ਪੰਜਾਬ ਸਰਕਾਰ ਹੁਣ ਕਰਨ ਜਾ ਰਹੀ ਇਹ ਵੱਡਾ ਐਲਾਨ – ਮੁੱਖ ਮੰਤਰੀ ਚੰਨੀ ਨੇ ਖੁਦ ਦਿੱਤੀ ਇਹ ਜਾਣਕਾਰੀ

ਆਈ ਤਾਜ਼ਾ ਵੱਡੀ ਖਬਰ 

ਚੰਨੀ ਸਰਕਾਰ ਵੱਲੋਂ ਆਏ ਦਿਨ ਹੀ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਬਦਲਾਅ ਕੀਤੇ ਜਾ ਰਹੇ ਹਨ। ਉਨ੍ਹਾਂ ਵੱਲੋਂ ਅਹੁਦਾ ਸੰਭਾਲਣ ਤੋਂ ਬਾਅਦ ਕੈਬਨਿਟ ਮੰਡਲ ਵਿੱਚ ਵੱਖ ਵੱਖ ਵਿਭਾਗ ਅਤੇ ਵੱਖ-ਵੱਖ ਮੰਤਰੀਆਂ ਨੂੰ ਨਿਯੁਕਤ ਕੀਤਾ ਗਿਆ ਹੈ। ਇਥੇ ਹੀ ਮੁੱਖ ਮੰਤਰੀ ਨੂੰ ਜਿਥੇ ਕਿਸਾਨਾਂ ਦੇ ਹਿਤੈਸ਼ੀ ਅਤੇ ਜਲਦ ਹੀ ਸਮੱਸਿਆਵਾਂ ਦਾ ਨਿਪਟਾਰਾ ਕਰਨ ਵਾਲੇ ਮੁੱਖ ਮੰਤਰੀ ਵਜੋਂ ਵੇਖਿਆ ਜਾ ਰਿਹਾ ਹੈ। ਉਨ੍ਹਾਂ ਵੱਲੋਂ ਪਿਛਲੇ ਦਿਨੀਂ ਆਪਣੇ ਪੁੱਤਰ ਦਾ ਸਾਦਗੀ ਨਾਲ ਵਿਆਹ ਕੀਤਾ ਗਿਆ ਹੈ, ਜੋ ਸਾਰੇ ਪਾਸੇ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਬੀਤੇ ਦਿਨੀਂ ਉਨ੍ਹਾਂ ਵੱਲੋਂ ਉੱਤਰ ਪ੍ਰਦੇਸ਼ ਵਿੱਚ ਵਾਪਰੀ ਕਿਸਾਨਾਂ ਨਾਲ ਘਟਨਾ ਵਿੱਚ ਵੀ ਪੀੜਤ ਪਰਿਵਾਰਾਂ ਨੂੰ 50 -50 ਲੱਖ ਰੁਪਏ ਦੀ ਆਰਥਿਕ ਸਹਾਇਤਾ ਕੀਤੀ ਗਈ ਹੈ।

ਹੁਣ ਪੰਜਾਬ ਸਰਕਾਰ ਵੱਲੋਂ ਇਕ ਵੱਡਾ ਐਲਾਨ ਕੀਤਾ ਜਾ ਰਿਹਾ ਹੈ ਜਿਸ ਦੀ ਜਾਣਕਾਰੀ ਮੁੱਖ ਮੰਤਰੀ ਵੱਲੋਂ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਇੱਕ ਅਹਿਮ ਫ਼ੈਸਲਾ ਕਰਦੇ ਹੋਏ ਐਲਾਨ ਕੀਤਾ ਗਿਆ ਹੈ ਕਿ ਪੰਜਾਬ ਸਰਕਾਰ ਭੂਮੀ ਕਾਨੂੰਨਾਂ ਵਿੱਚ ਸੁਧਾਰ ਕਰ ਰਹੀ ਹੈ। ਉੱਥੇ ਹੀ ਪੁਰਾਣੀ ਜ਼ਮੀਨ ਕਨੂੰਨਾਂ ਵਿੱਚ ਪੜਾਅ ਵਾਰ ਬਦਲਾਅ ਕਰਨ ਦਾ ਸੱਦਾ ਮੁੱਖ ਮੰਤਰੀ ਵੱਲੋਂ ਦਿੱਤਾ ਗਿਆ ਹੈ। ਜਿਸ ਸਦਕਾ ਜ਼ਮੀਨ ਜਾਇਦਾਦ ਦੀ ਮਾਲਕੀ ਦੇ ਹੱਕ ਨੂੰ ਸੁਰੱਖਿਅਤ ਰੱਖਿਆ ਜਾ ਸਕੇ।

