ਪੰਜਾਬ ਪੁਲਸ ਨੇ ਚਲਦੇ ਵਿਆਹ ਵਿਚੋਂ ਲਾੜੇ ਨੂੰ ਕੀਤਾ ਗ੍ਰਿਫ਼ਤਾਰ – ਕਾਰਨ ਸੁਣ ਉਡੇ ਲੋਕਾਂ ਦੇ ਹੋਸ਼

ਆਈ ਤਾਜ਼ਾ ਵੱਡੀ ਖਬਰ 

ਵਿਆਹ ਨੂੰ ਲੈ ਕੇ ਜਿੱਥੇ ਦੋ ਪਰਿਵਾਰਾਂ ਵਿੱਚ ਬਹੁਤ ਹੀ ਜ਼ਿਆਦਾ ਖੁਸ਼ੀ ਵੇਖੀ ਜਾਂਦੀ ਹੈ ਅਤੇ ਇਸ ਸਮਾਗਮ ਦੇ ਮੌਕੇ ਤੇ ਲੋਕਾਂ ਵੱਲੋਂ ਕਈ ਤਰ੍ਹਾਂ ਦੀਆਂ ਤਿਆਰੀਆਂ ਕੀਤੀਆਂ ਜਾਂਦੀਆਂ ਹਨ ਤਾਂ ਜੋ ਇਸ ਦਿਨ ਯਾਦਗਰ ਬਣਾਇਆ ਜਾ ਸਕੇ। ਉੱਥੇ ਹੀ ਬਹੁਤ ਸਾਰੇ ਲੋਕਾਂ ਵੱਲੋਂ ਵਿਆਹ ਵਰਗੇ ਇਸ ਪਵਿੱਤਰ ਰਿਸ਼ਤੇ ਨੂੰ ਤਾਰ-ਤਾਰ ਕਰ ਦਿੱਤਾ ਜਾਂਦਾ ਹੈ ਜਿੱਥੇ ਕਈ ਧੋਖਾਧੜੀ ਦੇ ਮਾਮਲੇ ਸਾਹਮਣੇ ਆਉਂਦੇ ਹਨ। ਆਏ ਦਿਨ ਹੀ ਧੋਖਾਧੜੀ ਦੇ ਅਜਿਹੇ ਮਾਮਲਿਆਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਤੇ ਬਹੁਤ ਸਾਰੀਆਂ ਲੜਕੀਆਂ ਦੀ ਜ਼ਿੰਦਗੀ ਖਰਾਬ ਹੋ ਜਾਂਦੀ ਹੈ। ਅਜਿਹੀਆਂ ਘਟਨਾਵਾਂ ਦੇ ਸਾਹਮਣੇ ਆਉਣ ਨਾਲ ਵਿਆਹ ਦੀਆਂ ਖ਼ੁਸ਼ੀਆਂ ਅਚਾਨਕ ਹੀ ਦੁਖ ਵਿੱਚ ਤਬਦੀਲ ਹੋ ਜਾਂਦੀਆਂ ਹਨ। ਹੁਣ ਪੰਜਾਬ ਵਿੱਚ ਇੱਥੇ ਚੱਲਦੇ ਵਿਆਹ ਵਿਚੋਂ ਪੁਲਿਸ ਵੱਲੋ ਲਾੜੇ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਿਸ ਨੂੰ ਸੁਣ ਕੇ ਲੋਕਾਂ ਦੇ ਹੋਸ਼ ਉੱਡ ਗਏ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਖਰੜ ਦੇ ਇਕ ਮੈਰਿਜ ਪੈਲੇਸ ਤੋਂ ਸਾਹਮਣੇ ਆਈ ਹੈ। ਜਿੱਥੇ ਉਸ ਸਮੇਂ ਵਿਆਹ ਦੀ ਖੁਸ਼ੀ ਭਰੇ ਮਹੌਲ ਵਿੱਚ ਹਾਹਾਕਾਰ ਮਚ ਗਈ ਜਦੋਂ ਪੁਲਿਸ ਵੱਲੋਂ ਵਿਆਹ ਵਾਲੇ ਲਾੜੇ ਨੂੰ ਗ੍ਰਿਫਤਾਰ ਕਰ ਲਿਆ ਗਿਆ। ਜਿੱਥੇ ਪੁਲਸ ਤੁਰੰਤ ਹੀ ਇਸ ਲਾੜੇ ਨੂੰ ਗ੍ਰਿਫਤਾਰ ਕਰਕੇ ਆਪਣੀ ਗੱਡੀ ਵਿਚ ਬਿਠਾ ਕੇ ਥਾਣੇ ਲੈ ਗਏ ਉਥੇ ਹੀ ਬਾਅਦ ਵਿੱਚ ਇਹ ਸਾਰਾ ਮਾਮਲਾ ਸਾਹਮਣੇ ਆਇਆ, ਕਿ ਵਿਆਹ ਵਾਲਾ ਲਾੜਾ ਪਿਛਲੇ 15 ਸਾਲਾਂ ਤੋਂ ਇਕ ਲੜਕੀ ਨਾਲ ਲਿਵ ਇਨ ਰਿਲੇਸ਼ਨਸ਼ਿਪ ਵਿਚ ਰਹਿ ਰਿਹਾ ਸੀ।

