ਪੰਜਾਬ ਲਈ ਆਈ ਮਾੜੀ ਖਬਰ – ਵਜਿਆ ਹੁਣ ਇਹ ਖਤਰੇ ਦਾ ਘੁੱਗੂ , ਪੈ ਗਈ ਇਹ ਨਵੀਂ ਚਿੰਤਾ

ਆਈ ਤਾਜਾ ਵੱਡੀ ਖਬਰ

ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਲਗਾਤਾਰ ਕੁਦਰਤੀ ਆਫ਼ਤਾਂ ਦੇ ਆਉਣ ਦਾ ਸਿਲਸਿਲਾ ਪੰਜਾਬ ਵਿੱਚ ਲਗਾਤਾਰ ਜਾਰੀ ਹੈ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਕੁਦਰਤੀ ਆਫਤਾਂ ਨੇ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਜਿੱਥੇ ਕਰੋਨਾ ਤੋਂ ਬਾਅਦ ਬਹੁਤ ਸਾਰੀਆਂ ਕੁਦਰਤੀ ਆਫ਼ਤਾਂ ਆ ਚੁੱਕੀਆਂ ਹਨ। ਪੰਜਾਬ ਵਿੱਚ ਵੱਖ ਵੱਖ ਜਗਾਹ ਤੇ ਲੋਕਾਂ ਨੂੰ ਪਹਿਲਾਂ ਹੀ ਕਰੋਨਾ ਕਾਰਨ ਕਈ ਤਰ੍ਹਾਂ ਦੀਆਂ ਆਰਥਿਕ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿੱਥੇ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਵਿੱਚ ਕਰੋਨਾ ਕੇਸਾਂ ਵਿਚ ਗਿਰਾਵਟ ਦਰਜ ਕੀਤੀ ਗਈ ਹੈ ਜਿਸ ਨਾਲ ਸਰਕਾਰ ਅਤੇ ਲੋਕਾਂ ਵਿੱਚ ਸੁਖ ਦਾ ਸਾਹ ਲਈ ਗਈ ਹੈ।

ਉਥੇ ਹੀ ਹੁਣ ਪੰਜਾਬ ਵਿਚ ਫਿਰ ਤੋਂ ਖ਼ਤਰੇ ਦਾ ਘੁੱਗੂ ਵੱਜ ਗਿਆ ਹੈ ਜਿੱਥੇ ਇਹ ਨਵੀਂ ਚਿੰਤਾ ਸ਼ੁਰੂ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਹਾਂਨਗਰ ਲੁਧਿਆਣਾ ਦੇ ਵਿਚ ਜਿਥੇ ਕਰੋਨਾ ਕੇਸਾਂ ਵਿਚ ਕਮੀ ਦਰਜ ਕੀਤੀ ਗਈ ਹੈ ਉੱਥੇ ਹੀ ਹੁਣ ਸਵਾਈਨ ਫ਼ਲੂ ਦਾ ਕੇਸ ਸਾਹਮਣੇ ਆਉਣ ਨਾਲ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਦੇਖਿਆ ਜਾ ਰਿਹਾ ਹੈ। 15 ਅਗਸਤ ਨੂੰ ਮਹਾਨਗਰ ਲੁਧਿਆਣਾ ਦੇ ਵਿਚ ਸ੍ਵਾਇਨ ਫ਼ਲੂ ਦੇ 128 ਮਰੀਜ਼ ਦੀ ਪਹਿਚਾਣ ਹੋਈ ਸੀ। ਲੁਧਿਆਣਾ ਦੇ ਲਕਸ਼ਮੀ ਸਿਨੇਮਾ ਦੇ ਇਲਾਕੇ ਵਿਚ ਰਹਿਣ ਵਾਲੀ ਇਸ ਔਰਤ ਦੀ ਮੌਤ ਸਵਾਇਨ ਫਲੂ ਕਾਰਨ ਹੋ ਗਈ ਹੈ।

