ਪੰਜਾਬ ਨੌਜਵਾਨ ਨੂੰ ਇਸ ਕੁਦਰਤੀ ਆਫ਼ਤ ਕਰਕੇ ਕਨੇਡਾ ਚ ਮਿਲੀ ਏਦਾਂ ਦਰਦਨਾਕ ਮੌਤ , ਛਾਈ ਸੋਗ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ  

ਪੰਜਾਬ ਤੋਂ ਬਹੁਤ ਸਾਰੇ ਨੌਜਵਾਨ ਲੜਕੇ ਲੜਕੀਆਂ ਆਪਣੇ ਪਰਿਵਾਰ ਦੇ ਹਾਲਾਤਾਂ ਨੂੰ ਵੇਖ ਕੇ ਵਿਦੇਸ਼ੀ ਧਰਤੀ ਵੱਲ ਰੁਖ਼ ਕਰਦੇ ਹਨ, ਜਿੱਥੇ ਜਾ ਕੇ ਉਨ੍ਹਾਂ ਨੂੰ ਕਈ ਤਰ੍ਹਾਂ ਦੀਆਂ ਮੁਸੀਬਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ । ਵਿਦੇਸ਼ਾਂ ਵਿੱਚ ਜਾ ਕੇ ਇਹ ਨੌਜਵਾਨ ਲੜਕੇ ਲੜਕੀਆਂ ਆਪਣੇ ਪਰਿਵਾਰ ਦੀ ਆਰਥਿਕ ਸਥਿਤੀ ਵਿੱਚ ਸੁਧਾਰ ਲਿਆਉਣ ਦੇ ਲਈ ਦਿਨ ਰਾਤ ਮਿਹਨਤ ਕਰਦੇ ਹਨ । ਪੰਜਾਬ ਤੋਂ ਬਹੁਤ ਸਾਰੇ ਲੜਕੇ ਲੜਕੀਆਂ ਆਈਲੈਟਸ ਪਾਸ ਕਰ ਕੇ ਵਿਦੇਸ਼ੀ ਧਰਤੀ ਵੱਲ ਰੁਖ਼ ਕਰਦੇ ਹਨ ਤੇ ਬਹੁਤ ਸਾਰੇ ਨੌਜਵਾਨ ਲੜਕੇ ਲੜਕੀਆਂ ਵਿਦੇਸ਼ੀ ਧਰਤੀ ਤੇ ਜਾਣ ਦੇ ਲਈ ਗਲਤ ਰਸਤਿਆਂ ਦਾ ਵੀ ਚੁਨਾਵ ਕਰਦੇ ਹਨ। ਜਿਸ ਕਾਰਨ ਉਨ੍ਹਾਂ ਨੂੰ ਕਈ ਤਰ੍ਹਾਂ ਦੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ । ਅਜਿਹੇ ਵੀ ਬਹੁਤ ਸਾਰੇ ਮਾਮਲੇ ਸਾਹਮਣੇ ਆਉਂਦੇ ਨੇ ਜਿੱਥੇ ਵਿਦੇਸ਼ੀ ਧਰਤੀ ਤੇ ਜਾਣ ਦੇ ਲਈ ਨੌਜਵਾਨ ਕਈ ਤਰ੍ਹਾਂ ਦੀਆਂ ਠੱਗੀਆਂ ਦਾ ਸ਼ਿਕਾਰ ਹੁੰਦੇ ਹਨ ।

ਵਿਦੇਸ਼ੀ ਧਰਤੀ ਤੇ ਜਾਣ ਵਾਸਤੇ ਲੋਕਾਂ ਦਾ ਰੁਝਾਨ ਲਗਾਤਾਰ ਵਧ ਰਿਹਾ ਹੈ , ਕਿਉਂ ਕਿ ਉਨ੍ਹਾਂ ਨੂੰ ਉਥੇ ਉਨ੍ਹਾਂ ਦੀ ਮਿਹਨਤ ਦਾ ਪੂਰਾ ਮੁੱਲ ਮਿਲ ਜਾਂਦਾ ਹੈ । ਜਿੱਥੇ ਜਾ ਕੇ ਨੌਜਵਾਨ ਲਡ਼ਕੇ ਲਡ਼ਕੀਆਂ ਆਪਣਾ ਅਤੇ ਆਪਣੇ ਪਰਿਵਾਰ ਦਾ ਭਵਿੱਖ ਸੁਧਾਰਨ ਦੇ ਲਈ ਮਿਹਨਤ ਮਜ਼ਦੂਰੀ ਕਰਦੇ ਹਨ । ਪਰ ਕਈ ਵਾਰ ਮਿਹਨਤ ਮਜ਼ਦੂਰੀ ਕਰਦੇ ਹੋਏ ਇਹ ਪੰਜਾਬੀ ਨੌਜਵਾਨ ਕਈ ਤਰ੍ਹਾਂ ਦੇ ਵੱਡੇ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੇ ਹਨ ਜਿਨ੍ਹਾਂ ਵਿਚ ਕਈ ਵਾਰ ਜਾਨ ਤਕ ਚਲੀ ਜਾਂਦੀ ਹੈ । ਅਜਿਹਾ ਹੀ ਇੱਕ ਮੰਦਭਾਗਾ ਤੇ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ ਪੰਜਾਬੀਆਂ ਦੇ ਗੜ੍ਹ ਕਨੇਡਾ ਤੋਂ । ਦਰਅਸਲ ਕੈਨੇਡਾ ਦੇ ਵੈਨਕੂਵਰ ਦੇ ਵਿਚ ਕੁਦਰਤੀ ਆਫਤ ਕਾਰਨ ਇਕ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ , ਜਿਸ ਦੇ ਚੱਲਦੇ ਸਮੁੱਚੇ ਪੰਜਾਬੀ ਭਾਈਚਾਰੇ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ ।

