ਪੰਜਾਬ ਦੇ ਮੌਸਮ ਦੀ ਹੁਣੇ ਹੁਣੇ ਆਈ ਇਹ ਤਾਜਾ ਵੱਡੀ ਜਾਣਕਾਰੀ, ਹੋ ਜਾਵੋ ਸਾਵਧਾਨ

ਆਈ ਤਾਜਾ ਵੱਡੀ ਖਬਰ

ਅੱਜ ਲੋਹੜੀ ਦੇ ਤਿਉਹਾਰ ਤੇ ਵੀ ਲੋਕਾਂ ਨੂੰ ਠੰਡ ਦੇ ਵਿਚ ਹੀ ਇਹ ਤਿਉਹਾਰ ਮਨਾਉਣਾ ਪੈ ਰਿਹਾ ਹੈ। ਇਸ ਸਾਲ ਦੇ ਵਿੱਚ ਸਰਦੀ ਨੇ ਅਜਿਹੀ ਦਸਤਕ ਦਿੱਤੀ ਹੈ ਕਿ ਘੱਟ ਹੋਣ ਦਾ ਨਾਮ ਨਹੀਂ ਲੈ ਰਹੀ। ਇਸ ਸਾਲ ਦੀ ਆਮਦ ਤੇ ਹੀ ਪੰਜਾਬ ਅੰਦਰ ਪਹਿਲੇ ਮਹੀਨੇ ਦੀ ਸ਼ੁਰੂਆਤ ਤੋਂ ਹੀ ਸਰਦੀ ਵਿਚ ਵਾਧਾ ਹੋ ਚੁੱਕਾ ਹੈ। ਇਸ ਦੇ ਨਾਲ ਹੀ ਠੰਡ ਨੇ ਆਪਣਾ ਜ਼ੋਰ ਵਿਖਾਉਣਾ ਵੀ ਸ਼ੁਰੂ ਕਰ ਦਿੱਤਾ ਹੈ। ਆਉਣ ਵਾਲੇ ਸਮੇਂ ਵਿੱਚ ਮੌਸਮ ਨੂੰ ਲੈ ਕੇ ਕਈ ਸਾਰੀਆਂ ਤਬਦੀਲੀਆਂ ਹੋ ਰਹੀਆਂ ਹਨ। ਜਿਨ੍ਹਾਂ ਬਾਰੇ ਮੌਸਮ ਵਿਭਾਗ ਵੱਲੋਂ ਸਮੇਂ-ਸਮੇਂ ‘ਤੇ ਲੋਕਾਂ ਨੂੰ ਸੁਚੇਤ ਕੀਤਾ ਜਾਂਦਾ ਹੈ। ਪਹਾੜੀ ਇਲਾਕਿਆਂ ਦੇ ਵਿਚ ਲਗਾਤਾਰ ਹੋ ਰਹੀ ਬਰਫ ਬਾਰੀ ਨੂੰ ਦੇਖਦੇ ਹੋਏ ਪੰਜਾਬ ਦਾ ਮੌਸਮ ਪੂਰੀ ਤਰ੍ਹਾਂ ਬਦਲ ਰਿਹਾ ਹੈ।

ਹੁਣ ਮੌਸਮ ਸਬੰਧੀ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਲੋਕਾਂ ਨੂੰ ਕਈ ਦਿਨਾਂ ਤੋਂ ਸੀਤ ਲਹਿਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬ ਹਰਿਆਣਾ ਤੇ ਰਾਜਸਥਾਨ ਦੇ ਕੁੱਝ ਹਿੱਸਿਆਂ ਵਿੱਚ ਦੋ ਦਿਨ ਹੋਰ ਠੰਡ ਪੈਣ ਦੀ ਸੰਭਾਵਨਾ ਦੱਸੀ ਗਈ ਹੈ। ਕੁਝ ਖੇਤਰਾਂ ਵਿੱਚ ਸੰਘਣੀ ਧੁੰਦ ਪੈਣ ਬਾਰੇ ਵੀ ਆਖਿਆ ਗਿਆ ਹੈ। ਜਿਸ ਕਾਰਨ ਪੰਜਾਬ, ਹਰਿਆਣਾ, ਰਾਜਸਥਾਨ ,ਯੂਪੀ ਤੇ ਦਿੱਲੀ ਵਿਚ ਚਾਰ ਤੋਂ ਪੰਜ ਦਿਨ ਸੀਤ ਲਹਿਰ ਜਾਰੀ ਰਹੇਗੀ ਜਿਸ ਕਾਰਣ ਇਨ੍ਹਾਂ ਸੂਬਿਆਂ ਅੰਦਰ ਆਰੇਜ਼ ਅਲਰਟ ਜਾਰੀ ਕੀਤਾ ਗਿਆ ਹੈ।

