ਪੰਜਾਬ ਦੇ NRI ਹੋ ਜਾਣ ਸਾਵਧਾਨ – ਪੰਜਾਬ ਤੋਂ ਆਈ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿਚ ਵਧ ਰਹੀ ਬੇਰੁਜ਼ਗਾਰੀ ਅਤੇ ਨਸ਼ਿਆਂ ਦੇ ਕਾਰਨ ਬਹੁਤ ਸਾਰੇ ਨੌਜਵਾਨ ਗ਼ਲਤ ਰਸਤਿਆਂ ਤੇ ਪੈ ਰਹੇ ਹਨ। ਜਿੱਥੇ ਬਹੁਤ ਸਾਰੇ ਨੌਜਵਾਨਾਂ ਵੱਲੋਂ ਕੰਮ ਕਰਨ ਵੱਲ ਕੋਈ ਦਿਲਚਸਪੀ ਨਹੀਂ ਦਿਖਾਈ ਜਾਂਦੀ ਅਤੇ ਨਸ਼ੇ ਦੀ ਲੱਤ ਦੇ ਚਲਦੇ ਹੋਏ ਕਈ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇ ਦਿੱਤਾ ਜਾਂਦਾ ਹੈ। ਨਸ਼ਾ ਕਰਨ ਵਾਲੇ ਬਹੁਤ ਸਾਰੇ ਨੌਜਵਾਨਾਂ ਵੱਲੋਂ ਨਸ਼ੇ ਦੀ ਪੂਰਤੀ ਵਾਸਤੇ ਲੁੱਟ-ਖੋਹ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ। ਉੱਥੇ ਹੀ ਪੰਜਾਬ ਵਿੱਚ ਲਗਾਤਾਰ ਚੋਰੀ ਦੀਆਂ ਵਾਰਦਾਤਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ, ਜਿਸ ਸਦਕਾ ਬਹੁਤ ਸਾਰੇ ਲੋਕਾਂ ਦਾ ਭਾਰੀ ਨੁਕਸਾਨ ਹੋ ਜਾਂਦਾ ਹੈ।

ਬਹੁਤ ਸਾਰੇ ਪਰਿਵਾਰ ਰੁਜ਼ਗਾਰ ਦੀ ਖਾਤਰ ਜਿਥੇ ਵਿਦੇਸ਼ਾਂ ਦਾ ਰੁਖ ਕਰ ਲੈਂਦੇ ਹਨ। ਉੱਥੇ ਹੀ ਇਕ ਤੋਂ ਬਾਅਦ ਇਕ ਬਹੁਤ ਸਾਰੇ ਪਰਵਾਰ ਵਿਦੇਸ਼ਾਂ ਵਿਚ ਜਾ ਕੇ ਪੱਕੇ ਤੌਰ ਤੇ ਵਸ ਜਾਂਦੇ ਹਨ। ਹੁਣ ਵਿਦੇਸ਼ਾਂ ਵਿੱਚ ਰਹਿਣ ਵਾਲੇ ਪੰਜਾਬੀਆਂ ਲਈ ਇਹ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਵਿੱਚ ਲਗਾਤਾਰ ਵਧ ਰਹੀਆਂ ਚੋਰੀ ਦੀਆਂ ਘਟਨਾਵਾਂ ਵਿੱਚ ਜਿੱਥੇ ਬਹੁਤ ਸਾਰੇ ਵਿਦੇਸ਼ਾਂ ਵਿੱਚ ਵਸਦੇ ਪ੍ਰਵਾਸੀ ਪਰਿਵਾਰਾ ਦੇ ਘਰਾਂ ਨੂੰ ਚੋਰਾਂ ਵੱਲੋਂ ਨਿਸ਼ਾਨਾ ਬਣਾਇਆ ਜਾਂਦਾ ਹੈ। ਉੱਥੇ ਹੀ ਹੁਣ ਟਾਂਡਾ ਉੜਮੁੜ ਦੇ ਅਧੀਨ ਆਉਣ ਵਾਲੇ ਪਿੰਡ ਪੱਤੀ ਸੱਲਾਂ ਅਤੇ ਪ੍ਰੇਮਪੁਰ ਵਿਚ ਚੋਰਾਂ ਵੱਲੋਂ ਵਿਦੇਸ਼ਾਂ ਵਿੱਚ ਰਹਿ ਰਹੇ ਪਰਵਾਸੀ ਭਾਰਤੀਆਂ ਦੀਆਂ 5 ਕੋਠੀਆਂ ਨੂੰ ਆਪਣੀ ਚੋਰੀ ਦਾ ਸ਼ਿਕਾਰ ਬਣਾਇਆ ਗਿਆ ਹੈ।

