ਪੰਜਾਬ : 1 ਹਜਾਰ ਦੀ ਲਗਾਈ ਅਜਿਹੀ ਸ਼ਰਤ ਕੇ ਮਿਲੀ ਖੌਫਨਾਕ ਮੌਤ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਦੁਨੀਆ ਵਿੱਚ ਪੈਸਾ ਜਿੱਥੇ ਹਰ ਇਨਸਾਨ ਦੀ ਮੁੱਢਲੀ ਜ਼ਰੂਰਤ ਬਣਿਆ ਹੋਇਆ ਹੈ ਉਥੇ ਹੀ ਲੋਕਾਂ ਵੱਲੋਂ ਇਸ ਪੈਸੇ ਦੀ ਖਾਤਰ ਦਿਨ ਰਾਤ ਮਿਹਨਤ ਕੀਤੀ ਜਾਂਦੀ ਹੈ। ਇਸ ਪੈਸੇ ਦੀ ਖਾਤਰ ਹੀ ਬਹੁਤ ਸਾਰੇ ਲੋਕਾਂ ਵੱਲੋਂ ਵਿਦੇਸ਼ਾਂ ਦਾ ਰੁਖ਼ ਕੀਤਾ ਜਾਂਦਾ ਹੈ। ਜਿੱਥੇ ਭਾਰੀ ਮੁਸ਼ੱਕਤ ਦਾ ਮੁੱਲ ਉਨ੍ਹਾਂ ਨੂੰ ਮਿਲ ਸਕੇ ਉਹ ਆਪਣੇ ਪਰਿਵਾਰ ਦੀਆਂ ਖੁਸ਼ੀਆਂ ਨੂੰ ਪੂਰਾ ਕਰਨ। ਉਥੇ ਹੀ ਵਿਦੇਸ਼ਾਂ ਵਿੱਚ ਕੰਮ ਕਰਨ ਗਏ ਬਹੁਤ ਸਾਰੇ ਲੋਕਾਂ ਦੇ ਨਾਲ ਕਈ ਤਰ੍ਹਾਂ ਦੇ ਹਾਦਸੇ ਵੀ ਵਾਪਰਦੇ ਹਨ। ਅਜਿਹੀਆਂ ਘਟਨਾਵਾਂ ਸਾਹਮਣੇ ਆਉਣ ਨਾਲ ਬਹੁਤ ਸਾਰੇ ਲੋਕਾਂ ਵਿੱਚ ਦੁੱਖ ਦੇਖਿਆ ਜਾਂਦਾ ਹੈ। ਉਥੇ ਹੀ ਭਾਰਤ ਅੰਦਰ ਵੀ ਬਹੁਤ ਸਾਰੇ ਦੂਜੇ ਸੂਬਿਆਂ ਤੋਂ ਲੋਕਾਂ ਵੱਲੋਂ ਆ ਕੇ ਪੰਜਾਬ ਵਿੱਚ ਸਖ਼ਤ ਮਿਹਨਤ ਮੁਸ਼ੱਕਤ ਕੀਤੀ ਜਾਦੀ ਹੈ।

ਇਸ ਪੈਸੇ ਦੇ ਲਾਲਚ ਵਿੱਚ ਆ ਕੇ ਕੁਝ ਲੋਕਾਂ ਵੱਲੋਂ ਕਈ ਤਰ੍ਹਾਂ ਦੀਆਂ ਘਟਨਾਵਾਂ ਨੂੰ ਵੀ ਅੰਜਾਮ ਦੇ ਦਿੱਤਾ ਜਾਂਦਾ ਹੈ। ਅਤੇ ਕੁਝ ਲੋਕਾਂ ਵੱਲੋਂ ਪੈਸੇ ਦਾ ਲਾਲਚ ਦੇ ਕੇ ਲੋਕਾਂ ਨੂੰ ਮੌਤ ਦੇ ਮੂੰਹ ਵਿਚ ਵੀ ਭੇਜ ਦਿੱਤਾ ਜਾਂਦਾ ਹੈ। ਹੁਣ ਇਥੇ ਇੱਕ ਹਜ਼ਾਰ ਦੀ ਸ਼ਰਤ ਲਗਾ ਕੇ ਅਜਿਹੀ ਖੌਫਨਾਕ ਮੌਤ ਮਿਲੀ ਹੈ ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਫਿਰੋਜ਼ਪੁਰ ਦੇ ਸਤਲੁਜ ਦਰਿਆ ਤੋਂ ਸਾਹਮਣੇ ਆਈ ਹੈ। ਜਿੱਥੇ ਇਕ ਵਿਅਕਤੀ ਵੱਲੋਂ ਇੱਕ ਹਜ਼ਾਰ ਰੁਪਏ ਦੇ ਲਾਲਚ ਵਿੱਚ ਆ ਕੇ ਸਤਲੁਜ ਦਰਿਆ ਵਿੱਚ ਚੁੱਭੀ ਮਾਰ ਦਿੱਤੀ ਗਈ ਜਿਸ ਕਾਰਨ ਉਸ ਦੀ ਮੌਤ ਹੋ ਗਈ।

