ਬਾਪ ਨੇ ਖੇਤਾਂ ਚ ਲਿਜਾ ਕੇ ਪਹਿਲਾ ਇਕਲੋਤੇ ਪੁੱਤ ਉਤਾਰਿਆ ਮੌਤ ਦੇ ਘਾਟ ਫਿਰ ਖੁਦ ਨੂੰ ਦਿਤੀ ਇਸ ਤਰਾਂ ਮੌਤ

ਆਈ ਤਾਜ਼ਾ ਵੱਡੀ ਖਬਰ 

ਜਿੱਥੇ ਕਰੋਨਾ ਦੇ ਦੌਰ ਵਿੱਚ ਬਹੁਤ ਸਾਰੇ ਲੋਕ ਬੇਰੁਜ਼ਗਾਰ ਹੋ ਗਏ ਸਨ ਅਤੇ ਮਾਨਸਿਕ ਤਣਾਅ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ ਇਸ ਸਥਿਤੀ ਵਿੱਚ ਲੋਕਾਂ ਨੂੰ ਮਾਨਸਿਕ ਤਣਾਅ ਦੇ ਕਾਰਨ ਬਹੁਤ ਸਾਰੇ ਗ਼ਲਤ ਫ਼ੈਸਲੇ ਲਏ ਗਏ ਅਤੇ ਕਈ ਲੋਕਾਂ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ। ਉੱਥੇ ਹੀ ਬਹੁਤ ਸਾਰੇ ਪਰਿਵਾਰ ਕਿਸੇ ਨਾ ਕਿਸੇ ਕਾਰਨ ਮਾਨਸਿਕ ਤਣਾਅ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ ਜਿੱਥੇ ਇਹ ਮਾਨਸਿਕ ਪਰੇਸ਼ਾਨੀਆਂ ਹੀ ਕਈ ਪਰਿਵਾਰਾਂ ਵਿੱਚ ਵਾਪਰਨ ਵਾਲੀਆਂ ਘਟਨਾਵਾਂ ਦਾ ਕਾਰਣ ਬਣ ਰਹੀਆਂ ਹਨ। ਜਿੱਥੇ ਲੋਕਾਂ ਵੱਲੋਂ ਪ੍ਰੇਸ਼ਾਨੀ ਦੇ ਚੱਲਦੇ ਹੋਏ ਆਪਣੇ ਪ੍ਰਵਾਰ ਦਾ ਖ਼ਾਤਮਾ ਕਰ ਲਿਆ ਜਾਂਦਾ ਹੈ। ਅਜਿਹੇ ਮਾਮਲਿਆਂ ਦੇ ਵਿਚ ਬਹੁਤ ਸਾਰੇ ਪਰਵਾਰਾਂ ਦੇ ਘਰ ਦੇ ਚਰਾਗ ਹਮੇਸ਼ਾ ਲਈ ਖਤਮ ਹੋ ਜਾਂਦੇ ਹਨ। ਹੁਣ ਪਿਤਾ ਵੱਲੋਂ ਖੇਤਾਂ ਵਿਚ ਲਿਜਾ ਕੇ ਆਪਣੇ ਇਕਲੌਤੇ ਪੁੱਤਰ ਨੂੰ ਮੌਤ ਦੇ ਘਾਟ ਉਤਾਰਿਆ ਗਿਆ ਹੈ ਅਤੇ ਫਿਰ ਖੁਦ ਨੂੰ ਵੀ ਇਸ ਤਰ੍ਹਾਂ ਮੌਤ ਦਿੱਤੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਹਰਿਆਣਾ ਦੇ ਭਿਵਾਨੀ ਜ਼ਿਲ੍ਹੇ ਅਧੀਨ ਆਉਂਦੇ ਇੱਕ ਪਿੰਡ ਤੋਂ ਸਾਹਮਣੇ ਆਈ ਹੈ। ਜਿੱਥੇ ਇੱਕ ਬਾਪ ਵੱਲੋਂ ਆਪਣੇ 10 ਸਾਲਾਂ ਦੇ ਬੇਟੇ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਅਤੇ ਉਸ ਤੋਂ ਪਿੱਛੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪਿੰਡ ਹਰਿਆਵਾਸ ਦੇ ਰਹਿਣ ਵਾਲੇ ਸੰਦੀਪ ਵੱਲੋਂ ਆਪਣੇ 10 ਸਾਲਾਂ ਦੇ ਬੇਟੇ ਮਯੰਕ ਨੂੰ ਆਪਣੇ ਨਾਲ ਖੇਤਾਂ ਵਿੱਚ ਲਿਜਾਇਆ ਗਿਆ। ਜਿੱਥੇ ਪਿਤਾ ਸੰਦੀਪ ਵੱਲੋਂ ਆਪਣੇ 10 ਸਾਲਾਂ ਦੇ ਬੇਟੇ ਦੇ ਮੱਥੇ ਵਿਚ ਗੋਲੀ ਮਾਰ ਦਿੱਤੀ ਗਈ।

ਜਿਸ ਕਾਰਨ ਬੱਚਾ ਗੰਭੀਰ ਰੂਪ ਵਿਚ ਜ਼ਖਮੀ ਹੋ ਕੇ ਜ਼ਮੀਨ ਤੇ ਡਿੱਗ ਪਿਆ ਉਸ ਤੋਂ ਪਿੱਛੋਂ ਪਿਤਾ ਵੱਲੋਂ ਆਪਣੇ ਆਪ ਨੂੰ ਗੋਲੀ ਮਾਰ ਲਈ ਗਈ। ਇਸ ਘਟਨਾ ਦਾ ਪਤਾ ਲੱਗਣ ਉਤੇ ਪਰਿਵਾਰਕ ਮੈਂਬਰਾਂ ਵੱਲੋਂ ਤੁਰੰਤ ਘਟਨਾ ਸਥਾਨ ਤੇ ਪਹੁੰਚ ਕੇ ਦੋਹਾਂ ਨੂੰ ਇਕ ਨਿੱਜੀ ਹਸਪਤਾਲ ਲਿਜਾਇਆ ਗਿਆ। ਜਿੱਥੇ ਪਿਓ ਪੁੱਤਰ ਦੋਹਾਂ ਦੀ ਮੌਤ ਹੋ ਗਈ ਹੈ।

ਪੁਲਿਸ ਨੂੰ ਇਸ ਘਟਨਾ ਦਾ ਪਤਾ ਲੱਗਣ ਤੇ ਤੁਰੰਤ ਮੌਕੇ ਤੇ ਪਹੁੰਚ ਕੀਤੀ ਗਈ ਅਤੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਬਾਰੇ ਜਿੱਥੇ ਪਿੰਡ ਵਾਸੀ ਕੁਝ ਵੀ ਦੱਸਣ ਤੋਂ ਚੁੱਪ ਹਨ, ਦੱਸਿਆ ਗਿਆ ਹੈ ਕਿ ਸੰਦੀਪ ਦੀ ਚੰਗੀ ਜ਼ਮੀਨ-ਜਾਇਦਾਦ ਸੀ ਅਤੇ ਉਸ ਦਾ ਛੋਟਾ ਭਰਾ ਵੀ ਉਸ ਨਾਲ ਖੇਤੀ ਵਿੱਚ ਮਦਦ ਕਰਵਾਉਂਦਾ ਸੀ ਅਤੇ ਉਸ ਦਾ ਇਕ ਬੇਟਾ ਸੀ।

error: Content is protected !!