ਉਸ ਲੜਕੀ ਵੱਲੋਂ ਇਸ ਉਪਰ ਧੋਖਾਧੜੀ ਦਾ ਮਾਮਲਾ ਦਰਜ ਕਰਵਾਇਆ ਗਿਆ ਹੈ ਜਿਸ ਨੇ ਦੱਸਿਆ ਕਿ ਉਹ ਪਿਛਲੇ 15 ਸਾਲਾਂ ਤੋਂ ਇਕੱਠੇ ਰਹਿ ਰਹੇ ਹਨ ਅਤੇ ਹੁਣ ਧੋਖਾ ਦੇ ਕੇ ਕਿਸੇ ਹੋਰ ਨਾਲ ਵਿਆਹ ਕਰਵਾਇਆ ਜਾ ਰਿਹਾ ਹੈ। ਜਿਸ ਤੋਂ ਬਾਅਦ ਪੁਲਿਸ ਵੱਲੋਂ ਤੁਰੰਤ ਉਸ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਇਸ ਬਾਰੇ ਵਿਆਹ ਵਾਲੀ ਕੁੜੀ ਦੇ ਪਰਵਾਰਕ ਮੈਂਬਰਾਂ ਵੱਲੋਂ ਵੀ ਆਖਿਆ ਗਿਆ ਹੈ ਕਿ ਉਨ੍ਹਾਂ ਨੂੰ ਇਸ ਲੜਕੇ ਦੇ ਇਸ ਤਰ੍ਹਾਂ ਦੇ ਪਿਛੋਕੜ ਬਾਰੇ ਉਨ੍ਹਾਂ ਨੂੰ ਕੋਈ ਵੀ ਜਾਣਕਾਰੀ ਨਹੀਂ ਸੀ। ਲਾੜੇ ਨੂੰ ਵਿਆਹ ਵਿਚੋਂ ਗ੍ਰਿਫਤਾਰ ਕੀਤੇ ਜਾਣ ਦੀ ਘਟਨਾ ਨੂੰ ਸੁਣ ਕੇ ਵਿਆਹ ਵਿੱਚ ਮੌਜੂਦ ਸਾਰੇ ਲੋਕਾਂ ਦੇ ਹੋਸ਼ ਉੱਡ ਗਏ ਹਨ। ਪੁਲਿਸ ਵੱਲੋਂ ਜਿੱਥੇ ਇਸ ਸਬੰਧੀ ਮਾਮਲਾ ਦਰਜ ਕੀਤਾ ਗਿਆ ਹੈ ਉਥੇ ਹੀ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

error: Content is protected !!