ਬੋਲੀਵੁਡ ਦੇ ਇਸ ਮਸ਼ਹੂਰ ਅਦਾਕਾਰ ਦੀ ਹੋਈ ਅਚਾਨਕ ਮੌਤ – ਬੋਲੀਵੁਡ ਚ ਛਾਇਆ ਸੋਗ

ਆਈ ਤਾਜ਼ਾ ਵੱਡੀ ਖਬਰ 

ਫ਼ਿਲਮ ਨਗਰੀ ਵਿੱਚ ਬਹੁਤ ਸਾਰੀਆਂ ਅਜਿਹੀਆਂ ਸ਼ਖ਼ਸੀਅਤਾਂ ਹਨ, ਜੋ ਕਿਸੇ ਵੀ ਜਾਣ-ਪਹਿਚਾਣ ਦੀਆਂ ਮੁਥਾਜ ਨਹੀਂ ਹਨ। ਫਿਲਮ ਜਗਤ ਨੂੰ ਉਨ੍ਹਾਂ ਵੱਲੋਂ ਦਿੱਤੀ ਗਈ ਦੇਣ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਜਿਨ੍ਹਾਂ ਵੱਲੋਂ ਬਹੁਤ ਸਾਰੀਆਂ ਫ਼ਿਲਮਾਂ ਵਿੱਚ ਅਦਾਕਾਰੀ ਦੇ ਜੌਹਰ ਦਿਖਾਏ। ਓਥੇ ਹੀ ਅਜਿਹੀਆਂ ਹਸਤੀਆਂ ਕਰੋਨਾ ਦੀ ਚਪੇਟ ਵਿਚ ਆ ਗਈਆਂ ਅਤੇ ਇਸ ਫਾਨੀ ਸੰਸਾਰ ਨੂੰ ਹਮੇਸ਼ਾ ਲਈ ਅਲਵਿਦਾ ਆਖ ਗਈਆ। ਇਸ ਤਰਾਂ ਹੀ ਫਿਲਮੀ ਜਗਤ ਦੀਆਂ ਅਜਿਹੀਆਂ ਸਖਸੀਅਤਾਂ ਕਿਸੇ ਨਾ ਕਿਸੇ ਘਟਨਾ ਦਾ ਸ਼ਿਕਾਰ ਹੋ ਰਹੀਆਂ ਹਨ।। ਜਿੱਥੇ ਵਾਪਰਨ ਵਾਲੇ ਸੜਕ ਹਾਦਸੇ ਬਿਮਾਰੀਆਂ ਅਤੇ ਅਚਾਨਕ ਵਾਪਰੇ ਹਾਦਸਿਆਂ ਦਾ ਸ਼ਿਕਾਰ ਹੋਣ ਕਾਰਨ ਇਨ੍ਹਾਂ ਸ਼ਖਸੀਅਤਾਂ ਦੇ ਵੱਖ-ਵੱਖ ਖੇਤਰਾਂ ਵਿੱਚ ਕਦੇ ਪੂਰੀ ਨਹੀਂ ਹੋ ਸਕਦੀ। ਉਥੇ ਹੀ ਫਿਲਮ ਜਗਤ ਨੂੰ ਦਿੱਤੀ ਗਈ ਦੇਣ ਨੂੰ ਵੀ ਕਦੇ ਭੁਲਾਇਆ ਨਹੀਂ ਜਾ ਸਕਦਾ।

ਜਿੱਥੇ ਨਵੇਂ ਸਾਲ ਦੀ ਆਮਦ ਨੂੰ ਲੈ ਕੇ ਲੋਕਾਂ ਵਿਚ ਖ਼ੁਸ਼ੀ ਹੈ ਉਥੇ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਖਬਰਾਂ ਉਹਨੂੰ ਹੋਰ ਸੋਗਮਈ ਵੀ ਬਣਾ ਦਿੰਦੀਆਂ ਹਨ। ਹੁਣ ਬੋਲੀਵੁਡ ਦੀ ਇਸ ਮਸ਼ਹੂਰ ਅਦਾਕਾਰ ਦੀ ਅਚਾਨਕ ਹੋਈ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਫ਼ਿਲਮ ਅਦਾਕਾਰ ਅਤੇ ਕਮੇਡੀਅਨ ਮੁਸ਼ਤਾਕ ਮਰਚੈਂਟ ਦਾ ਦੇਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਦਸਿਆ ਗਿਆ ਹੈ ਕਿ ਜਿੱਥੇ ਪਿਛਲੇ ਕਾਫੀ ਲੰਮੇ ਸਮੇਂ ਤੋਂ ਸ਼ੂਗਰ ਵਰਗੀ ਬਿਮਾਰੀ ਦੇ ਨਾਲ ਗ੍ਰਸਤ ਸਨ।

