ਪੰਜਾਬ ਦੇ ਨਵੇਂ ਬਣੇ ਮੰਤਰੀ ਰਾਜਾ ਵੜਿੰਗ ਨੇ 2 ਦਿਨਾਂ ਇਹ ਕੰਮ ਕਰਨ ਦਾ ਦਿੱਤਾ ਹੁਕਮ

ਆਈ ਤਾਜ਼ਾ ਵੱਡੀ ਖਬਰ 

ਇਸ ਸਮੇਂ ਕਾਂਗਰਸ ਪਾਰਟੀ ਵਿਚ ਕਾਫੀ ਕੁਝ ਵੇਖਣ ਅਤੇ ਸੁਣਨ ਨੂੰ ਮਿਲ ਰਿਹਾ ਹੈ। ਉੱਥੇ ਹੀ ਬੀਤੇ ਦਿਨੀਂ ਚੰਨੀ ਸਰਕਾਰ ਵੱਲੋਂ ਪਹਿਲੀ ਮੰਤਰੀ ਮੰਡਲ ਦੀ ਬੈਠਕ ਦਾ ਆਯੋਜਨ ਕੀਤਾ ਗਿਆ ਸੀ। ਜਿਸ ਵਿਚ ਮੁੱਖ ਮੰਤਰੀ ਵੱਲੋਂ ਵੱਖ-ਵੱਖ ਮੰਤਰੀਆਂ ਨੂੰ ਵਿਭਾਗਾਂ ਦਾ ਜਿੰਮਾ ਦਿੱਤਾ ਗਿਆ ਹੈ। ਜਿਸ ਨਾਲ ਪੰਜਾਬ ਵਿੱਚ ਸਾਰੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਿਆ ਜਾ ਸਕੇ ਅਤੇ ਵੱਖ ਵੱਖ ਵਿਭਾਗਾਂ ਉੱਪਰ ਵੀ ਧਿਆਨ ਨਾਲ ਕੰਮ ਕੀਤਾ ਜਾ ਸਕੇ। ਜਿਸ ਸਦਕਾ ਲੋਕਾਂ ਨੂੰ ਦਰਪੇਸ਼ ਆਉਣ ਵਾਲੀਆਂ ਮੁਸ਼ਕਲਾਂ ਦਾ ਹੱਲ ਸਮੇਂ ਸਿਰ ਹੋ ਸਕੇ। ਉਥੇ ਹੀ ਮੰਤਰੀ ਮੰਡਲ ਵਿਚ ਨਵੇਂ ਵਿਧਾਇਕਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਇਸ ਮੰਤਰੀ ਮੰਡਲ ਵਿੱਚ ਨਵੇਂ ਅਤੇ ਪੁਰਾਣੇ ਮੰਤਰੀਆਂ ਦਾ ਸੁਮੇਲ ਕਾਇਮ ਹੈ।

ਜਿਨ੍ਹਾਂ ਦੇ ਯਤਨਾਂ ਸਦਕਾ ਪੰਜਾਬ ਨੂੰ ਇਕ ਵੱਖਰੀ ਨੁਹਾਰ ਦਿੱਤੀ ਜਾਵੇਗੀ। ਪੰਜਾਬ ਦੇ ਨਵੇਂ ਬਣੇ ਮੰਤਰੀ ਰਾਜਾ ਵੜਿੰਗ ਨੇ ਦੋ ਦਿਨਾਂ ਵਿੱਚ ਇਹ ਕੰਮ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਕੈਬਨਿਟ ਮੰਡਲ ਵਿੱਚ ਜਿੱਥੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਟਰਾਂਸਪੋਰਟ ਮੰਤਰੀ ਨਿਯੁਕਤ ਕੀਤਾ ਗਿਆ ਹੈ। ਉਥੇ ਹੀ ਉਨ੍ਹਾਂ ਵੱਲੋਂ ਆਪਣੇ ਅਹੁਦੇ ਦੀ ਅਹਿਮੀਅਤ ਨੂੰ ਸਮਝਦੇ ਹੋਏ ਕੰਮ ਕਰਨੇ ਸ਼ੁਰੂ ਕਰ ਦਿੱਤੇ ਗਏ ਹਨ। ਉਨ੍ਹਾਂ ਵੱਲੋਂ ਪੰਜਾਬ ਦੇ ਸਾਰੇ ਬੱਸ ਸਟੈਂਡ ਉੱਪਰ ਨਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਦੋ ਦਿਨਾਂ ਦਾ ਸਮਾਂ ਦਿੱਤਾ ਹੈ, ਜਿੱਥੇ ਨਜਾਇਜ਼ ਕਬਜ਼ੇ ਹਟਾਉਣ ਨਾਲ ਸਰਕਾਰ ਨੂੰ ਫਾਇਦਾ ਹੋਵੇਗਾ।

