ਪੰਜਾਬ ਦੇ ਖੇਤਾਂ ਚ ਹੋਇਆ ਮੌਤ ਦਾ ਤਾਂਡਵ ਜਵਾਨ ਮੁੰਡੇ ਕੁੜੀ ਦੀਆਂ ਮਿਲੀਆਂ ਇਸ ਹਲਾਤ ਚ ਲਾਸ਼ਾਂ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿੱਚ ਜਿੱਥੇ ਬਹੁਤ ਸਾਰੇ ਲੋਕਾਂ ਵੱਲੋਂ ਆਰਥਿਕ ਮੰਦੀ ਦੇ ਚਲਦੇ ਹੋਏ ਕਈ ਤਰਾਂ ਦੀਆਂ ਘਟਨਾਵਾਂ ਨੂੰ ਅੰਜਾਮ ਦੇ ਦਿੱਤਾ ਜਾਂਦਾ ਹੈ। ਜਿੱਥੇ ਕਰੋਨਾ ਕਾਰਨ ਪਹਿਲਾਂ ਹੀ ਬਹੁਤ ਸਾਰੇ ਲੋਕ ਬੇਰੁਜ਼ਗਾਰ ਹੋ ਗਏ ਸਨ ਕਿਉਂਕਿ ਰੁਜ਼ਗਾਰ ਚਲੇ ਜਾਣ ਕਾਰਨ ਉਨ੍ਹਾਂ ਦੇ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਗਿਆ ਸੀ। ਇਸ ਸਭ ਦੇ ਚੱਲਦੇ ਹੋਏ ਬਹੁਤ ਸਾਰੇ ਲੋਕ ਮਾਨਸਿਕ ਤਨਾਅ ਦੇ ਦੌਰ ਵਿਚੋਂ ਵੀ ਗੁਜ਼ਰੇ ਅਤੇ ਜਿਨ੍ਹਾਂ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ। ਉੱਥੇ ਹੀ ਬਹੁਤ ਸਾਰੇ ਨੌਜਵਾਨਾਂ ਵੱਲੋਂ ਵੀ ਕਈ ਵਾਰ ਪ੍ਰੇਮ ਸਬੰਧਾਂ ਦੇ ਚੱਲਦੇ ਹੋਏ ਆਪਣਾ ਪਿਆਰ ਕਿਸੇ ਮੁਕਾਮ ਤੇ ਨਾ ਪਹੁੰਚਦਾ ਦੇਖ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਜਾਂਦੀ ਹੈ।

ਹੁਣ ਉਥੇ ਖੇਤਾਂ ਵਿੱਚ ਮੌਤ ਦਾ ਤਾਂਡਵ ਹੋਇਆ ਹੈ ਜਿਥੇ ਨੌਜਵਾਨ ਮੁੰਡੇ-ਕੁੜੀ ਦੀਆਂ ਲਾਸ਼ਾਂ ਬਰਾਮਦ ਹੋਈਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਸੁਨਾਮ ਤੋ ਪਟਿਆਲਾ ਰੋਡ ਤੋਂ ਸਾਹਮਣੇ ਆਈ ਹੈ ਜਿੱਥੇ ਪੈਟਰੋਲ ਪੰਪ ਦੇ ਨਜ਼ਦੀਕ ਖੇਤਾਂ ਵਿੱਚ ਇੱਕ ਨੌਜਵਾਨ ਜੋੜੇ ਨੂੰ ਬੇਸੁੱਧ ਹਾਲਤ ਵਿੱਚ ਦੇਖਿਆ ਗਿਆ। ਜਿਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਪੁਲਸ ਵੱਲੋਂ ਮੌਕੇ ਤੇ ਪਹੁੰਚ ਕੇ ਇਲਾਜ ਵਾਸਤੇ ਸੰਗਰੂਰ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਾਇਆ ਗਿਆ।

ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਭਵਾਨੀਗੜ੍ਹ ਇੰਸਪੈਕਟਰ ਗੁਰਪ੍ਰੀਤ ਸਿੰਘ ਸਮਰਾਓ ਨੇ ਦੱਸਿਆ ਕਿ ਜਦੋਂ ਇਨ੍ਹਾਂ ਨੌਜਵਾਨ ਮੁੰਡੇ ਅਤੇ ਕੁੜੀ ਨੂੰ ਹਸਪਤਾਲ ਪਹੁੰਚਾਇਆ ਗਿਆ ਤਾਂ ਉਹ ਬੇਸੁੱਧ ਹਾਲਤ ਵਿੱਚ ਸਨ ਜਿਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਸਰਕਾਰੀ ਹਸਪਤਾਲ ਦੇ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਭੇਜ ਦਿੱਤਾ ਗਿਆ। ਜਿੱਥੇ ਨੌਜਵਾਨ ਕੁੜੀ, ਮੁੰਡੇ ਦੀ ਇਲਾਜ ਦੌਰਾਨ ਮੌਤ ਹੋ ਗਈ। ਉਥੇ ਹੀ ਇਹਨਾਂ ਨੌਜਵਾਨ ਮੁੰਡੇ ਅਤੇ ਕੁੜੀ ਵੱਲੋਂ ਜ਼ਹਿਰੀਲੀ ਚੀਜ਼ ਖਾਣ ਦੀ ਪੁਸ਼ਟੀ ਵੀ ਕੀਤੀ ਗਈ ਹੈ।

ਇਨ੍ਹਾਂ ਵੱਲੋਂ ਇਹ ਕਦਮ ਕਿਉਂ ਚੁਕਿਆ ਗਿਆ ਹੈ ਇਸ ਬਾਰੇ ਅਜੇ ਕੋਈ ਵੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ ਅਤੇ ਦੋਹਾਂ ਦੀ ਪਹਿਚਾਣ ਕੁਲਦੀਪ ਸਿੰਘ,27 ਸਾਲਾਂ ਨਿਵਾਸੀ ਪਿੰਡ ਗੰਢੂਆ ਨਜ਼ਦੀਕ ਸੁਨਾਮ, ਤੇ ਲੜਕੀ ਦੀ ਪਹਿਚਾਣ ਸੋਨੀਆਂ 22 ਸਾਲਾ ਵਾਸੀ ਨਾਭਾ ਵਜੋਂ ਹੋਈ ਹੈ। ਪੁਲੀਸ ਵੱਲੋਂ ਦੋਹਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਅਗਲੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ।

error: Content is protected !!