ਉੱਥੇ ਹੀ ਉਨ੍ਹਾਂ ਦੀ ਗੰਭੀਰ ਹਾਲਤ ਦੇ ਚਲਦੇ ਹੋਏ ਉਹਨਾਂ ਨੂੰ ਮੁੰਬਈ ਦੇ ਹੋਲੀ ਫੈਮਲੀ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਜਿੱਥੇ ਉਹ ਹਸਪਤਾਲ ਦੇ ਵਿੱਚ ਪਿਛਲੇ ਕਈ ਦਿਨਾਂ ਤੋਂ ਜ਼ੇਰੇ ਇਲਾਜ਼ ਸਨ ਉਥੇ ਹੀ 67 ਸਾਲਾਂ ਦੀ ਉਮਰ ਵਿੱਚ ਇਹ ਮਹਾਨ ਅਦਾਕਾਰ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ। ਸੋਮਵਾਰ ਨੂੰ ਜਿੱਥੇ ਉਨ੍ਹਾਂ ਦੇ ਦਿਹਾਂਤ ਦੀ ਖਬਰ ਸਾਹਮਣੇ ਆਈ ਉਥੇ ਹੀ ਫਿਲਮ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ। ਜਿੱਥੇ ਉਨ੍ਹਾਂ ਵੱਲੋਂ ਅਮਿਤਾਭ ਬੱਚਨ ਅਤੇ ਧਰਮਿੰਦਰ ਦੀ ਫ਼ਿਲਮ ਸ਼ੋਲੇ ਵਿਚ ਉਹਨਾਂ ਨਾਲ ਕੰਮ ਕੀਤਾ ਗਿਆ ਸੀ, ਉਥੇ ਹੀ ਉਨ੍ਹਾਂ ਵੱਲੋਂ ਇਸ ਫਿਲਮ ਵਿੱਚ ਟ੍ਰੇਨ ਡਰਾਈਵਰ ਦੀ ਭੂਮਿਕਾ ਨਿਭਾਈ ਗਈ ਸੀ।

ਜਿੱਥੇ ਉਨ੍ਹਾਂ ਵੱਲੋਂ ਕਾਫ਼ੀ ਸਮ੍ਹਾਂ ਫ਼ਿਲਮਾਂ ਵਿੱਚ ਅਦਾਕਾਰੀ ਕੀਤੀ ਗਈ ਉਥੇ ਹੀ ਉਹ ਇਕ ਬਹੁਤ ਅੱਛੇ ਲੇਖਕ ਸਨ। ਜਿਨ੍ਹਾਂ ਵੱਲੋਂ ਬਹੁਤ ਸਾਰੇ ਡਾਇਲਾਗ ਲਿਖੇ ਗਏ ਸਨ। ਅਦਾਕਾਰੀ ਤੋਂ ਵੱਖ ਹੋਣ ਤੋਂ ਬਾਅਦ ਉਹ ਧਾਰਮਿਕ ਕੰਮਾਂ ਵਿੱਚ ਰੁੱਝ ਗਏ। ਉਨ੍ਹਾਂ ਵੱਲੋਂ 16 ਸਾਲ ਦੇ ਲਗਭਗ ਸਮਾਂ ਪਹਿਲਾਂ ਹੀ ਅਦਾਕਾਰੀ ਨੂੰ ਛੱਡ ਦਿੱਤਾ ਗਿਆ ਸੀ।

error: Content is protected !!