ਪੰਜਾਬ : ਪਤੰਗ ਉਡਾ ਰਹੇ 12 ਸਾਲ ਦੇ ਬੱਚੇ ਨਾ ਜੋ ਹੋਇਆ ਦੇਖ ਸਭ ਦੇ ਉਡੇ ਹੋਸ਼ – ਪਈਆਂ ਭਾਜੜਾਂ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿੱਚ ਜਿਥੇ ਚੋਰੀ ਠਗੀ ਅਤੇ ਲੁਟ-ਖੋਹ ਦੀਆਂ ਘਟਨਾਵਾਂ ਦੇ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ ਉਥੇ ਹੀ ਵਾਪਪਨ ਵਾਲੇ ਹਾਦਸੇ ਅਤੇ ਬੱਚਿਆਂ ਦੇ ਅਗਵਾ ਹੋਣ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਜਿੱਥੇ ਇਨੀ ਦਿਨੀ ਸਰਦੀਆਂ ਦੀਆਂ ਛੁੱਟੀਆਂ ਹੋਣ ਤੇ ਬੱਚਿਆਂ ਵੱਲੋਂ ਘਰ ਸਮਾਂ ਬਤੀਤ ਕੀਤਾ ਗਿਆ। ਉਥੇ ਹੀ ਬੱਚਿਆਂ ਵੱਲੋਂ ਇਨ੍ਹਾਂ ਛੁੱਟੀਆਂ ਦਾ ਫਾਇਦਾ ਲੈਂਦੇ ਹੋਏ ਖੂਬ ਮੌਜ-ਮਸਤੀ ਵੀ ਕੀਤੀ ਜਾਂਦੀ ਹੈ। ਇਨ੍ਹਾਂ ਦਿਨਾਂ ਵਿਚ ਜਿਥੇ ਬੱਚਿਆਂ ਵੱਲੋਂ ਆਪਣੇ ਘਰ ਵਿੱਚ ਛੱਤ ਤੇ ਪਤੰਗ ਉਡਾਏ ਜਾਂਦੇ ਹਨ। ਉਥੇ ਹੀ ਬੱਚਿਆਂ ਨਾਲ ਕਈ ਤਰ੍ਹਾਂ ਦੇ ਹਾਦਸੇ ਵਾਪਰ ਜਾਂਦੇ ਹਨ ਜਿਵੇਂ ਕੱਲ ਇਕ 15 ਸਾਲਾਂ ਦੇ ਬੱਚੇ ਦੀ ਪਤੰਗ ਉਡਾਉਂਦੇ ਸਮੇਂ ਛੱਤ ਤੋਂ ਡਿੱਗਣ ਕਾਰਨ ਮੌਤ ਹੋ ਗਈ ਸੀ।

ਇਸ ਤਰਾਂ ਦੇ ਹਾਦਸੇ ਆਏ ਦਿਨ ਹੀ ਸਾਹਮਣੇ ਆ ਰਹੇ ਹਨ ਜਿਸ ਨਾਲ ਬਹੁਤ ਸਾਰੇ ਮਾਪਿਆਂ ਵਿਚ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਡਰ ਪੈਦਾ ਹੋ ਜਾਂਦਾ ਹੈ। ਹੁਣ ਪਤੰਗ ਉਡਾ ਰਹੇ 12 ਸਾਲਾਂ ਦੇ ਬੱਚੇ ਨਾਲ ਜੋ ਹੋਇਆ ਹੈ ਉਸ ਨੂੰ ਸੁਣ ਕੇ ਸਭ ਦੇ ਹੋਸ਼ ਉੱਡ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਬਟਾਲਾ ਤੋਂ ਸਾਹਮਣੇ ਆਇਆ ਹੈ, ਜਿੱਥੇ ਇਕ 12 ਸਾਲਾ ਦਾ ਬੱਚਾ ਮਾਲਵੇ ਦੇ ਕੋਠੀ ਇਲਾਕੇ ਵਿੱਚ ਆਪਣੇ ਘਰ ਦੇ ਬਾਹਰ ਪਤੰਗ ਉਡਾ ਰਿਹਾ ਸੀ। ਜਿਸ ਉਪਰ ਇੱਕ ਸ਼ਰਾਬੀ ਵਿਅਕਤੀ ਵੱਲੋਂ ਗੋਲੀਬਾਰੀ ਕਰ ਦਿੱਤੀ ਗਈ।

ਜਿਸ ਕਾਰਨ ਬੱਚੇ ਨੂੰ ਗੰਭੀਰ ਜ਼ਖਮੀ ਹਾਲਤ ਵਿਚ ਹਸਪਤਾਲ ਦਾਖਲ ਕਰਾਇਆ ਗਿਆ ਹੈ। ਦੱਸਿਆ ਗਿਆ ਹੈ ਕਿ ਗੋਲੀ ਚਲਾਉਣ ਵਾਲੇ ਵਿਅਕਤੀ ਦੀ ਕੋਈ ਆਪਸੀ ਰੰਜਸ਼ ਨਹੀਂ ਹੈ ਉਸ ਵੱਲੋਂ ਸ਼ਰਾਬੀ ਹਾਲਤ ਵਿੱਚ ਇਹ ਸਭ ਕੁਝ ਕੀਤਾ ਗਿਆ ਹੈ। ਇਸ ਘਟਨਾ ਦੀ ਜਾਣਕਾਰੀ ਬੱਚੇ ਦੇ ਚਾਚੇ ਵਿਪਨ ਕੁਮਾਰ ਵੱਲੋਂ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜਿਥੇ ਐਤਵਾਰ ਦੁਪਹਿਰ ਨੂੰ ਉਨ੍ਹਾਂ ਦਾ ਭਤੀਜਾ ਸੁਮਿਤ ਆਪਣੇ ਘਰ ਦੇ ਬਾਹਰ ਗਲੀ ਵਿਚ ਪਤੰਗ ਉਡਾ ਰਿਹਾ ਸੀ। ਉਸ ਸਮੇਂ ਹੀ ਇਕ ਵਿਅਕਤੀ ਵੱਲੋਂ ਇਸ ਬੱਚੇ ਉੱਪਰ ਆਪਣੀ ਪਿਸਤੌਲ ਨਾਲ ਗੋਲੀਆਂ ਚਲਾ ਦਿੱਤੀਆਂ ਗਈਆਂ।

ਜਿਨ੍ਹਾਂ ਵਿਚੋਂ ਇਕ ਗੋਲੀ ਬੱਚੇ ਦੀ ਲੱਤ ਵਿਚ ਲੱਗ ਗਈ ਹੈ। ਉਹ ਵਿਅਕਤੀ ਉਸੇ ਗਲੀ ਵਿਚ ਰਹਿਣ ਵਾਲਾ ਦੱਸਿਆ ਗਿਆ ਹੈ। ਸ਼ਰਾਬੀ ਹਾਲਤ ਵਿੱਚ ਗੋਲੀ ਚਲਾਉਣ ਵਾਲਾ ਵਿਅਕਤੀ ਇਸ ਘਟਨਾ ਤੋਂ ਬਾਅਦ ਫਰਾਰ ਹੋ ਗਿਆ ਉਥੇ ਹੀ ਪੁਲਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

error: Content is protected !!