ਪੰਜਾਬ : 10 ਦਿਨ ਪਹਿਲਾਂ ਵਿਆਹੇ ਨੌਜਵਾਨ ਨੂੰ ਏਦਾਂ ਲੈ ਗਈ ਮੌਤ , ਖੁਸ਼ੀਆਂ ਚ ਪੈ ਗਏ ਕੀਰਨੇ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਪਿਛਲੇ ਕੁਝ ਸਮੇਂ ਤੋਂ ਵਾਪਰਨ ਵਾਲੇ ਸੜਕ ਹਾਦਸਿਆਂ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ ਜਿਥੇ ਇਨ੍ਹਾਂ ਸੜਕ ਹਾਦਸਿਆਂ ਦੀ ਚਪੇਟ ਵਿੱਚ ਆਉਣ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਵੀ ਚਲੀ ਜਾਂਦੀ ਹੈ। ਇਨ੍ਹਾਂ ਹਾਦਸਿਆਂ ਦੇ ਕਾਰਨ ਹੀ ਬਹੁਤ ਸਾਰੇ ਪਰਵਾਰਾਂ ਦੇ ਚਿਰਾਗ ਹਮੇਸ਼ਾਂ ਲਈ ਬੁਝ ਜਾਂਦੇ ਹਨ ਅਤੇ ਕਈ ਪਰਿਵਾਰਾਂ ਦੀਆਂ ਖੁਸ਼ੀਆਂ ਗਮ ਵਿੱਚ ਤਬਦੀਲ ਹੋ ਜਾਂਦੀਆਂ ਹਨ। ਕਈ ਪਰਿਵਾਰਾਂ ਵਿੱਚ ਜਿੱਥੇ ਇਸ ਸਮੇਂ ਵਿਆਹ ਦੇ ਸੀਜ਼ਨ ਚੱਲ ਰਹੇ ਹਨ। ਉਥੇ ਵੀ ਵਾਪਰਨ ਵਾਲੇ ਸੜਕ ਹਾਦਸਿਆਂ ਦੀ ਚਪੇਟ ਵਿੱਚ ਵੀ ਇਨ੍ਹਾਂ ਪਰਿਵਾਰਾਂ ਦੇ ਕਈ ਮੈਂਬਰ ਆ ਜਾਂਦੇ ਹਨ। ਅਜਿਹੇ ਹਾਦਸਿਆਂ ਦੇ ਕਾਰਨ ਉਨ੍ਹਾਂ ਪਰਵਾਰਾਂ ਦੀਆਂ ਵਿਆਹ ਦੀਆਂ ਖੁਸ਼ੀਆਂ ਬਿਖਰ ਜਾਂਦੀਆਂ ਹਨ ਅਤੇ ਘਰ ਵਿੱਚ ਮਾਤਮ ਛਾ ਜਾਂਦਾ ਹੈ।

ਹੁਣ 10 ਦਿਨ ਪਹਿਲਾਂ ਵਿਆਹ ਹੋਏ ਨੌਜਵਾਨ ਦੀ ਮੌਤ ਹੋਣ ਕਾਰਨ ਖ਼ੁਸ਼ੀਆਂ ਵਿਚ ਕੀਰਨੇ ਪੈ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮੰ-ਦ-ਭਾ-ਗੀ ਘਟਨਾ ਜਲੰਧਰ ਦੇ ਮਕਸੂਦਾਂ ਮੰਡੀ ਤੋਂ ਸਾਹਮਣੇ ਆਈ ਹੈ। ਜਿੱਥੇ ਵਾਪਰੇ ਇੱਕ ਸੜਕ ਹਾਦਸੇ ਵਿੱਚ 23 ਸਾਲਾਂ ਨੌਜਵਾਨ ਦੀ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਹ ਨੌਜਵਾਨ ਆਪਣੀ ਬਾਈਕ ਉੱਪਰ ਸਮਾਨ ਦੀ ਡਿਲਵਰੀ ਦੇਣ ਲਈ ਜਾ ਰਿਹਾ ਸੀ। ਉਸ ਸਮੇਂ ਹੀ ਮਕਸੂਦਾਂ ਮੰਡੀ ਦੇ ਕੋਲ ਪਹੁੰਚਣ ਉਪਰੰਤ ਇੱਕ ਟਰੱਕ ਵੱਲੋਂ ਇਸ ਨੌਜਵਾਨ ਨੂੰ ਟੱਕਰ ਮਾਰ ਦਿੱਤੀ ਗਈ ਅਤੇ ਇਸ ਨੌਜਵਾਨ ਦੀ ਟਰੱਕ ਦੀ ਲਪੇਟ ਵਿੱਚ ਆਉਣ ਕਾਰਨ ਮੌਕੇ ਤੇ ਹੀ ਮੌਤ ਹੋ ਗਈ।

ਦੱਸਿਆ ਗਿਆ ਹੈ ਕਿ ਇਹ ਨੌਜਵਾਨ ਇੱਕ ਕੋਰੀਅਰ ਕੰਪਨੀ ਵਿੱਚ ਕੰਮ ਕਰਦਾ ਸੀ ਅਤੇ ਜਿਸ ਦਾ ਦਸ ਦਿਨ ਪਹਿਲਾਂ ਹੀ ਵਿਆਹ ਹੋਇਆ ਸੀ। ਇਸ ਘਟਨਾ ਦੇ ਕਾਰਨ ਪਰਿਵਾਰ ਵਿਚ ਖ਼ੁਸ਼ੀਆਂ ਗ਼ਮ ਵਿਚ ਤਬਦੀਲ ਹੋ ਗਈਆਂ ਹਨ ਅਤੇ ਪਰਿਵਾਰਕ ਮੈਂਬਰਾਂ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ।

ਪਰਿਵਾਰਕ ਮੈਂਬਰਾਂ ਵੱਲੋਂ ਥਾਣੇ ਦੇ ਬਾਹਰ ਪਹੁੰਚ ਕੇ ਕਾਫੀ ਰੋਸ ਪ੍ਰਦਰਸ਼ਨ ਕੀਤਾ ਗਿਆ। ਪੁਲਿਸ ਵੱਲੋਂ ਇਸ ਘਟਨਾ ਦੀ ਸੂਚਨਾ ਮਿਲਣ ਤੇ ਮੌਕੇ ਉਪਰ ਪਹੁੰਚ ਕੇ ਨੌਜਵਾਨ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਸੀ ਅਤੇ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੱਸਿਆ ਗਿਆ ਹੈ ਕਿ ਇਸ ਜਗ੍ਹਾਂ ਉਪਰ ਸੜਕ ਦੇ ਨਿਰਮਾਣ ਦਾ ਕੰਮ ਚੱਲਣ ਕਾਰਨ ਪਹਿਲਾਂ ਵੀ ਕੁੱਝ ਹਾਦਸੇ ਵਾਪਰ ਚੁੱਕੇ ਹਨ।

error: Content is protected !!