ਪੰਜਾਬ : ਮੱਥਾ ਟੇਕ ਕੇ ਆ ਰਹਿਆਂ ਨਾਲ ਵਾਪਰ ਗਿਆ ਇਹ ਭਿਆਨਕ ਹਾਦਸਾ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ

ਜਿੱਥੇ ਦਿਨੋਂ ਦਿਨ ਸੜਕ ਹਾਦਸਿਆਂ ਦੇ ਵਿੱਚ ਵਾਧਾ ਵੇਖਣ ਨੂੰ ਮਿਲ ਰਿਹਾ ਹੈ । ਇਨ੍ਹਾਂ ਸੜਕੀ ਹਾਦਸਿਆਂ ਕਾਰਨ ਹਰ ਰੋਜ਼ ਹੀ ਕੋਈ ਨਾ ਕੋਈ ਵਿਅਕਤੀ ਆਪਣੀ ਜਾਨ ਗੁਆ ਰਿਹਾ ਹੈ ਤੇ ਕਈ ਲੋਕ ਅਜਿਹੀਆਂ ਭਿਆਨਕ ਘਟਨਾਵਾਂ ਦੇ ਵਿੱਚ ਅਪਾਹਜ ਤਕ ਹੋ ਜਾਂਦੇ ਹਨ l । ਇਸੇ ਵਿਚਕਾਰ ਹੁਣ ਇੱਕ ਪਾਸੇ ਪੈ ਰਿਹਾ ਭਾਰੀ ਮੀਂਹ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਤੇ ਰਿਹਾ ਹੈ l ਪਰ ਦੂਜੇ ਹੀ ਪਾਸੇ ਕਈ ਭਿਆਨਕ ਸੜਕ ਘਟਨਾਵਾਂ ਦੇ ਵਾਪਰਨ ਦਾ ਕਾਰਨ ਵੀ ਬਾਰਿਸ਼ ਬਣਦੀ ਹੋਈ ਨਜ਼ਰ ਆ ਰਹੀ ਹੈ । ਬੀਤੇ ਕੁਝ ਦਿਨਾਂ ਤੋਂ ਲਗਾਤਾਰ ਹੀ ਪੈ ਰਹੀ ਤੇਜ਼ ਬਾਰਿਸ਼ ਦੇ ਕਾਰਨ ਸੜਕ ਘਟਨਾਵਾਂ ਦੇ ਵਿੱਚ ਵਾਧਾ ਵੇਖਣ ਨੂੰ ਮਿਲ ਰਿਹਾ ਹੈ ।

ਇਸ ਬਾਰਿਸ਼ ਦੇ ਕਾਰਨ ਕਈ ਲੋਕਾਂ ਨੇ ਆਪਣੀਆਂ ਜਾਨਾਂ ਵੀ ਗੁਆਈਆਂ ਹਨ ।ਅਜਿਹਾ ਹੀ ਭਿਆਨਕ ਸੜਕ ਹਾਦਸਾ ਵਾਪਰਿਆ ਹੈ ਸ੍ਰੀ ਆਨੰਦਪੁਰ ਸਾਹਿਬ ਨੈਣਾ ਦੇਵੀ ਰੋਡ ਤੇ । ਭਾਰੀ ਤੇਜ਼ ਬਾਰਿਸ਼ ਦੇ ਕਾਰਨ ਇਹ ਸੜਕ ਹਾਦਸਾ ਵਾਪਰਿਆ ਹੈ l ਦਰਅਸਲ ਸੰਗਤਾਂ ਜੋ ਕਿ ਸ਼੍ਰੀ ਨੈਣਾ ਦੇਵੀ ਮਾਤਾ ਦੇ ਦਰਬਾਰ ਤੋਂ ਮੱਥਾ ਟੇਕ ਕੇ ਆਪਣੇ ਘਰਾਂ ਨੂੰ ਵਾਪਸ ਆ ਰਹੀਆਂ ਸੀ ਤਾਂ ਰਸਤੇ ਵਿਚ ਭਿਆਨਕ ਸੜਕ ਹਾਦਸਾ ਵਾਪਰ ਗਿਆ । ਜਦੋਂ ਸ਼ਰਧਾਲੂ ਮਾਤਾ ਰਾਣੀ ਦੇ ਦਰਸ਼ਨ ਕਰਕੇ ਆਪਣੇ ਘਰ ਨੂੰ ਪਰਤ ਰਹੇ ਸਨ ਤਾਂ ਰਸਤੇ ਵਿਚ ਦੋ ਦਰੱਖਤ ਉਨ੍ਹਾਂ ਦੀ ਗੱਡੀ ਦੇ ਉੱਪਰ ਡਿੱਗ ਪਏ ।

