ਪੰਜਾਬ ਦੇ ਗਵਾਂਢ ਚ ਧਰਤੀ ਤੇ ਵਾਪਰ ਗਈ ਇਹ ਅਜੀਬ ਘਟਨਾ – ਆਸਪਾਸ ਦੇ ਪਿੰਡਾਂ ਚ ਅਲਰਟ ਹੋ ਗਿਆ ਜਾਰੀ

ਆਈ ਤਾਜਾ ਵੱਡੀ ਖਬਰ

ਪਿਛਲੇ ਸਾਲ ਤੋਂ ਲੈ ਕੇ ਹੁਣ ਤੱਕ ਲਗਾਤਾਰ ਕੁਦਰਤੀ ਆਫ਼ਤਾਂ ਦਾ ਆਉਣਾ ਜਾਰੀ ਹੈ ਜਿਸ ਨੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਜਿੱਥੇ ਪਿਛਲੇ ਸਾਲ ਚੀਨ ਤੋਂ ਸ਼ੁਰੂ ਹੋਣ ਵਾਲੀ ਕਰੋਨਾ ਨੇ ਬਹੁਤ ਸਾਰੇ ਦੇਸ਼ਾਂ ਵਿਚ ਭਾਰੀ ਤਬਾਹੀ ਮਚਾਈ ਹੈ,ਸਮੁੰਦਰੀ ਤੂਫ਼ਾਨ, ਹੜ੍ਹ , ਭੁਚਾਲ ਅਤੇ ਮੌਸਮ ਦੀ ਤਬਦੀਲੀ ਕਾਰਨ ਬਹੁਤ ਸਾਰੇ ਹਾਦਸੇ ਵਾਪਰਨ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਇਸ ਤੋਂ ਇਲਾਵਾ ਬਹੁਤ ਸਾਰੀਆਂ ਰਹੱਸਮਈ ਬਿਮਾਰੀਆਂ ਵੀ ਸਾਹਮਣੇ ਆਈਆਂ ਹਨ ਜਿਨ੍ਹਾਂ ਨੂੰ ਲੈ ਕੇ ਲੋਕਾਂ ਵਿਚ ਡਰ ਦਾ ਮਾਹੌਲ ਹੈ। ਉਥੇ ਹੀ ਆਏ ਦਿਨ ਕੋਈ ਨਾ ਕੋਈ ਅਜਿਹੀ ਘਟਨਾ ਸਾਹਮਣੇ ਆ ਜਾਂਦੀ ਹੈ ਜੋ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀ ਹੈ।

ਹੁਣ ਪੰਜਾਬ ਦੇ ਗਵਾਂਢ ਵਿਚ ਧਰਤੀ ਤੇ ਵਾਪਰ ਗਈ ਇਹ ਅਜੀਬ ਘਟਨਾ ਜਿਸ ਨਾਲ ਆਸ ਪਾਸ ਦੇ ਪਿੰਡਾਂ ਵਿੱਚ ਵੀ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਪੰਜਾਬ ਦੇ ਨਾਲ ਲੱਗਦੇ ਸੂਬੇ ਹਰਿਆਣਾ ਦੇ ਕਰਨਾਲ ਤੋਂ ਸਾਹਮਣੇ ਆਈ ਹੈ। ਜਿੱਥੇ ਮੌਸਮ ਦੀ ਭਾਰੀ ਤਬਦੀਲੀ ਹੋਣ ਕਾਰਨ ਅਜਿਹੀ ਘਟਨਾ ਸਾਹਮਣੇ ਆ ਗਈ ਜਿਸ ਨੂੰ ਵੇਖ ਕੇ ਲੋਕ ਹੈਰਾਨ ਹਨ। ਸੋਸ਼ਲ ਮੀਡੀਆ ਉਪਰ ਵੀ ਇਹ ਵੀਡੀਓ ਕਾਫੀ ਤੇਜ਼ੀ ਨਾਲ ਵਾਇਰਲ ਹੋਈ ਹੈ। ਇਹ ਘਟਨਾ ਕਰਨਾਲ ਦੇ ਨੇੜਲੇ ਖੇਤਰ ਦੀ ਹੈ।

ਜਿੱਥੇ ਸ਼ੁੱਕਰਵਾਰ ਨੂੰ ਲੋਕ ਇਸ ਘਟਨਾ ਨੂੰ ਦੇਖਣ ਲਈ ਪਹੁੰਚ ਰਹੇ ਹਨ। ਉੱਥੇ ਹੀ ਦੱਸਿਆ ਗਿਆ ਹੈ ਕਿ ਇਸ ਖੇਤਰ ਵਿਚ ਹੋਈ ਭਾਰੀ ਬਰਸਾਤ ਕਾਰਨ ਪਾਣੀ ਭਰ ਗਿਆ ਹੈ। ਉੱਥੇ ਹੀ ਅਚਾਨਕ ਭੂ ਖੇਤਰ ਅੰਦਰ ਹਲਚਲ ਹੋਈ ਅਤੇ ਤੇਜੀ ਨਾਲ ਜ਼ਮੀਨ ਉੱਪਰ ਉੱਠਣ ਲੱਗੀ। ਇਹ ਜ਼ਮੀਨ 10 ਫੁੱਟ ਤੱਕ ਉੱਪਰ ਉੱਠ ਚੁੱਕੀ ਹੈ। ਇਸ ਘਟਨਾ ਦੇ ਕਾਰਨ ਇਸ ਖੇਤਰ ਦੇ ਆਸ-ਪਾਸ ਦੇ ਪਿੰਡਾਂ ਵਿੱਚ ਵੀ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਜਿਸ ਖੇਤ ਵਿੱਚ ਇਹ ਘਟਨਾ ਵਾਪਰੀ ਹੈ ਉਸ ਵਿੱਚ ਕਾਫੀ ਪਾਣੀ ਭਰਿਆ ਹੋਇਆ ਹੈ।

ਸ਼ੋਸ਼ਲ ਮੀਡੀਆ ਉਪਰ ਵਾਇਰਲ ਹੋ ਰਹੀ ਇਸ ਵੀਡੀਓ ਨੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਸੈਂਕੜਿਆਂ ਦੀ ਤਦਾਦ ਵਿੱਚ ਲੋਕ ਇਸ ਘਟਨਾ ਸਥਾਨ ਤੇ ਪਹੁੰਚ ਰਹੇ ਹਨ। ਇਸ ਘਟਨਾ ਦੀ ਜਾਂਚ ਕਰਨ ਲਈ ਮਾਹਿਰ ਇਸ ਜਾਂਚ ਵਿੱਚ ਜੁਟ ਗਏ ਹਨ। ਪ੍ਰਸ਼ਾਸਨ ਵੱਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ।

error: Content is protected !!