ਇਥੇ ਹੀ ਬਸ ਅੱਡਿਆਂ ਅੰਦਰ ਮੁਸਾਫ਼ਰ ਅਤੇ ਬੱਸਾਂ ਲਈ ਬਣ ਰਹੇ ਇਸ ਅੜਿੱਕੇ ਨੂੰ ਵੀ ਵਿਸ਼ੇਸ ਤੌਰ ਤੇ ਸਾਫ਼ ਕੀਤਾ ਜਾ ਰਿਹਾ ਹੈ। ਬੱਸ ਅੱਡੇ ਦੀ ਪੂਰੀ ਸਾਫ ਸਫਾਈ ਦਾ ਜਿੰਮਾ ਹਰੇਕ ਡਿਪੂ ਦੇ ਜੀਐਮ ਨੂੰ ਦਿੱਤਾ ਹੈ। ਉਹੀ ਬੱਸ ਅੱਡੇ ਦੀ ਪੂਰੀ ਸਾਫ ਸਫਾਈ ਨੂੰ ਯਕੀਨੀ ਬਣਾਉਣਗੇ ਅਤੇ ਬੱਸ ਅੱਡਿਆਂ ਦੇ ਅੰਦਰ ਜ਼ਿਲ੍ਹਾ ਡਿਪੂਆ ਵਿਚ ਕਵਾੜ ਨੂੰ ਵੀ 15 ਦਿਨਾਂ ਦੇ ਵਿੱਚ ਸਾਫ਼ ਕਰ ਦੇਣਗੇ ਜਿਸ ਦੀ ਨਿਲਾਮੀ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਜਿਸ ਨਾਲ ਪੰਜਾਬ ਦੇ ਬੱਸ ਅੱਡਿਆਂ ਨੂੰ ਬਿਲਕੁਲ ਨਵਾਂ ਕਰ ਦਿੱਤਾ ਜਾਵੇਗਾ।

ਉਥੇ ਹੀ ਪੰਜਾਬ ਭਵਨ ਵਿਖੇ ਸੂਬਾ ਪੱਧਰੀ ਹੋਈ ਇਸ ਮੀਟਿੰਗ ਵਿੱਚ ਉਨ੍ਹਾਂ ਵੱਲੋਂ ਇਹ ਫ਼ੈਸਲਾ ਲਿਆ ਗਿਆ ਹੈ ਕਿ ਬੱਸ ਅੱਡਿਆਂ ਅੰਦਰ ਹਰ ਇਕ ਤਰ੍ਹਾਂ ਦੇ ਨਾਜਾਇਜ਼ ਕਬਜ਼ੇ ਨੂੰ ਹਟਾਉਣ ਨਾਲ ਸਰਕਾਰੀ ਖਜ਼ਾਨੇ ਨੂੰ ਲੱਗਣ ਵਾਲੇ ਚੂਨੇ ਨੂੰ ਬਚਾਇਆ ਜਾ ਸਕਦਾ ਹੈ। ਕਿਉਕਿ ਨਜਾਇਜ਼ ਤੌਰ ਤੇ ਕਾਰੋਬਾਰੀ ਗਤੀਵਿਧੀਆਂ ਨੂੰ ਖ਼ਤਮ ਕਰ ਦਿੱਤਾ ਜਾਵੇਗਾ। ਇਥੇ ਹੀ ਬਸ ਸਟੈਂਡ ਅੰਦਰ ਬਹੁਤ ਸਾਰੇ ਲੋਕਾਂ ਵੱਲੋਂ ਨਾਜਾਇਜ਼ ਕਬਜ਼ੇ ਕੀਤੇ ਗਏ ਹਨ। ਜਿਨ੍ਹਾਂ ਨੂੰ ਹੁਣ ਹਟਾਇਆ ਜਾਵੇਗਾ।

error: Content is protected !!