ਇਸ ਹਾਦਸੇ ਦੀ ਜਾਣਕਾਰੀ ਦਿੰਦੇ ਹੋਏ ਬਲਜੀਤ ਸਿੰਘ ਪੁੱਤਰ ਹਰਮੇਲ ਸਿੰਘ ਵਾਸੀ ਪਿੰਡ ਹਾਜੀਪੁਰ ਨੇ ਦੱਸਿਆ ਹੈ ਕਿ ਉਸਦਾ ਰਿਸ਼ਤੇ ਵਿੱਚ ਲੱਗਦਾ ਸਕਾ ਸਾਂਢੂ ਸੁਰਜੀਤ ਸਿੰਘ 30 ਸਾਲਾਂ ਆਪਣੇ ਪਰਵਾਰ ਸਮੇਤ ਪਿਛਲੇ ਢਾਈ ਮਹੀਨਿਆਂ ਤੋਂ ਉਨ੍ਹਾਂ ਕੋਲ ਰਹਿ ਰਿਹਾ ਸੀ। ਇਕ ਵਿਅਕਤੀ ਵੱਲੋਂ ਉਸ ਨੂੰ ਕਿਹਾ ਗਿਆ ਕਿ ਸਤਲੁਜ ਦਰਿਆ ਤੇ ਬੀਐਸਐਫ ਵੱਲੋਂ ਟਰਾਇਲ ਕੀਤਾ ਜਾ ਰਿਹਾ ਹੈ ਜਿਥੇ ਦਰਿਆ ਵਿੱਚ ਚੁੱਭੀ ਮਾਰਨ ਵਾਲੇ ਨੂੰ 1 ਹਜ਼ਾਰ ਰੁਪਈਆ ਦਿੱਤਾ ਜਾ ਰਿਹਾ ਹੈ।

ਦੋਸ਼ੀ ਸ਼ਿੰਦਰ ਸਿੰਘ ਉਰਫ ਛਿੰਦਾ ਪੁੱਤਰ ਝੰਡਾ ਸਿੰਘ ਵਾਸੀ ਗੰਧੂ ਕਿਲਚਾ ਇਕ ਹਜ਼ਾਰ ਰੁਪਏ ਦਾ ਲਾਲਚ ਦੇ ਕੇ ਆਪਣੇ ਨਾਲ ਲੈ ਗਿਆ। ਜਿੱਥੇ ਉਸ ਦੇ ਸਾਢੂ ਦੀ ਮੌਤ ਹੋ ਗਈ। ਇਸ ਸਾਰੇ ਹਾਦਸੇ ਦੀ ਜਾਣਕਾਰੀ ਪੁਲੀਸ ਨੂੰ ਦਿੱਤੀ ਗਈ ਹੈ। ਜਿੱਥੇ ਪੁਲਿਸ ਵੱਲੋਂ ਦੋਸ਼ੀ ਦੇ ਖਿਲਾਫ 304 ਏ ਆਈ ਪੀ ਸੀ ਤਹਿਤ ਮਾਮਲਾ ਦਰਜ ਕਰਕੇ ਭਾਰੂ ਕੀਤੀ ਗਈ ਹੈ।

error: Content is protected !!