ਉਨ੍ਹਾਂ ਵੱਲੋਂ ਬਾਕੀ ਸੂਬਿਆਂ ਦੇ ਮੁੱਖ ਸਕੱਤਰਾਂ ਨੂੰ ਵੀ ਗਿਰਦਾਵਰੀ ਦੀ ਪ੍ਰਣਾਲੀ ਦੇ ਖਾਤਮੇ ਲਈ ਆਖਿਆ ਗਿਆ ਹੈ। ਮੁੱਖ ਮੰਤਰੀ ਵੱਲੋਂ ਮੁੱਖ ਸਕੱਤਰ ਨੂੰ ਜ਼ਮੀਨੀ ਕਨੂੰਨਾਂ ਵਿੱਚ ਸੁਧਾਰ ਲਿਆਉਣ ਲਈ ਇੱਕ ਕਮੇਟੀ ਦਾ ਗਠਨ ਕੀਤੇ ਜਾਣ ਦਾ ਆਦੇਸ਼ ਵੀ ਕੀਤਾ ਗਿਆ ਹੈ। ਜਿਸ ਸਦਕਾ ਪੰਜਾਬ ਸਰਕਾਰ ਵੱਲੋਂ ਭ੍ਰਿ-ਸ਼-ਟਾ-ਚਾ-ਰ ਨੂੰ ਖਤਮ ਕੀਤਾ ਜਾਵੇਗਾ ਅਤੇ ਸਾਰੀਆਂ ਤਹਿਸੀਲਾਂ ਵਿੱਚ ਸ਼ਾਮ 5 ਵਜੇ ਤੋਂ ਬਾਅਦ ਰਜਿਸਟਰੀ ਕਰਨ ਉਪਰ ਰੋਕ ਲਗਾ ਦਿੱਤੀ ਹੈ। ਜਿੱਥੇ ਭੂਮੀ ਕਾਨੂੰਨਾਂ ਵਿੱਚ ਪੰਜਾਬ ਅੰਦਰ ਸੁਧਾਰ ਕੀਤਾ ਜਾ ਰਿਹਾ ਹੈ।

ਉੱਥੇ ਹੀ ਲਾਗੂ ਕੀਤੀ ਜਾ ਰਹੀ ਇਸ ਪ੍ਰਣਾਲੀ ਦੇ ਸਦਕਾ ਦੂਸਰੇ ਸੂਬਿਆਂ ਦੀ ਤਰਜ ਤੇ ਪੰਜਾਬ ਵਿੱਚ ਵੀ ਜਮੀਨਾਂ ਦੀ ਗਿਰਦਾਵਰੀ ਪ੍ਰਣਾਲੀ ਨੂੰ ਪੰਜਾਬ ਵਿਚ ਖ਼ਤਮ ਕਰ ਦਿੱਤਾ ਜਾਵੇਗਾ। ਉਥੇ ਹੀ ਪੰਜਾਬ ਵਿੱਚ ਸਰਕਾਰ ਵੱਲੋਂ ਜਮਾਬੰਦੀ ,ਇੰਤਕਾਲ ,ਗਿਰਦਾਵਰੀ ਵਿਚ ਵੱਡੇ ਸੁਧਾਰ ਕੀਤੇ ਜਾ ਰਹੇ ਹਨ।

error: Content is protected !!