ਪੰਜਾਬ ਦੇ ਨਵੇਂ ਮੁਖ ਮੰਤਰੀ ਸਪੈਸ਼ਲ ਜਹਾਜ ਚ ਰਵਾਨਾ ਹੋ ਕੇ ਇਥੇ ਗਏ ਇਹ ਕੰਮ ਕਰਨ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ

ਦਿੱਲੀ ਹਾਈ ਕਮਾਨ ਵਲੋ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣਾ ਅਸਤੀਫਾ ਦਿੱਤੇ ਜਾਣ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਅਗਲਾ ਮੁੱਖ ਮੰਤਰੀ ਐਲਾਨ ਦਿੱਤਾ ਗਿਆ ਸੀ। ਜਿਨ੍ਹਾਂ ਵੱਲੋਂ ਆਪਣੇ ਅਹੁਦੇ ਦੀ ਸਹੁੰ ਚੁੱਕ ਕੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਈ ਕੰਮ ਕਰਨੇ ਸ਼ੁਰੂ ਕਰ ਦਿੱਤੇ ਗਏ ਹਨ ਅਤੇ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ ਜਿਸ ਨਾਲ ਸੂਬੇ ਦੇ ਲੋਕਾਂ ਨੂੰ ਕਈ ਸਹੂਲਤ ਜਾਰੀ ਕੀਤੀਆਂ ਜਾ ਸਕਣ। ਇਸ ਮੁੱਖ ਮੰਤਰੀ ਦੇ ਅਹੁਦੇ ਲਈ ਦਾਅਵੇਦਾਰਾਂ ਵਿੱਚ ਕਈ ਮੰਤਰੀਆ ਦੇ ਨਾਮ ਸ਼ਾਮਲ ਕੀਤੇ ਗਏ ਸਨ। ਜਿਨ੍ਹਾਂ ਨੂੰ ਮੁੱਖ ਮੰਤਰੀ ਘੋਸ਼ਿਤ ਕੀਤੇ ਜਾਣ ਦੀਆਂ ਖਬਰਾਂ ਸਾਹਮਣੇ ਆਈਆਂ ਸਨ।

ਹੁਣ ਪੰਜਾਬ ਦੇ ਨਿਯੁਕਤ ਕੀਤੇ ਗਏ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜਹਾਜ਼ ਰਾਹੀਂ ਜਾ ਰਹੇ ਹਨ ਜਿੱਥੇ ਇਹ ਕੰਮ ਕੀਤਾ ਜਾਵੇਗਾ। ਜਿਸ ਬਾਰੇ ਹੁਣ ਵੱਡੀ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਪੰਜਾਬ ਦੇ ਨਵੇਂ ਨਿਯੁਕਤ ਕੀਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਦੋ ਉਪ ਮੁੱਖ ਮੰਤਰੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਚੰਡੀਗੜ੍ਹ ਹਵਾਈ ਅੱਡੇ ਤੋਂ ਅੱਜ ਦਿੱਲੀ ਵਾਸਤੇ ਰਵਾਨਾ ਹੋਏ ਹਨ ਜਿੱਥੇ ਉਨ੍ਹਾ ਵੱਲੋਂ ਹਾਈ ਕਮਾਨ ਨਾਲ ਮੀਟਿੰਗ ਕੀਤੀ ਜਾਵੇਗੀ।

ਇਸ ਮੀਟਿੰਗ ਵਿੱਚ ਜਿੱਥੇ ਚਰਨਜੀਤ ਸਿੰਘ ਚੰਨੀ ਵੱਲੋਂ ਹਾਈਕਮਾਨ ਦਾ ਉਹਨਾਂ ਨੂੰ ਮੁੱਖ ਮੰਤਰੀ ਨਿਯੁਕਤ ਕੀਤੇ ਜਾਣ ਧੰਨਵਾਦ ਕੀਤਾ ਜਾਵੇਗਾ ਉਥੇ ਹੀ ਕੈਪਟਨ ਅਮਰਿੰਦਰ ਸਿੰਘ ਨੂੰ ਲੈ ਕੇ ਵਿਚਾਰ ਚਰਚਾ ਹੋ ਸਕਦੀ ਹੈ। ਜਿੱਥੇ ਪਿਛਲੇ ਕੁਝ ਸਮੇਂ ਤੋਂ ਕਾਂਗਰਸ ਵਿੱਚ ਕਈ ਤਰਾਂ ਦੀਆਂ ਖਬਰਾਂ ਸਾਹਮਣੇ ਆਈਆਂ ਸਨ ਉਥੇ ਹੀ ਹੋਏ ਇਸ ਫੇਰ-ਬਦਲ ਵਿੱਚ ਹੁਣ ਵੇਖਣਾ ਹੋਵੇਗਾ ਕਿ ਹਰੀਸ਼ ਰਾਵਤ ਵੱਲੋਂ ਮੁਲਾਕਾਤ ਤੋਂ ਬਾਅਦ ਚਰਨਜੀਤ ਚੰਨੀ ਨੂੰ ਕਿਹੜਾ ਵਿਭਾਗ ਦਿੱਤਾ ਜਾਂਦਾ ਹੈ।

ਚਰਨਜੀਤ ਸਿੰਘ ਚੰਨੀ ਵੱਲੋਂ ਕਿਸਾਨੀ ਸੰਘਰਸ਼ ਦੀ ਹਮਾਇਤ ਕੀਤੀ ਗਈ ਹੈ ਅਤੇ ਉਹ ਜਲਦ ਹੀ ਕਿਸਾਨੀ ਧਰਨੇ ਵਿਚ ਵੀ ਸ਼ਾਮਲ ਹੋ ਸਕਦੇ ਹਨ। ਉਨ੍ਹਾਂ ਵੱਲੋਂ ਸੂਬੇ ਵਿੱਚ ਸਾਰੇ ਅਧਿਕਾਰੀਆਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਨੂੰ ਪਹਿਲ ਦੇਣ ਵਾਸਤੇ ਆਖ ਦਿੱਤਾ ਗਿਆ ਹੈ ਅਤੇ ਆਖਿਆ ਗਿਆ ਹੈ ਕਿ ਉਨ੍ਹਾਂ ਵੱਲੋਂ ਏ ਸੀ ਵਿੱਚ ਬੈਠ ਕੇ ਚਾਹ ਨਾ ਪੀਤੀ ਜਾਵੇ। ਉਹਨਾਂ ਵੱਲੋਂ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਬਹੁਤ ਸਾਰੇ ਐਲਾਨ ਕੀਤੇ ਗਏ ਹਨ ਅਤੇ ਪੂਰੀ ਤਰਾਂ ਸਰਗਰਮੀ ਵਿਖਾਈ ਦਿੱਤੀ ਹੈ ਉਨ੍ਹਾਂ ਵੱਲੋਂ ਐਸਐਸਪੀ ਅਤੇ ਡੀ ਸੀ ਨੂੰ ਵੀ ਕਈ ਤਰਾਂ ਦੇ ਆਦੇਸ਼ ਜਾਰੀ ਕਰ ਦਿੱਤੇ ਹਨ। ਜਿਸ ਨਾਲ ਸੂਬੇ ਵਿੱਚ ਅਮਨ ਸ਼ਾਂਤੀ ਨੂੰ ਕਾਇਮ ਰੱਖਿਆ ਜਾ ਸਕੇ।

error: Content is protected !!