ਮਿਲੀ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਪਿੰਡ ਕਿਲ੍ਹਾ ਰਾਏਪੁਰ ਦੇ ਕਰਨ ਗਰੇਵਾਲ ਜੋ ਕਿ ਵੈਨਕੂਵਰ ਬੀਸੀ ਕੈਨੇਡਾ ਦੇ ਵਿਚ ਰਹਿ ਰਿਹਾ ਸੀ ਅਤੇ ਹੜ੍ਹ ਕਾਰਨ ਹਾਈਵੇਅ ਜਾਮ ਹੋ ਗਿਆ ਤੇ ਕਰਨ ਗਰੇਵਾਲ ਦਾ ਟਰੱਕ ਸੜਕ ਵਿਚਕਾਰ ਹੀ ਫਸ ਗਿਆ । ਜਿਸ ਕਾਰਨ ਉਸਦੀ ਮੌਕੇ ਤੇ ਹੀ ਮੌਤ ਹੋ ਗਈ। ਉੱਥੇ ਹੀ ਜਦੋਂ ਇਸ ਸਮਾਚਾਰ ਬਾਰੇ ਇਸ ਨੌਜਵਾਨ ਦੇ ਪਰਿਵਾਰ ਨੂੰ ਪਤਾ ਲੱਗਿਆ ਤਾਂ ਪਰਿਵਾਰ ਚ ਮਾਤਮ ਦਾ ਮਾਹੌਲ ਬਣ ਗਿਆ , ਤੇ ਪਿੱਛੇ ਰਹਿੰਦੇ ਪਰਿਵਾਰ ਦਾ ਇਸ ਸਮੇਂ ਰੋ ਰੋ ਕੇ ਬੁਰਾ ਹਾਲ ਹੋਇਆ ਪਿਆ ਹੈ ।

ਜ਼ਿਕਰਯੋਗ ਹੈ ਕਿ ਕਰਨ ਗਰੇਵਾਲ ਜੋ ਕਨੇਡਾ ਦੇ ਵਿੱਚ ਰਹਿ ਰਿਹਾ ਸੀ ਅਤੇ ਟਰੱਕ ਡਰਾਈਵਰ ਦਾ ਕੰਮ ਕਰਕੇ ਆਪਣੇ ਪਰਿਵਾਰ ਅਤੇ ਆਪਣਾ ਭਵਿੱਖ ਸੁਧਾਰਨ ਦੀਆਂ ਕੋਸ਼ਿਸ਼ਾਂ ਚ ਲੱਗਾ ਹੋਇਆ ਸੀ ਤੇ ਇਸੇ ਦੌਰਾਨ ਕੁਦਰਤੀ ਆਫ਼ਤ ਨੇ ਆਪਣਾ ਅਜਿਹਾ ਕਹਿਰ ਵਖਾਇਆ ਕਿ ਪੰਜਾਬ ਦਾ ਨੌਜਵਾਨ ਜੋ ਰੋਜ਼ੀ ਰੋਟੀ ਕਮਾਉਣ ਦੇ ਲਈ ਵਿਦੇਸ਼ੀ ਧਰਤੀ ਤੇ ਕੰਮ ਕਰ ਰਿਹਾ ਸੀ ਉਸ ਦੀ ਜਾਨ ਚਲੀ ਗਈ । ਇਸ ਖ਼ਬਰ ਦੇ ਬਾਰੇ ਜਦੋਂ ਪੰਜਾਬੀਆਂ ਨੂੰ ਪਤਾ ਲੱਗਿਆ ਤਾਂ ਜਿੱਥੇ ਪੰਜਾਬ ਦੇ ਵਿੱਚ ਸੋਗ ਦੀ ਲਹਿਰ ਹੈ , ਉਥੇ ਹੀ ਪਿੰਡ ਅਤੇ ਇਲਾਕੇ ਦੇ ਵਿੱਚ ਮਾਤਮ ਦਾ ਮਾਹੌਲ ਹੈ । ਸਾਡਾ ਚੈਨਲ ਯਾਨੀ ਪੰਜਾਬ ਨਿਊਜ਼ ਵੀ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਸ਼ਾਮਲ ਹੈ ਤੇ ਅਸੀਂ ਪਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਦੇ ਵਿਚ ਨਵਾਂ ਸਥਾਨ ਬਖ਼ਸ਼ੇ ਤੇ ਪਿੱਛੇ ਰਹਿੰਦੇ ਪਰਿਵਾਰ ਨੂੰ ਇਹ ਭਾਣਾ ਮੰਨਣ ਦਾ ਬਲ ਬਖ਼ਸ਼ੇ ।

error: Content is protected !!