ਪੰਜਾਬ ਸਰਕਾਰ ਨੇ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਪੰਜਾਬ ਲਈ ਕਰਤਾ ਇਹ ਵੱਡਾ ਐਲਾਨ

ਆਈ ਤਾਜਾ ਵੱਡੀ ਖਬਰ 

ਦੋ ਸਾਲਾਂ ਤੋਂ ਜਿੱਥੇ ਇਸ ਕਰੋਨਾ ਨੇ ਸਾਰੀ ਦੁਨੀਆਂ ਨੂੰ ਮੁਸ਼ਕਿਲ ਵਿੱਚ ਪਾਇਆ ਹੋਇਆ ਹੈ। ਪੰਜਾਬ ਵਿੱਚ ਵੀ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਸਖਤ ਹਦਾਇਤਾਂ ਲਾਗੂ ਕਰ ਦਿੱਤੀਆਂ ਗਈਆਂ ਸਨ ਜਿਸਦੇ ਚਲਦੇ ਹੋਏ ਵਿਦਿਅਕ ਅਦਾਰਿਆਂ ਨੂੰ ਵੀ ਬੰਦ ਕੀਤਾ ਗਿਆ ਹੈ ਅਤੇ ਬੱਚਿਆਂ ਦੀ ਪੜ੍ਹਾਈ ਜਾਰੀ ਰੱਖੀ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਜਿਥੇ ਲੋਕਾਂ ਦੇ ਇਕੱਠ ਉਪਰ ਵੀ ਪਾਬੰਦੀ ਲਗਾਈ ਗਈ ਸੀ ਕਿ ਘਰ ਅਤੇ ਬਾਹਰ ਹੋਣ ਵਾਲੇ ਪ੍ਰੋਗਰਾਮਾਂ ਵਿੱਚ ਲੋਕਾਂ ਦੀ ਗਿਣਤੀ ਵੀ ਸੀਮਤ ਕਰ ਦਿੱਤੀ ਗਈ ਸੀ। ਚੋਣ ਰੈਲੀ ਅਤੇ ਹੋਣ ਵਾਲੇ ਇਕੱਠ ਉਪਰ ਪਾਬੰਦੀ ਲਗਾਈ ਗਈ ਹੈ। ਉਥੇ ਹੀ ਦਫ਼ਤਰਾਂ ਵਿੱਚ ਵੀ ਕੰਮ ਕਰਨ ਵਾਲੇ ਲੋਕਾਂ ਦੀ ਗਿਣਤੀ 50 ਫੀਸਦੀ ਕਰ ਦਿੱਤੀ ਗਈ ਸੀ। ਬੀਤੇ ਦਿਨੀਂ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਕੁਝ ਅਹਿਮ ਫੈਸਲੇ ਮੀਟਿੰਗ ਦੌਰਾਨ ਕੀਤੇ ਹਨ।

ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਆਪਸੀ ਸਹਿਮਤੀ ਨਾਲ ਲਏ ਗਏ ਫੈਸਲੇ ਦੇ ਅਨੁਸਾਰ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਨੂੰ ਖ਼ਤਮ ਕੀਤੇ ਜਾਣ ਦਾ ਐਲਾਨ ਕਰ ਦਿੱਤਾ ਸੀ। ਹੁਣ ਮੌਜੂਦਾ ਹਲਾਤਾਂ ਨੂੰ ਦੇਖਦੇ ਹੋਏ ਪੰਜਾਬ ਲਈ ਵੀ ਪੰਜਾਬ ਸਰਕਾਰ ਵੱਲੋਂ ਇਹ ਵੱਡਾ ਐਲਾਨ ਕੀਤਾ ਗਿਆ ਹੈ।

ਪੰਜਾਬ ਸਰਕਾਰ ਵੱਲੋਂ ਚੰਡੀਗੜ੍ਹ ਪ੍ਰਸ਼ਾਸਨ ਦੇ ਲਏ ਫ਼ੈਸਲੇ ਤੋਂ ਬਾਅਦ ਹੁਣ ਸਾਰੇ ਪੰਜਾਬ ਵਿਚ ਕਰੋਨਾ ਸਥਿਤੀ ਨੂੰ ਮੱਦੇਨਜ਼ਰ ਰੱਖਦੇ ਹੋਏ ਸਾਰੇ ਦਫ਼ਤਰਾਂ ਵਿੱਚ ਸਾਰੇ ਕਰਮਚਾਰੀਆਂ ਦੇ ਆਉਣ ਨੂੰ ਇਜਾਜ਼ਤ ਦੇ ਦਿੱਤੀ ਗਈ ਹੈ। ਕਿਉਂਕਿ ਪਹਿਲਾਂ ਕੁਝ ਲੋਕ ਆਨਲਾਈਨ ਕੰਮ ਕਰ ਰਹੇ ਸਨ ਅਤੇ 50 ਫੀਸਦੀ ਲੋਕਾਂ ਨੂੰ ਹੀ ਦਫਤਰ ਆਉਣ ਦੀ ਇਜਾਜ਼ਤ ਦਿੱਤੀ ਗਈ ਸੀ।

ਪਰ ਹੁਣ ਚੰਡੀਗੜ੍ਹ ਪ੍ਰਸ਼ਾਸਨ ਦੇ ਫੈਸਲੇ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਵੀ ਸਾਰੇ ਸਰਕਾਰੀ ਦਫਤਰਾਂ ਵਿੱਚ ਸਟਾਫ ਦੀ 50 ਫੀਸਦੀ ਹਾਜ਼ਰੀ ਬਾਰੇ ਲਾਗੂ ਕੀਤੇ ਗਏ ਹੁਕਮਾਂ ਨੂੰ ਵਾਪਸ ਲੈ ਲਿਆ ਗਿਆ ਹੈ। ਜਿਸ ਤੋਂ ਬਾਅਦ ਹੁਣ ਸਾਰੇ ਮੁਲਾਜ਼ਮਾਂ ਦੀ ਹਾਜਰੀ ਦਫ਼ਤਰਾਂ ਵਿੱਚ ਆ ਕੇ ਪਹਿਲਾਂ ਦੀ ਤਰ੍ਹਾਂ ਹੀ ਲਗਾਈ ਜਾਣੀ ਯਕੀਨੀ ਬਣਾ ਦਿੱਤੀ ਗਈ ਹੈ। ਜਿਸ ਦੇ ਅਨੁਸਾਰ ਹੁਣ ਸੌ ਫੀਸਦੀ ਸਮਰਥਾ ਦੇ ਨਾਲ ਪੰਜਾਬ ਸਰਕਾਰ ਦੇ ਦਫ਼ਤਰਾਂ ਵਿਚ ਕੰਮ ਹੋਵੇਗਾ। ਉੱਥੇ ਹੀ ਹੁਣ ਕੋਈ ਵੀ ਕਰਮਚਾਰੀ ਆਪਣੇ ਘਰ ਤੋਂ ਕੰਮ ਨਹੀਂ ਕਰੇਗਾ।

error: Content is protected !!