ਪੰਜਾਬ ਦੇ ਲੋਕਾਂ ਲਈ ਆ ਰਿਹਾ ਚਨੀ ਸਰਕਾਰ ਵਲੋਂ ਇੱਕ ਹੋਰ ਵੱਡਾ ਤੋਹਫ਼ਾ ਮਨਪ੍ਰੀਤ ਬਾਦਲ ਨੇ ਦਿੱਤੀ ਇਹ ਜਾਣਕਾਰੀ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਅੰਦਰ ਲਗਾਤਾਰ ਵਧ ਰਹੀਆਂ ਕੀਮਤਾਂ ਦੇ ਕਾਰਣ ਜਿੱਥੇ ਡੀਜ਼ਲ, ਪੈਟਰੋਲ , ਰਸੋਈ ਗੈਸ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋਇਆ ਹੈ। ਉਥੇ ਹੀ ਕਰੋਨਾ ਦੇ ਕਾਰਨ ਬਹੁਤ ਸਾਰੇ ਲੋਕ ਆਰਥਿਕ ਮੰਦੀ ਦੇ ਦੌਰ ਵਿੱਚੋਂ ਗੁਜ਼ਰੇ ਹਨ, ਜਿਸ ਕਾਰਨ ਉਨ੍ਹਾਂ ਲਈ ਵਧ ਰਹੀ ਮਹਿੰਗਾਈ ਦੇ ਦੌਰ ਵਿਚ ਆਪਣੇ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਗਿਆ ਹੈ। ਚੰਨੀ ਸਰਕਾਰ ਵੱਲੋਂ ਜਿਥੇ ਲੋਕਾਂ ਤੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਐਲਾਨ ਕੀਤੇ ਜਾ ਰਹੇ ਹਨ। ਉਥੇ ਹੀ ਲੋਕਾਂ ਵੱਲੋਂ ਮਹਿੰਗਾਈ ਨੂੰ ਠੱਲ੍ਹ ਪਾਉਣ ਦੀ ਮੰਗ ਕੀਤੀ ਜਾ ਰਹੀ ਹੈ। ਕਿਉਂਕਿ ਲੋਕਾਂ ਵੱਲੋਂ ਬੜੀ ਮੁਸ਼ਕਲ ਨਾਲ ਪੈਰਾਂ ਸਿਰ ਹੋਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਹੁਣ ਪੰਜਾਬ ਦੇ ਲੋਕਾਂ ਲਈ ਚੰਨੀ ਸਰਕਾਰ ਵੱਲੋਂ ਇਕ ਹੋਰ ਵੱਡਾ ਤੋਹਫਾ ਆ ਸਕਦਾ ਹੈ, ਜਿਸ ਬਾਰੇ ਮਨਪ੍ਰੀਤ ਬਾਦਲ ਵੱਲੋਂ ਜਾਣਕਾਰੀ ਦਿੱਤੀ ਗਈ ਹੈ। ਜਿੱਥੇ ਪੰਜਾਬ ਵਿੱਚ ਤਿਉਹਾਰਾਂ ਦਾ ਸੀਜ਼ਨ ਚੱਲ ਰਿਹਾ ਹੈ ਉਥੇ ਹੀ ਅੱਜ ਵਿਸ਼ਵਕਰਮਾ ਦਿਵਸ ਦੇ ਮੌਕੇ ਉਪਰ ਵੱਖ-ਵੱਖ ਮੰਦਰਾਂ ਵਿੱਚ ਬਹੁਤ ਹੀ ਜ਼ਿਆਦਾ ਭੀੜ ਵੇਖਣ ਨੂੰ ਮਿਲੀ ਹੈ। ਅੱਜ ਪੰਜਾਬ ਦੇ ਮਹਾਂਨਗਰ ਲੁਧਿਆਣਾ ਪਹੁੰਚੇ ਖਜਾਨਾਂ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਜਿੱਥੇ ਵਿਸ਼ਕਰਮਾ ਦਿਵਸ ਦੇ ਮੌਕੇ ਤੇ ਲੁਧਿਆਣੇ ਵਿੱਚ ਪਹੁੰਚ ਕੇ ਭਗਵਾਨ ਸ਼੍ਰੀ ਵਿਸ਼ਕਰਮਾ ਮੰਦਰ ਵਿੱਚ ਨਤਮਸਤਕ ਹੋਏ।

ਉਥੇ ਹੀ ਉਨ੍ਹਾਂ ਵੱਲੋਂ ਇਸ ਵਿਸ਼ਕਰਮਾ ਮੰਦਰ ਦੀ ਉਸਾਰੀ ਵਾਸਤੇ 1 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ। ਜਿਸ ਨਾਲ ਸ਼ਰਧਾਲੂਆਂ ਵਿਚ ਖੁਸ਼ੀ ਦੀ ਲਹਿਰ ਵੇਖੀ ਗਈ। ਉਥੇ ਹੀ ਉਨ੍ਹਾਂ ਵੱਲੋਂ ਪੰਜਾਬ ਵਿੱਚ ਲੋਕਾਂ ਦੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਹੋਰ ਰਾਹਤ ਦੇਣ ਦਾ ਭਰੋਸਾ ਦਿਵਾਇਆ ਗਿਆ ਹੈ। ਬੀਤੇ ਦਿਨੀਂ ਕੇਂਦਰ ਸਰਕਾਰ ਵੱਲੋਂ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਵਿਚ ਲਾਗੂ ਵੈਟ ਵਿਚ ਕਟੌਤੀ ਕਰਕੇ ਦੇਸ਼ ਦੀ ਜਨਤਾ ਨੂੰ ਰਾਹਤ ਦਿੱਤੀ ਹੈ।

ਉੱਥੇ ਹੀ ਪੰਜਾਬ ਸਰਕਾਰ ਵੱਲੋਂ ਵੀ ਜਲਦ ਮਹਿੰਗਾਈ ਨੂੰ ਦੇਖਦੇ ਹੋਏ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਹੋਰ ਕਟੌਤੀ ਕੀਤੀ ਜਾ ਸਕਦੀ ਹੈ। ਜਿਸ ਦਾ ਫੈਸਲਾ ਪੰਜਾਬ ਸਰਕਾਰ ਦੀ ਹੋਣ ਵਾਲੀ ਕੈਬਨਿਟ ਮੀਟਿੰਗ ਵਿੱਚ ਕੱਲ ਲਿਆ ਜਾ ਸਕਦਾ ਹੈ। ਤਾਂ ਜੋ ਮਹਿੰਗਾਈ ਦੇ ਦੌਰ ਵਿੱਚ ਲੋਕਾਂ ਨੂੰ ਕੁਝ ਹੋਰ ਰਾਹਤ ਮਿਲ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਆਮ ਜਨਤਾ ਲਈ ਮਾਂ-ਪਿਉ ਵਰਗੀ ਹੁੰਦੀ ਹੈ ਇਸ ਲਈ ਕੋਈ ਵੀ ਪੀੜਤ ਆਪਣੀ ਸਮੱਸਿਆ ਲੈ ਕੇ ਚੰਡੀਗੜ੍ਹ ਦਫਤਰ ਪਹੁੰਚ ਸਕਦਾ ਹੈ, ਉਸ ਦੀ ਸਮੱਸਿਆ ਨੂੰ ਦੂਰ ਕੀਤਾ ਜਾਵੇਗਾ।

error: Content is protected !!