ਪੰਜਾਬ ਦੇ ਸੱਪਾਂ ਵਾਲੀ ਪਿੰਡ ਚ ਚਿੱਟੇ ਦਿਨ ਹੋਇਆ ਮੌਤ ਦਾ ਤਾਂਡਵ ਵਿਛੀਆਂ ਲਾਸ਼ਾਂ – ਇਲਾਕੇ ਚ ਪਈ ਦਹਿਸ਼ਤ

ਆਈ ਤਾਜ਼ਾ ਵੱਡੀ ਖਬਰ 

ਨੌਜਵਾਨ ਪੀੜ੍ਹੀ ਵੱਲੋਂ ਜਿੱਥੇ ਅੱਜ ਕੱਲ ਆਪਣੇ ਭਵਿੱਖ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਪੇਸ਼ ਆ ਰਹੀਆਂ ਹਨ। ਜਿੱਥੇ ਆਪਣੇ ਬਿਹਤਰ ਭਵਿੱਖ ਨੂੰ ਲੈ ਕੇ ਨੌਜਵਾਨਾਂ ਵੱਲੋਂ ਵਿਦੇਸ਼ ਦਾ ਰੁਖ ਕੀਤਾ ਜਾ ਰਿਹਾ ਹੈ। ਜਿੱਥੇ ਜਾ ਕੇ ਉਹ ਆਪਣੇਅਤੇ ਆਪਣੇ ਮਾਂ-ਬਾਪ ਦੇ ਸੁਪਨਿਆਂ ਨੂੰ ਸਾਕਾਰ ਕਰ ਸਕਣ। ਉੱਥੇ ਹੀ ਦੂਜੇ ਪਾਸੇ ਕੁਝ ਅਜਿਹੇ ਨੌਜਵਾਨ ਵੀ ਹੁੰਦੇ ਹਨ ਜੋ ਆਪਣੇ ਮਾਂ-ਬਾਪ ਦੀਆਂ ਖੁਸ਼ੀਆਂ ਨੂੰ ਤਹਿਸ-ਨਹਿਸ ਕਰ ਦਿੰਦੇ ਹਨ। ਜਿੱਥੇ ਮਾਪੇ ਵੱਲੋਂ ਆਪਣੇ ਬੱਚਿਆਂ ਨੂੰ ਲੈ ਕੇ ਕਈ ਤਰਾਂ ਦੇ ਸੁਪਨੇ ਵੇਖੇ ਜਾਂਦੇ ਹਨ। ਉਥੇ ਹੀ ਮਾਂ-ਬਾਪ ਵੱਲੋਂ ਬੱਚਿਆਂ ਦੇ ਵੱਡੇ ਹੋਣ ਤੇ ਉਨ੍ਹਾਂ ਦੇ ਵਿਆਹ ਨੂੰ ਲੈ ਕੇ ਬਹੁਤ ਕੁਝ ਸੋਚਿਆ ਜਾਂਦਾ ਹੈ।

ਪਰ ਕੁਝ ਬੱਚੇ ਆਪਣੇ ਕੁਝ ਦਿਨਾ ਦੇ ਪਿਆਰ ਪਿਛੇ ਏਨੇ ਸਾਲਾਂ ਦੇ ਰਿਸ਼ਤਿਆਂ ਨੂੰ ਛੱਡ ਦਿੰਦੇ ਹਨ। ਬਹੁਤ ਸਾਰੇ ਬੱਚਿਆਂ ਵੱਲੋਂ ਆਪਣੇ ਮਾਪਿਆਂ ਤੋਂ ਬਾਹਰ ਹੋ ਕੇ ਪ੍ਰੇਮ ਵਿਆਹ ਕਰਵਾ ਲਏ ਜਾਂਦੇ ਹਨ। ਜਿਸ ਦਾ ਖਮਿਆਜ਼ਾ ਦੋਹਾਂ ਪਰਿਵਾਰਾਂ ਨੂੰ ਭੁਗਤਣਾ ਪੈਂਦਾ ਹੈ। ਹੁਣ ਪੰਜਾਬ ਵਿਚ ਇਸ ਪਿੰਡ ਵਿਚ ਮੌਤ ਦਾ ਤਾਂਡਵ ਹੋਇਆ ਹੈ ਜਿਸ ਕਾਰਨ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਬੋਹਰ ਹਲਕੇ ਅਧੀਨ ਆਉਂਦੇ ਪਿੰਡ ਸੱਪਾਂਵਾਲੀ ਵਿੱਚ ਇਕ ਵਿਆਹੁਤਾ ਜੋੜੇ ਦੀ ਹੱਤਿਆ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।

ਦੱਸਿਆ ਗਿਆ ਹੈ ਕਿ ਕੰਬੋਜ ਬਰਾਦਰੀ ਦੀ ਲੜਕੀ ਅਤੇ ਮਾਲੀ ਬਰਾਦਰੀ ਦੇ ਲੜਕੇ ਵੱਲੋਂ ਪ੍ਰੇਮ ਸੰਬੰਧਾਂ ਦੇ ਚਲਦੇ ਹੋਏ ਪ੍ਰੇਮ ਵਿਆਹ ਕਰਵਾ ਲਿਆ ਗਿਆ ਸੀ। ਜਿੱਥੇ ਦੋਨੋਂ ਹੀ ਇਕ ਪਿੰਡ ਨਾਲ ਸਬੰਧਤ ਸਨ। ਉਥੇ ਹੀ ਦੋਹਾਂ ਪਰਿਵਾਰਾਂ ਵੱਲੋਂ ਇਸ ਮਾਮਲੇ ਨੂੰ ਲੈ ਕੇ ਨਵ-ਵਿਆਹੁਤਾ ਜੋੜੇ ਪ੍ਰਤੀ ਗੁੱਸਾ ਦੇਖਿਆ ਜਾ ਰਿਹਾ ਸੀ।

ਉੱਥੇ ਹੀ ਲੜਕੀ ਦੇ ਪਰਿਵਾਰ ਵੱਲੋਂ ਇਸ ਗੁੱਸੇ ਦੇ ਕਾਰਨ ਹੀ ਨਵ-ਵਿਆਹੁਤਾ ਜੋੜੇ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਜਿਸ ਤੋਂ ਬਾਅਦ ਦੋਹਾਂ ਦੀਆਂ ਲਾਸ਼ਾਂ ਨੂੰ ਪਿੰਡ ਦੀ ਸੱਥ ਵਿੱਚ ਸੁੱਟ ਦਿੱਤਾ ਗਿਆ। ਲੜਕੀ ਦੇ ਮਾਪਿਆਂ ਵੱਲੋਂ ਗੁੱਸੇ ਵਿਚ ਚੁੱਕੇ ਗਏ ਇਸ ਕਦਮ ਨਾਲ ਲੋਕਾਂ ਵਿੱਚ ਵੀ ਡਰ ਦਾ ਮਾਹੌਲ ਦੇਖਿਆ ਜਾ ਰਿਹਾ ਹੈ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

error: Content is protected !!