ਪੰਜਾਬ ਦੇ ਇਹ ਲੋਕ ਜਲਦੀ ਨਾਲ ਕਰਨ ਇਹ ਜਰੂਰੀ ਕੰਮ 30 ਨਵੰਬਰ ਤੱਕ ਹੈ ਆਖਰੀ ਤਰੀਕ

ਆਈ ਤਾਜ਼ਾ ਵੱਡੀ ਖਬਰ 

ਅਗਲੇ ਸਾਲ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਵੱਲੋਂ ਜ਼ੋਰ ਸ਼ੋਰ ਨਾਲ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਉਥੇ ਬਹੁਤ ਸਾਰੇ ਵਿਧਾਇਕਾਂ ਤੇ ਵਰਕਰਾਂ ਵੱਲੋਂ ਆਪਣੀ ਪਾਰਟੀ ਛੱਡ ਕੇ ਦੂਸਰੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਉਥੇ ਹੀ ਵੱਖ ਵੱਖ ਪਾਰਟੀਆਂ ਦੇ ਵਿਧਾਇਕਾਂ ਵੱਲੋਂ ਵੋਟਰਾਂ ਨੂੰ ਭਰਮਾਉਣ ਲਈ ਕਈ ਤਰ੍ਹਾਂ ਦੇ ਐਲਾਨ ਵੀ ਕੀਤਾ ਜਾ ਰਹੇ ਹਨ । ਸਾਰੀਆਂ ਪਾਰਟੀਆਂ ਵੱਲੋਂ ਵੱਖ-ਵੱਖ ਚੋਣ ਹਲਕਿਆਂ ਅੰਦਰ ਆਪਣੇ ਚੋਣ ਉਮੀਦਵਾਰਾਂ ਦੇ ਨਾਮ ਵੀ ਐਲਾਨ ਕੀਤੇ ਜਾ ਰਹੇ ਹਨ।

ਕਿਉਂਕਿ ਚੋਣਾਂ ਹੋਣ ਵਿਚ ਕੁਝ ਹੀ ਸਮਾਂ ਬਾਕੀ ਰਹਿ ਗਿਆ ਹੈ ਇਸ ਲਈ ਚੋਣਾਂ ਨਾਲ ਸਬੰਧਤ ਸਾਰੇ ਕਰਮਚਾਰੀਆਂ ਵੱਲੋਂ ਆਪਣੇ ਕੰਮ ਵੀ ਕੀਤੇ ਜਾ ਰਹੇ ਹਨ। ਹੁਣ ਪੰਜਾਬ ਦੇ ਵਿੱਚ ਇਹ ਜਰੂਰੀ ਕੰਮ ਲੋਕ ਜਲਦੀ ਨਾਲ 30 ਨਵੰਬਰ ਤੱਕ ਕਰਨ,ਜਿਸ ਬਾਰੇ ਆਖਰੀ ਤਰੀਕ ਜਾਰੀ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੋਗਾ ਦੇ ਹਰੀਸ਼ ਨਈਅਰ ਡਿਪਟੀ ਕਮਿਸਨਰ-ਕਮ- ਵਧੀਕ ਜ਼ਿਲ੍ਹਾ ਚੋਣ ਅਫਸਰ ਮੋਗਾ ਨੇ ਅਗਲੇ ਸਾਲ ਹੋਣ ਵਾਲੇ ਚੋਣਾਂ ਨੂੰ ਦੇਖਦੇ ਹੋਏ ਵੋਟਾਂ ਬਣਾਉਣ ਵਾਲਿਆਂ ਲਈ ਇਹ ਜਾਣਕਾਰੀ ਜਾਰੀ ਕਰ ਦਿੱਤੀ ਗਈ ਹੈ।

ਉਨ੍ਹਾਂ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਦੇ ਅਨੁਸਾਰ ਵੋਟਰ ਕਾਰਡ ਬਣਾਉਣ ਵਾਸਤੇ ਆਨਲਾਈਨ ਵੀ ਫਾਰਮ ਭਰ ਕੇ ਅਪਲਾਈ ਕੀਤਾ ਜਾ ਸਕਦਾ ਹੈ। ਜਿਸ ਬਾਰੇ ਚੋਣ ਕਮਿਸ਼ਨ ਦੀ ਵੈਬਸਾਈਟ ਜਾਰੀ ਕੀਤੀ ਗਈ ਹੈ। ਓਥੇ ਹੀ ਵਧੇਰੇ ਜਾਣਕਾਰੀ ਅਤੇ ਕਿਸੇ ਵੀ ਪਰੇਸ਼ਾਨੀ ਦੇ ਆਉਂਣ ਤੇ 1950 ਟੋਲ ਫ੍ਰੀ ਨੰਬਰ ਤੇ ਰਾਬਤਾ ਕਾਇਮ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਕੰਮ-ਕਾਜੇ ਵਾਲੇ ਦਿਨ ਆਪਣੇ ਸਬੰਧਤ ਐੱਸਡੀਐੱਮ ਦਫਤਰ ਵਿੱਚ ਆਪਣੀ ਨਵੀਂ ਵੋਟ ਬਣਾਉਣ ਲਈ ਜਾ ਕੇ ਫਾਰਮ ਭਰਿਆ ਜਾ ਸਕਦਾ ਹੈ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 01 ਜਨਵਰੀ, 2022 ਦੇ ਆਧਾਰ ‘ਤੇ ਵੋਟਰ ਸੂਚੀ ਦੀ ਸੁਧਾਈ ਦਾ ਪੋ੍ਗਰਾਮ ਜਾਰੀ ਕੀਤਾ ਗਿਆ ਹੈ। ਜਿਸ ਦੇ ਤਹਿਤ ਜਿਨਾਂ ਨਾਗਰਿਕਾਂ ਦੀ ਉਮਰ ਮਿਤੀ 01 ਜਨਵਰੀ, 2022 ਨੂੰ 18 ਸਾਲ ਜਾਂ ਇਸ ਤੋਂ ਵੱਧ ਹੈ, ਅਤੇ ਉਨਾਂ ਦੀ ਵੋਟ ਅਜੇ ਤਕ ਨਹੀਂ ਬਣੀ, ਉਹ ਲੋਕ ਆਪਣੀ ਵੋਟ ਬਣਾਉਣ ਜਾਂ ਸਹੀ ਕਰਾਉਣ ਲਈ ਭਾਰਤ ਚੋਣ ਕਮਿਸਨ ਵੱਲੋਂ 30 ਨਵੰਬਰ, 2021 ਤੱਕ ਆਪਣੀ ਨਵੀਂ ਵੋਟ ਬਣਾਉਣ ਦਾ ਕੰਮ ਕਰਵਾ ਸਕਦੇ ਹਨ।

error: Content is protected !!