ ਨੂੰ ਵੇਖਦੇ ਹੋਏ ਇਕ ਵੱਡਾ ਫੈਸਲਾ ਲਿਆ ਗਿਆ ਹੈ ਤੇ ਹੁਣ ਬੱਚਿਆਂ ਦੇ ਸਕੂਲਾਂ ਦੀ ਖ਼ਰਾਬ ਹੁੰਦੀ ਹੋਈ ਪੜ੍ਹਾਈ ਨੂੰ ਵੇਖਦੇ ਹੋਏ ਦੇਸ਼ ਦੇ ਸੂਬਾ ਪੰਜਾਬ ਦੇ ਵਿੱਚ ਕਈ ਸਕੂਲਾਂ ਦੇ ਵਿੱਚ ਸਰਦੀ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ ।

ਪ੍ਰਾਪਤ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਸੁਸਾਇਟੀ ਫਾਰ ਪ੍ਰਮੋਸ਼ਨ ਆਫ ਕੁਆਲਿਟੀ ਐਜੂਕੇਸ਼ਨ ਫਾਰ ਵੂਰ ਐਂਡ ਮੈਰੀਟੋਰੀਅਸ ਸਟੂਡੈਂਟਸ ਆਫ ਪੰਜਾਬ ਦੇ ਵਲੋ ਸੂਬੇ ਭਰ ਦੇ ਦੱਸ ਸਕੂਲਾਂ ਦੇ ਵਿਚ ਇਹ ਸਰਦੀ ਦੀਆਂ ਛੁੱਟੀਆਂ ਰੱਦ ਕਰ ਦਿੱਤੀਅਾਂ ਗੲੀਅਾਂ ਹਨ । ਇਹ ਦੱਸ ਸਕੂਲ ਮੈਰੀਟੋਰੀਅਸ ਸਕੂਲ ਹਨ । ਦਰਅਸਲ ਮੈਰੀਟੋਰੀਅਸ ਸਕੂਲਾਂ ਦੇ ਵਿੱਚ ਅਜੇ ਹਫ਼ਤਾ ਹੀ ਹੋਇਆ ਹੈ ਬੱਚਿਆਂ ਦੀਆਂ ਕਲਾਸਾਂ ਸ਼ੁਰੂ ਹੋਇਆਂ ਨੂੰ , ਇਸ ਸੁਸਾਇਟੀ ਦੇ ਵੱਲੋਂ ਤਰਕ ਦਿੱਤਾ ਜਾ ਰਿਹਾ ਹੈ ਕਿ ਵਿਦਿਆਰਥੀਆਂ ਨੂੰ ਮੈਰੀਟੋਰੀਅਸ ਸਕੂਲ ਦੇ ਵਿਚ ਆਇਆਂ ਨੂੰ ਅਜੇ ਕੁਝ ਹੀ ਦਿਨ ਹੋਏ ਹਨ ।

ਇਸ ਲਈ ਜੇਕਰ ਬੱਚਿਆਂ ਨੂੰ ਸਰਦੀ ਦੀਆਂ ਛੁੱਟੀਆਂ ਕਰ ਦਿੱਤੀਆਂ ਜਾਣਗੀਆਂ ਤਾਂ ਬੱਚਿਆਂ ਦੀ ਪੜ੍ਹਾਈ ਤੇ ਇਸ ਦਾ ਬਹੁਤ ਪ੍ਰਭਾਵ ਪਵੇਗਾ ਅਤੇ ਵਿਦਿਆਰਥੀਆਂ ਦੀਆਂ ਕਲਾਸਾਂ ਰੁਟੀਨ ਵਿਚ ਨਹੀਂ ਚੱਲਣਗੀਆਂ । ਪ੍ਰਾਪਤ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਮੈਰੀਟੋਰੀਅਸ ਸਕੂਲਾਂ ਦੇ ਵਿੱਚ ਜੁਲਾਈ ਮਹੀਨੇ ਤੋਂ ਹੀ ਬੱਚਿਆਂ ਦੀਆਂ ਕਲਾਸਾਂ ਸ਼ੁਰੂ ਹੋ ਜਾਣੀਆਂ ਸਨ, ਪਰ ਦਸੰਬਰ ਮਹੀਨੇ ਤੋਂ ਸ਼ੁਰੂ ਹੋਈਆਂ ਹਨ ਅਤੇ ਬੱਚਿਆਂ ਦਾ ਸਿਲੇਬਸ ਪੂਰਾ ਕਰਨ ਵਿੱਚ ਬਹੁਤ ਘੱਟ ਸਮਾਂ ਬਚਿਆ ਹੈ।

ਜਿਸ ਕਾਰਨ ਇਹ ਵੱਡਾ ਫੈਸਲਾ ਲਿਆ ਗਿਆ ਹੈ ਕਿ ਬੱਚਿਆਂ ਦੀਆਂ ਸਰਦੀ ਦੀਆਂ ਛੁੱਟੀਆਂ ਮੈਰੀਟੋਰੀਅਸ ਸਕੂਲਾਂ ਵਿਚ ਨਹੀਂ ਹੋਣਗੀਆਂ । ਜ਼ਿਕਰਯੋਗ ਹੈ ਕਿ ਪੰਜਾਬ ਭਰ ਦੇ ਵੱਖ ਵੱਖ ਜ਼ਿਲ੍ਹਿਆਂ ਦੇ ਵਿੱਚ ਦੱਸ ਸਕੂਲ ਚਲਾਏ ਜਾ ਰਹੇ ਹਨ ਜਿੱਥੇ ਹੁਣ ਸਰਦੀ ਦੀਆਂ ਛੁੱਟੀਆਂ ਬੱਚਿਆਂ ਦੀਆਂ ਰੱਦ ਕਰ ਦਿੱਤੀਆਂ ਗਈਆਂ ਹਨ ।

error: Content is protected !!