ਦਿੱਲੀ ਦਾ ਤਾਪਮਾਨ ਅੱਜ ਘੱਟੋ ਘੱਟ 6 ਡਿਗਰੀ ਦੇ ਨਜ਼ਦੀਕ ਦਰਜ ਕੀਤਾ ਗਿਆ ਹੈ। ਕਸ਼ਮੀਰ ਦੇ ਪੁੰਛ ਵਿਚ ਹੋ ਰਹੀ ਭਾਰੀ ਬਰਫਬਾਰੀ ਕਾਰਨ ਬਹੁਤ ਸਾਰੇ ਇਲਾਕੇ ਬੰਦ ਹੋ ਗਏ ਹਨ ਅਤੇ ਸੜਕ ਤੋ ਬਰਫ ਹਟਾਉਣ ਦਾ ਕੰਮ ਜਾਰੀ ਹੈ। ਭਾਰਤ ਦੇ ਕੁਝ ਹਿੱਸਿਆਂ ਵਿੱਚ ਬਾਰਸ਼ ਹੋਣ ਦੀ ਸੰਭਾਵਨਾ ਵੀ ਦੱਸੀ ਗਈ ਹੈ। ਆਉਣ ਵਾਲੇ ਤਿੰਨ ਦਿਨਾਂ ਵਿੱਚ ਪੰਜਾਬ ਹਰਿਆਣਾ ਚੰਡੀਗੜ੍ਹ ਅਤੇ ਦਿੱਲੀ ਦੇ ਕੁਝ ਹਿੱਸਿਆਂ ਤੋਂ ਇਲਾਵਾ ਉੱਤਰ ਪ੍ਰਦੇਸ਼ ਉੱਤਰ ਮੱਧ ਪ੍ਰਦੇਸ਼ ਅਤੇ ਰਾਜਸਥਾਨ ਵਿਚ ਸੀਤ ਲਹਿਰ ਜਾਰੀ ਰਹੇਗੀ।

ਮੈਦਾਨੀ ਇਲਾਕਿਆਂ ਵਿੱਚ ਪਾਰਾ 3 ਡਿਗਰੀ ਤੱਕ ਜਾਣ ਦੀ ਭਵਿੱਖਬਾਣੀ ਕੀਤੀ ਗਈ ਹੈ ਜਿਸ ਕਾਰਨ ਦਿੱਲੀ ਸਮੇਤ ਕੁਝ ਮੈਦਾਨੀ ਇਲਾਕਿਆਂ ਵਿੱਚ ਤਿੰਨ ਦਿਨ ਲਈ ਆਰੇਜ਼ ਅਲਰਟ ਵਿੱਚ ਜਾਰੀ ਕੀਤਾ ਗਿਆ ਹੈ। ਕੇਦਾਰਨਾਥ ਵਿਚ ਵੀ ਤਿੰਨ ਫੁੱਟ ਤੱਕ ਬਰਫ ਦੀ ਨਜ਼ਰ ਆ ਰਹੀ ਹੈ। 13 ਜਨਵਰੀ ਤੱਕ ਰਾਜਸਥਾਨ ਨੂੰ ਵੀ ਮੌਸਮ ਸੰਬੰਧੀ ਅਲਰਟ ਜਾਰੀ ਕੀਤਾ ਗਿਆ ਹੈ। 13 ਤੋਂ 16 ਜਨਵਰੀ ਤੱਕ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਲਈ ਵੀ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

error: Content is protected !!