ਪੰਜਾਬ ਵਾਸੀਆਂ ਲਈ ਆਈ ਵੱਡੀ ਖਬਰ- ਬਿਜਲੀ ਦੇ ਬਾਰੇ ਕੈਪਟਨ ਅਮਰਿੰਦਰ ਸਿੰਘ ਵਲੋਂ ਹੋ ਗਿਆ ਇਹ ਕੰਮ

ਆਈ ਤਾਜ਼ਾ ਵੱਡੀ ਖਬਰ

ਇਸ ਸਮੇਂ ਪੰਜਾਬ ਵਿੱਚ ਜਿਥੇ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸਤ ਗਰਮਾਈ ਹੋਈ ਹੈ। ਉਥੇ ਹੀ ਸਭ ਸਿਆਸੀ ਪਾਰਟੀ ਵੱਲੋਂ ਆਪਣੀ-ਆਪਣੀ ਪਾਰਟੀ ਦੀ ਮਜ਼ਬੂਤੀ ਲਈ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ, ਜਿਸ ਸਦਕਾ ਵੋਟਰਾਂ ਨੂੰ ਭਰਮਾਇਆ ਜਾ ਸਕੇ। ਸੂਬੇ ਦੀ ਸਰਕਾਰ ਵੱਲੋਂ ਬਹੁਤ ਸਾਰੇ ਐਲਾਨ ਆਏ ਦਿਨ ਹੀ ਕੀਤੇ ਜਾ ਰਹੇ ਹਨ। ਜਿੱਥੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੇ ਲੋਕਾਂ ਨੂੰ ਇੱਕ ਲੱਖ ਨੌਕਰੀਆਂ ਦੇਣ ਦਾ ਭਰੋਸਾ ਦਿੱਤਾ ਗਿਆ ਸੀ ਤੇ ਉਨ੍ਹਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਉਥੇ ਹੀ ਵੱਖ ਵੱਖ ਵਿਭਾਗਾਂ ਨੂੰ ਲੈ ਕੇ ਆਏ ਦਿਨ ਕੋਈ ਨਾ ਕੋਈ ਐਲਾਨ ਹੋ ਰਿਹਾ ਹੈ।

ਪੰਜਾਬ ਵਾਸੀਆਂ ਲਈ ਹੁਣ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਬਿਜਲੀ ਦੇ ਬਿੱਲ ਬਾਰੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਐਲਾਨ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਬਿਜਲੀ ਸਮਝੌਤਿਆਂ ਦੀ ਖਰੀਦ ਨੂੰ ਲੈ ਕੇ ਇਹਨਾਂ ਨੂੰ ਰੱਦ ਕੀਤਾ ਜਾ ਰਿਹਾ ਹੈ। ਹੁਣ ਭਾਜਪਾ ਅਤੇ ਅਕਾਲੀ ਗਠਜੋੜ ਦੇ ਸਮੇਂ ਕੀਤੇ ਗਏ ਉਨ੍ਹਾਂ ਸਮਝੌਤਿਆਂ ਨੂੰ ਰੱਦ ਕੀਤਾ ਜਾ ਰਿਹਾ ਹੈ ਜਿਨ੍ਹਾਂ ਬਾਰੇ ਕਾਫ਼ੀ ਸਮੇਂ ਤੋਂ ਖ਼ਬਰਾਂ ਆ ਰਹੀਆਂ ਸਨ। ਜਿਸ ਬਾਰੇ ਹੁਣ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਤਿੰਨ ਸਮਝੌਤਿਆਂ ਨੂੰ ਰੱਦ ਕਰਨ ਬਾਰੇ ਲਿਖਤੀ ਮਨਜ਼ੂਰੀ ਦਿੱਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਮੁੱਖ ਮੰਤਰੀ ਦੇ ਨੇੜਲੇ ਸੂਤਰਾਂ ਵੱਲੋਂ ਜਾਰੀ ਕੀਤੀ ਗਈ ਹੈ। ਕਿਉਂਕਿ ਪੰਜਾਬ ਸਰਕਾਰ ਵੱਲੋਂ ਕਿਹਾ ਜਾ ਰਿਹਾ ਸੀ ਕਿ ਪੰਜਾਬ ਵਿੱਚ ਜਿੱਥੇ ਬਿਜਲੀ ਦਾ ਉਤਪਾਦਨ ਕੀਤਾ ਜਾ ਰਿਹਾ ਹੈ ਉਥੇ ਹੀ ਬਾਹਰਲੇ ਪਲਾਟਾਂ ਤੋਂ ਬਿਜਲੀ ਮਹਿੰਗੇ ਭਾਅ ਖਰੀਦੀ ਜਾ ਰਹੀ ਹੈ। ਇਸ ਲਈ ਇਨਾਂ ਸਮਝੌਤਿਆਂ ਨੂੰ ਰੱਦ ਕਰਨ ਲਈ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ। ਜਿਸ ਵੱਲੋਂ ਸਾਰੀ ਜਾਂਚ ਕਰਨ ਤੋਂ ਬਾਅਦ ਪਾਵਰਕੌਮ ਦੇ ਸੀਐਮਡੀ ਨੂੰ ਇਸ ਦੀ ਰਿਪੋਰਟ ਸੌਂਪੀ ਗਈ ਹੈ।

ਜਿਸ ਤੋਂ ਬਾਅਦ ਹੀ ਸਰਕਾਰ ਵੱਲੋਂ ਇਸ ਉਪਰ ਸਹਿਮਤੀ ਦਿੱਤੀ ਗਈ ਹੈ। ਪਾਵਰਕਾਮ ਦੇ ਸੀ ਐਮ ਡੀ ਨੂੰ ਰਿਪੋਰਟ ਸੌਂਪੀ ਜਾਣ ਤੋਂ ਬਾਅਦ ਹੀ ਮਨਜੂਰੀ ਦੇ ਲਈ ਮੁੱਖ ਮੰਤਰੀ ਦੇ ਦਫ਼ਤਰ ਵਿੱਚ ਭੇਜ ਦਿੱਤੀ ਗਈ ਸੀ। ਮੁੱਖ ਮੰਤਰੀ ਵੱਲੋਂ ਲਏ ਗਏ ਇਸ ਫੈਸਲੇ ਦੇ ਨਾਲ ਮੁੜ ਤੋਂ ਇਸ ਬਿਜਲੀ ਸਮਝੌਤੇ ਨੂੰ ਲੈ ਕੇ ਸਿਆਸਤ ਗਰਮਾ ਸਕਦੀ ਹੈ।

error: Content is protected !!