ਜਿੱਥੇ ਇਨ੍ਹਾਂ ਕੋਠੀਆਂ ਵਿੱਚ ਚੋਰਾਂ ਵੱਲੋਂ ਚੋਰੀ ਦੀ ਘਟਨਾ ਨੂੰ ਅੰਜਾਮ ਦਿੰਦੇ ਹੋਏ ਘਰ ਵਿਚ ਮੌਜੂਦ ਅਲਮਾਰੀਆਂ ਦੀ ਫੋਲਾਫਰਾਲੀ ਕੀਤੀ ਗਈ ਹੈ ਉਥੇ ਹੀ ਚੋਰਾਂ ਵੱਲੋਂ ਕਈ ਕੋਠੀਆਂ ਨੂੰ ਆਪਣੀ ਚੋਰੀ ਦਾ ਸ਼ਿਕਾਰ ਬਣਾਇਆ ਗਿਆ ਹੈ ਜਿਨ੍ਹਾਂ ਵਿੱਚ ਬਲਵਿੰਦਰ ਸਿੰਘ ਪੁੱਤਰ ਗੁਰਨਾਮ ਸਿੰਘ ਅਤੇ ਗੱਜਣ ਸਿੰਘ ਪੁੱਤਰ ਸ਼ੇਰ ਸਿੰਘ, ਸੁਰਿੰਦਰ ਸਿੰਘ ਪੁੱਤਰ ਪੂਰਨ ਸਿੰਘ, ਸੁਖਵਿੰਦਰ ਸਿੰਘ ਪੁੱਤਰ ਗੁਰਨਾਮ ਸਿੰਘ, ਸਾਰੇ ਵਾਸੀ ਪੱਤੀ ਸੱਲਾ ਅਤੇ ਸਤਨਾਮ ਸਿੰਘ ਪੁੱਤਰ ਬਸੰਤ ਸਿੰਘ ਵਾਸੀ ਪ੍ਰੇਮਪੁਰ ਦੇ ਘਰ ਵਿੱਚ ਚੋਰੀ ਦੀ ਵਾਰਦਾਤ ਕੀਤੀ ਹੈ।

ਚੋਰਾਂ ਵੱਲੋਂ ਜਿਥੇ ਵਿਦੇਸ਼ਾਂ ਵਿੱਚ ਰਹਿ ਰਹੇ ਇਨ੍ਹਾਂ ਸਾਰੇ ਵਿਅਕਤੀਆਂ ਦੇ ਘਰ ਕੋਠੀਆਂ ਨੂੰ ਆਪਣੀ ਚੋਰੀ ਦਾ ਸ਼ਿਕਾਰ ਬਣਾਇਆ ਗਿਆ ਹੈ। ਉਥੇ ਹੀ ਚੋਰਾਂ ਵੱਲੋਂ ਚੋਰੀ ਕੀਤੀ ਜਾਂਦੀ ਦੀਆਂ ਇਹ ਸਾਰੀਆਂ ਘਟਨਾਵਾਂ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈਆਂ ਹਨ ਜਿਸ ਦੇ ਆਧਾਰ ਤੇ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।

error: Content is protected !!