ਜਿਸ ਨੂੰ ਸਵਾਈਨ ਫਲੂ ਦੇ ਹੋਣ ਦੀ ਖਬਰ ਮਿਲਦੇ ਹੀ ਲੋਕਾਂ ਵਿਚ ਡਰ ਵੇਖਿਆ ਜਾ ਰਿਹਾ ਹੈ। ਇਸ ਦੀ ਜਾਣਕਾਰੀ ਸਿਵਲ ਸਰਜਨ ਡਾਕਟਰ ਕਿਰਨ ਆਹਲੂਵਾਲੀਆ ਵੱਲੋਂ ਦਿੱਤੀ ਗਈ ਹੈ ਜਿਨ੍ਹਾਂ ਨੇ 15 ਅਗਸਤ ਨੂੰ ਸਵਾਈਨ ਫਲੂ ਦੇ ਮਰੀਜ ਦੀ ਪੁਸ਼ਟੀ ਕੀਤੀ ਸੀ। ਮਹਾਂਨਗਰ ਲੁਧਿਆਣਾ ਵਿਚ 2018 ਤੋਂ 2020 ਤੱਕ ਸਵਾਈਨ ਫ਼ਲੂ ਦਾ ਕੋਈ ਵੀ ਮਾਮਲਾ ਸਾਹਮਣੇ ਨਹੀਂ ਆਇਆ ਸੀ। ਪਰ ਹੁਣ ਇਸ ਔਰਤ ਦੀ ਸਵਾਇਨ ਫਲੂ ਕਾਰਨ ਮੌਤ ਹੋਣ ਤੇ ਲੋਕਾਂ ਅਤੇ ਅਧਿਕਾਰੀਆਂ ਵਿੱਚ ਚਿੰਤਾ ਵੇਖੀ ਜਾ ਰਹੀ ਹੈ।

ਸਿਵਲ ਸਰਜਨ ਨੇ ਕਿਹਾ ਹੈ ਕਿ ਸਵਾਇਨ ਫ਼ਲੂ ਦਾ ਇਹ ਮਾਮਲਾ ਸਾਹਮਣੇ ਆਉਂਦੇ ਹੀ ਜ਼ਿਲ੍ਹੇ ਅਧੀਨ ਆਉਂਦੇ ਸਾਰੇ ਐਸ ਐਮ ਓਜ਼ ਨੂੰ ਇਸ ਦੀ ਜਾਣਕਾਰੀ ਦੇ ਦਿੱਤੀ ਗਈ ਹੈ ਤਾਂ ਜੋ ਲੋਕਾਂ ਨੂੰ ਵਧੇਰੇ ਗੰਭੀਰਤਾ ਨਾਲ ਲਿਆ ਜਾਵੇ। ਉੱਥੇ ਹੀ ਇਸ ਵਿਚ ਇੱਕ ਮਹਿਲਾ ਦੇ ਪਰਿਵਾਰ ਦਾ ਮੁਆਇਨਾ ਵੀ ਕੀਤਾ ਜਾ ਰਿਹਾ ਹੈ ਪਰਿਵਾਰ ਵਿੱਚ ਕਿਸੇ ਨੂੰ ਵੀ ਸਵਾਇਨ ਫਲੂ ਦੇ ਲੱਛਣ ਨਹੀਂ ਮਿਲੇ ਹਨ। ਦੱਸਿਆ ਗਿਆ ਹੈ ਕਿ ਇਹ ਔਰਤ ਪਿਛਲੇ ਕਈ ਮਹੀਨਿਆਂ ਤੋਂ ਸ਼ਹਿਰ ਤੋਂ ਬਾਹਰ ਨਹੀਂ ਗਈ ਸੀ। ਉੱਥੇ ਹੀ ਸਾਰੇ ਪਾਸੇ ਅਲਰਟ ਜਾਰੀ ਕੀਤਾ ਗਿਆ ਹੈ।

error: Content is protected !!