ਜਿਸਦੇ ਥੱਲੇ ਆਈ ਗੱਡੀ ਨੂੰ ਬਹੁਤ ਜ਼ਿਆਦਾ ਨੁਕਸਾਨ ਪਹੁੰਚਿਆ l ਜਿਸ ਕਾਰਨ ਕਾਰ ਸਵਾਰ ਵਿਅਕਤੀਆਂ ਗੰਭੀਰ ਰੂਪ ਦੇ ਨਾਲ ਜ਼ਖ਼ਮੀ ਹੋ ਗਏ l ਜਿਹਨਾਂ ਨੂੰ ਮੌਕੇ ਤੇ ਹਸਪਤਾਲ ਇਲਾਜ਼ ਦੇ ਲਈ ਲਿਜਾਇਆ ਗਿਆ l ਜਿਥੇ ਓਹਨਾ ਦਾ ਇਲਾਜ਼ ਚਲ ਰਿਹਾ ਹੈ lਇਸ ਪੂਰੀ ਘਟਨਾ ਦੇ ਵਾਪਰਨ ਤੋਂ ਬਾਅਦ ਕਾਫੀ ਲੰਬੇ ਸਮੇ ਤਕ ਸੜਕ ਤੇ ਜਾਮ ਲੱਗਾ ਰਿਹਾ l ਜਿਸ ਤੋਂ ਬਾਅਦ ਇਸ ਸਬੰਧੀ ਪੁਲਿਸ ਨੂੰ ਜਾਣਕਾਰੀ ਦਿਤੀ ਗਈ l ਜਿਹਨਾਂ ਦੇ ਵਲੋਂ ਮੌਕੇ ‘ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ ਗਿਆ l

ਨਾਲ ਹੀ ਜ਼ਖਮੀ ਹੋਏ ਲੋਕਾਂ ਨੂੰ ਹਸਪਤਾਲ ਦੇ ਵਿੱਚ ਪਹੁੰਚਿਆ ਗਿਆ l ਓਥੇ ਹੀ ਮਿਲੀ ਜਾਣਕਾਰੀ ਤੋਂ ਪਤਾ ਲੱਗਾ ਹੈ ਕਿ ਇਹ ਪਰਿਵਾਰ ਕਾਰ ਦੇ ਵਿੱਚ ਸਵਾਰ ਹੋ ਕੇ ਲੁਧਿਆਣਾ ਤੋਂ ਸ੍ਰੀ ਨੈਣਾਂ ਦੇਵੀ ਮਾਤਾ ਦੇ ਦਰਸ਼ਨਾਂ ਗਏ ਸਨ l ਪਰ ਓਹਨਾ ਦੇ ਨਾਲ ਰਸਤੇ ‘ਚ ਆਉਂਦੇ ਹੋਏ ਭਿਆਨਕ ਹਾਦਸਾ ਵਾਪਰ ਗਿਆ ਹੈ l ਬੇਸ਼ੱਕ ਇਸ ਪੂਰੀ ਘਟਨਾ ਦੇ ਵਿੱਚ ਕਾਰ ਸਵਾਰ ਲੋਕਾਂ ਦੇ ਸੱਟਾਂ ਲੱਗੀਆਂ ਹਨ l ਪਰ ਗ਼ਨੀਮਤ ਰਹੀ ਹੈ ਕਿ ਕਿਸੇ ਤਰਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ l

error: Content is protected !!