ਬੋਲੀਵੁਡ ਚ ਛਾਇਆ ਸੋਗ ਚੋਟੀ ਦੀ ਮਸ਼ਹੂਰ ਅਦਾਕਾਰਾ ਦੀ ਕਾਰ ਹਾਦਸੇ ਚ ਹੋਈ ਮੌਤ – ਛਾਇਆ ਸੋਗ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਅੰਦਰ ਜਿੱਥੇ ਬਹੁਤ ਸਾਰੀਆਂ ਹਸਤੀਆਂ ਕਰੋਨਾ ਦੀ ਚਪੇਟ ਵਿਚ ਆਈਆਂ ਹਨ। ਉੱਥੇ ਹੀ ਵਾਪਰਨ ਵਾਲੇ ਵੱਖ ਵੱਖ ਸੜਕ ਹਾਦਸਿਆਂ, ਬਿਮਾਰੀਆਂ ਅਤੇ ਕਈ ਹੋਰ ਹਾਦਸਿਆਂ ਦਾ ਵੀ ਸ਼ਿਕਾਰ ਹੋ ਗਈਆਂ ਹਨ। ਕਰੋਨਾ ਨਾਲ ਜਿੱਥੇ ਮੁੰਬਈ ਸਭ ਤੋਂ ਜ਼ਿਆਦਾ ਪ੍ਰਭਾਵਤ ਹੋਇਆ ਸੀ ਅਤੇ ਬਹੁਤ ਸਾਰੀਆਂ ਫਿਲਮੀ ਹਸਤੀਆਂ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਇਸ ਫਾਨੀ ਸੰਸਾਰ ਨੂੰ ਹਮੇਸ਼ਾ ਲਈ ਛੱਡ ਕੇ ਚਲੇ ਗਈਆਂ ਸਨ। ਉੱਥੇ ਹੀ ਫ਼ਿਲਮ ਜਗਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਆਈਆਂ ਸਾਹਮਣੇ ਆ ਰਹੀਆਂ ਹਨ ਜਿੱਥੇ ਬਹੁਤ ਸਾਰੇ ਲੋਕਾਂ ਦਾ ਜਾਨੀ ਅਤੇ ਮਾਲੀ ਨੁਕਸਾਨ ਹੋਇਆ ਹੈ।

ਆਏ ਦਿਨ ਹੀ ਸੋਗਮਈ ਖਬਰਾਂ ਦੇ ਸਾਹਮਣੇ ਆਉਣ ਨਾਲ ਮਾਹੌਲ ਫਿਰ ਤੋਂ ਸੋਗਮਈ ਬਣ ਜਾਂਦਾ ਹੈ। ਹੁਣ ਫਿਲਮੀ ਜਗਤ ਵਿਚ ਫਿਰ ਤੋਂ ਸੋਗ ਦੀ ਲਹਿਰ ਫੈਲ ਗਈ ਹੈ ਜਿਥੇ ਇਕ ਮਸ਼ਹੂਰ ਅਦਾਕਾਰਾ ਦੀ ਕਾਰ ਹਾਦਸੇ ਵਿੱਚ ਹੋਈ ਮੌਤ ਕਾਰਨ ਮਾਤਮ ਛਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਅਭਿਨੇਤਰੀ ਈਸ਼ਵਰੀ ਦੇਸ਼ਪਾਂਡੇ ਦੀ ਮੌਤ ਹੋਣ ਦਾ ਸਮਾਚਾਰ ਸਾਹਮਣੇ ਆਇਆ ਹੈ। ਜਿਸ ਦੀ ਇਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਪੱਚੀ ਸਾਲਾਂ ਦੀ ਇਸ ਅਭਿਨੇਤਰੀ ਨਾਲ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਉਹ ਆਪਣੇ ਇਕ ਦੋਸਤ ਸ਼ੁਭਮ ਨਾਲ ਗੋਆ ਵਿਚ ਸੀ।

ਉਸ ਸਮੇਂ ਹੀ ਕਾਰ ਆਪਣਾ ਸੰਤੁਲਨ ਗੁਆ ਬੈਠੀ ਅਤੇ ਗੋਆ ਦੇ ਅਰਪੋਰਾ ਇਲਾਕੇ ਵਿੱਚ ਡੂੰਘੇ ਪਾਣੀ ਵਿੱਚ ਜਾ ਡਿੱਗੀ। ਜਿੱਥੇ ਕਾਰ ਦੇ ਡੂੰਘੇ ਪਾਣੀ ਵਿੱਚ ਡੁੱਬ ਜਾਣ ਕਾਰਨ ਕਾਰ ਵਿੱਚ ਸਵਾਰ ਅਭਿਨੇਤਰੀ ਅਤੇ ਉਸਦੇ ਦੋਸਤ ਦੀ ਮੌਤ ਹੋ ਗਈ। ਦੱਸਿਆ ਗਿਆ ਹੈ ਕਿ 15 ਸਤੰਬਰ ਨੂੰ ਇਹ ਦੋਨੋ ਛੁੱਟੀਆਂ ਮਨਾਉਣ ਲਈ ਗੋਆ ਵਿੱਚ ਗਏ ਸਨ। ਉੱਥੇ ਹੀ ਇਕ ਈਸ਼ਵਰ ਅਤੇ ਸ਼ੁਭਮ ਵੱਲੋਂ ਕੁਝ ਦਿਨ ਪਹਿਲਾਂ ਆਪਣੇ ਹਿੰਦੀ ਅਤੇ ਮਰਾਠੀ ਪ੍ਰੋਜੈਕਟਾਂ ਦੀ ਸ਼ੂਟਿੰਗ ਪੂਰੀ ਕੀਤੀ ਗਈ ਸੀ। ਉਨ੍ਹਾਂ ਨਾਲ ਇਹ ਹਾਦਸਾ ਸੋਮਵਾਰ ਸਵੇਰੇ ਸਾਢੇ ਪੰਜ ਵਜੇ ਦੇ ਕਰੀਬ ਹੋਇਆ ਹੈ।

ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਹਾਂ ਦੀਆਂ ਲਾਸ਼ਾਂ ਨੂੰ ਬਰਾਮਦ ਕਰ ਲਿਆ ਗਿਆ ਹੈ ਅਤੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਦੱਸਿਆ ਗਿਆ ਹੈ ਕਿ ਅਭਿਨੇਤਰੀ ਈਸ਼ਵਰੀ ਅਤੇ ਸ਼ੁਭਮ ਵੱਲੋਂ ਅਗਲੇ ਮਹੀਨੇ ਮੰਗਣੀ ਕੀਤੀ ਜਾ ਰਹੀ ਸੀ। ਵੱਖ ਵੱਖ ਫ਼ਿਲਮੀ ਹਸਤੀਆਂ ਵੱਲੋਂ ਉਸ ਦੇ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ।

error: Content is protected !!