ਭਾਜਪਾ ਦੇ ਇਸ ਮਸ਼ਹੂਰ ਲੀਡਰ ਨੇ ਕੁੜੀ ਨੂੰ ਦਿੱਤੀ ਇਸ ਤਰਾਂ ਦਰਦਨਾਕ ਮੌਤ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਭਾਰਤ ਵਿੱਚ ਵਾਪਰਨ ਵਾਲੀਆਂ ਅਪਰਾਧਿਕ ਘਟਨਾਵਾਂ ਵਿਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ , ਜਿਸ ਕਾਰਨ ਲੋਕਾਂ ਵਿੱਚ ਵੀ ਡਰ ਦਾ ਮਾਹੌਲ ਦੇਖਿਆ ਜਾ ਰਿਹਾ ਹੈ। ਜਿੱਥੇ ਕੁਝ ਲੋਕਾਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ ਜੋ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੇ ਹਨ ਅਤੇ ਆਪਣੇ ਬਚਾਅ ਲਈ ਰਾਜਨੀਤਿਕ ਪਾਵਰ ਦਾ ਇਸਤੇਮਾਲ ਕੀਤਾ ਜਾਂਦਾ ਹੈ। ਜਿਸ ਦੇ ਚਲਦੇ ਹੋਏ ਬਹੁਤ ਸਾਰੇ ਲੋਕਾਂ ਨੂੰ ਡਰਾ-ਧਮਕਾ ਕੇ ਚੁੱਪ ਕਰਵਾ ਦਿੱਤਾ ਜਾਂਦਾ ਹੈ। ਜਿੱਥੇ ਖੇਤੀ ਕਾਨੂੰਨਾਂ ਦੇ ਕਾਰਨ ਕਿਸਾਨਾਂ ਵੱਲੋਂ ਭਾਜਪਾ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉਥੇ ਹੀ ਪਿਛਲੇ ਦਿਨੀਂ ਉੱਤਰ ਪ੍ਰਦੇਸ਼ ਦੇ ਵਿੱਚ ਵਾਪਰੀ ਲਖੀਮਪੁਰ ਖੀਰੀ ਦੀ ਘਟਨਾ ਨੇ ਇਕ ਵਾਰ ਮੁੜ ਤੋਂ ਇਸ ਕਿਸਾਨੀ ਸੰਘਰਸ਼ ਵਿੱਚ ਲੋਕਾਂ ਦਾ ਰੋਸ ਸਰਕਾਰ ਪ੍ਰਤੀ ਪਹਿਲਾਂ ਦੇ ਮੁਕਾਬਲੇ ਵਧੇਰੇ ਵਧਾ ਦਿੱਤਾ ਹੈ।

ਕਿਉਂਕਿ ਇਕ ਭਾਜਪਾ ਵਿਧਾਇਕ ਦੇ ਪੁੱਤਰ ਵੱਲੋਂ ਜਿੱਥੇ ਕਿਸਾਨਾਂ ਉਪਰ ਕਾਰ ਚੜ੍ਹਾ ਦਿੱਤੀ ਗਈ ਸੀ। ਉਥੇ ਹੀ ਚਾਰ ਕਿਸਾਨਾਂ ਸਮੇਤ ਅੱਠ ਲੋਕਾਂ ਦੀ ਮੌਤ ਹੋ ਗਈ ਸੀ। ਹੁਣ ਭਾਜਪਾ ਦੇ ਇਸ ਮਸ਼ਹੂਰ ਲੀਡਰ ਵੱਲੋਂ ਕੁੜੀ ਦੀ ਜਾਨ ਲੈ ਲਈ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਭੋਪਾਲ ਤੋਂ ਸਾਹਮਣੇ ਆਈ ਹੈ। ਜਿੱਥੇ ਇਕ ਭਾਜਪਾ ਦੇ ਨੇਤਾ ਰਜਤ ਕੈਥਵਾਸ ਵੱਲੋਂ ਆਪਣੀ 24 ਸਾਲਾ ਬਿਊਟੀਸ਼ੀਅਨ ਪਤਨੀ ਦੀ ਹੱਤਿਆ ਕਰ ਦਿੱਤੀ ਗਈ ਹੈ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕਾਂ ਨੈਨਾ ਦੇ ਪਿਤਾ ਵੱਲੋਂ ਦੱਸਿਆ ਗਿਆ ਹੈ ਕਿ ਭਾਜਪਾ ਦੇ ਇਸ ਨੇਤਾ ਵੱਲੋਂ ਪਿਛਲੇ ਸਾਲ ਉਨ੍ਹਾਂ ਦੀ ਬੇਟੀ ਨੂੰ ਡਰਾ ਧਮਕਾ ਕੇ ਉਸ ਨਾਲ ਜਬਰਦਸਤੀ ਵਿਆਹ ਕਰਵਾਇਆ ਗਿਆ ਸੀ।

ਜਿਸ ਤੋਂ ਬਾਅਦ ਉਸ ਨੂੰ ਇਹ ਕਹਿੰਦੇ ਹੋਏ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਗਿਆ ਕਿ ਉਸ ਦੇ ਮਾਪੇ ਉਸ ਨੂੰ ਪਸੰਦ ਨਹੀਂ ਕਰਦੇ। ਇਸ ਲਈ ਉਸ ਵੱਲੋਂ ਨੈਨਾ ਨੂੰ ਘਰੋਂ ਕੱਢ ਦਿੱਤਾ ਗਿਆ ਸੀ। ਉਥੇ ਹੀ ਨੈਨਾ 15 ਅਕਤੂਬਰ ਨੂੰ ਕੋਲਾਰ ਇਲਾਕੇ ਤੋਂ ਅਚਾਨਕ ਹੀ ਕਿਧਰੇ ਲਾਪਤਾ ਹੋ ਗਈ ਸੀ।

ਜਿਸ ਤੋਂ ਬਾਅਦ 16 ਅਕਤੂਬਰ ਨੂੰ ਨੈਨਾ ਦੀ ਲਾਸ਼ ਨੈਸ਼ਨਲ ਹਾਈਵੇ 69 ਤੇ ਮਿਡਘਾਟ ਸੈਕਸ਼ਨ ਦੇ ਕੋਲੋਂ ਪੁਲਿਸ ਨੂੰ ਬਰਾਮਦ ਹੋਈ ਸੀ। ਜਿਸ ਤੋਂ ਬਾਅਦ ਮ੍ਰਿਤਕਾ ਦੇ ਪਿਤਾ ਸ਼ਾਰਦਾ ਪਾਸਵਨ ਵੱਲੋਂ ਉਨ੍ਹਾਂ ਦੀ ਬੇਟੀ ਦੇ ਕਤਲ ਦਾ ਦੋਸ਼ ਉਸ ਦੇ ਪਤੀ ਅਜੇ ਕੈਥਵਾਸ ਉਪਰ ਲਾਇਆ ਗਿਆ ਹੈ। ਪੁਲਿਸ ਵੱਲੋਂ ਇਸ ਭਾਜਪਾ ਦੇ ਨੇਤਾ ਦੇ ਖਿਲਾਫ ਮਾਮਲਾ ਦਰਜ ਕਰਕੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

error: Content is protected !!