ਭਿਆਨਕ ਸੜਕ ਹਾਦਸੇ ਚ ਇਸ ਲੀਡਰ ਦੀ ਹੋਈ ਅਚਾਨਕ ਮੌਤ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਦੇ ਵਿੱਚ ਹਰ ਰੋਜ਼ ਹੀ ਸੜਕੀ ਹਾਦਸਿਆਂ ਦੇ ਵਿੱਚ ਇਜ਼ਾਫ਼ਾ ਹੋ ਰਿਹਾ ਹੈ। ਸਡ਼ਕੀ ਹਾਦਸਿਆਂ ਦੌਰਾਨ ਬਹੁਤ ਸਾਰੇ ਲੋਕ ਆਪਣੀਆਂ ਜਾਨਾਂ ਗੁਆ ਰਹੇ ਹਨ । ਕਈ ਵਾਰ ਕੁਝ ਅਜਿਹੇ ਵੀ ਸੜਕੀ ਹਾਦਸੇ ਹੁੰਦੇ ਹਨ ,ਜਿਹਨਾਂ ਹਾਦਸਿਆਂ ਦੌਰਾਨ ਕਈ ਕੀਮਤੀ ਜਾਨਾਂ ਚਲੀਆਂ ਜਾਂਦੀਆਂ ਨੇ , ਤੇ ਬਹੁਤ ਸਾਰਾ ਜਿੱਥੇ ਜਾਨੀ ਨੁਕਸਾਨ ਹੁੰਦਾ ਹੈ ਤੇ ਜਾਨੀ ਨੁਕਸਾਨ ਦੇ ਨਾਲ ਨਾਲ ਮਾਲੀ ਨੁਕਸਾਨ ਵੀ ਹੋ ਜਾਂਦਾ ਹੈ । ਹਾਲਾਂਕਿ ਬਹੁਤ ਸਾਰੇ ਸੜਕੀ ਨਿਯਮ ਬਣਾਏ ਗਏ ਹਨ ਜਿਨ੍ਹਾਂ ਨਿਯਮਾਂ ਦੀ ਪਾਲਣਾ ਕਰਕੇ ਅਸੀਂ ਅਜਿਹੇ ਸੜਕੀ ਹਾਦਸਿਆਂ ਤੋਂ ਬਚ ਸਕਦੇ ਹਾਂ,ਪਰ ਜ਼ਿਆਦਾਤਰ ਲੋਕ ਇਨ੍ਹਾਂ ਸੜਕੀ ਨਿਯਮਾਂ ਦੀ ਪਾਲਣਾ ਨਹੀਂ ਕਰਦੇ ਜਿਸ ਕਾਰਨ ਬਹੁਤ ਸਾਰੇ ਭਿਆਨਕ ਸੜਕ ਹਾਦਸੇ ਵਾਪਰਦੇ ਹਨ।

ਜਿੱਥੇ ਅਣਗਹਿਲੀਆਂ ਅਤੇ ਲਾਪਰਵਾਹੀਆਂ ਇਨ੍ਹਾਂ ਹਾਦਸਿਆਂ ਦੇ ਵਾਪਰਨ ਦਾ ਇੱਕ ਵੱਡਾ ਕਾਰਨ ਬਣਦੀਆਂ ਹਨ , ਉੱਥੇ ਹੀ ਸੜਕਾਂ ਦਾ ਠੀਕ ਨਾ ਹੋਣਾ ਵੀ ਲੋਕਾਂ ਨੂੰ ਸਡ਼ਕੀ ਹਾਦਸਿਆਂ ਦੇ ਰਾਹੀਂ ਮੌਤ ਦੇ ਮੂੰਹ ਵਿੱਚ ਧਕੇਲਣ ਦੇ ਵਿੱਚ ਮੱਦਦ ਕਰਦਾ ਹੈ । ਸੜਕੀ ਹਾਦਸਿਆਂ ਦੌਰਾਨ ਕਿਸੇ ਨਾ ਕਿਸੇ ਵਿਅਕਤੀ ਦੀ ਜਾਨ ਜਾਂਦੀ ਹੈ ਤੇ ਕਈ ਹਾਦਸੇ ਅਜਿਹੇ ਹੁੰਦੇ ਹਨ ਜੋ ਦਿਲ ਦਹਿਲਾ ਦਿੰਦੇ ਹਨ ਤੇ ਅਜਿਹਾ ਹੀ ਇੱਕ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਬਠਿੰਡਾ ਤੋਂ ।

ਜਿੱਥੇ ਇੱਕ ਭਿਆਨਕ ਸੜਕ ਹਾਦਸੇ ਦੌਰਾਨ ਇਕ ਉੱਘੇ ਹੋਏ ਸਿਆਸੀ ਲੀਡਰ ਦੀ ਮੌਤ ਹੋ ਚੁੱਕੀ ਹੈ ।ਮਿਲੀ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਪੰਜਾਬ ਦੇ ਜ਼ਿਲ੍ਹਾ ਬਠਿੰਡਾ ਦੇ ਭੁੱਚੋ ਭਗਤਾ ਸੜਕ ਤੇ ਇਕ ਭਿਆਨਕ ਸੜਕ ਹਾਦਸੇ ਦੌਰਾਨ ਪਿੰਡ ਪੂਹਲੀ ਦੇ ਯੂਥ ਅਕਾਲੀ ਆਗੂ ਗੁਰਪ੍ਰੀਤ ਸਿੰਘ ਸਾਹਬਾ ਦੀ ਮੌਤ ਹੋ ਗਈ ਹੈ । ਉੱਥੇ ਹੀ ਇਸ ਪੂਰੀ ਘਟਨਾ ਨੂੰ ਲੈ ਕੇ ਪ੍ਰਾਪਤ ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਸਾਹਬਾ ਮੋਟਰਸਾਇਕਲ ਤੇ ਸਵਾਰ ਹੋ ਕੇ ਕਿਤੇ ਚਲਾ ਰਹੇ ਸੀ, ਤਾਂ ਉਸੇ ਸਮੇਂ ਇਕ ਪੀਆਰਟੀਸੀ ਦੀ ਬੱਸ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ।

ਟੱਕਰ ਇੰਨੀ ਜ਼ਿਆਦਾ ਭਿਆਨਕ ਸੀ ਕਿ ਉਨ੍ਹਾਂ ਦੇ ਮੋਟਰਸਾਈਕਲ ਦੇ ਪਰਖੱਚੇ ਉੱਡ ਗਏ ਤੇ ਗੁਰਪ੍ਰੀਤ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ । ਉਥੇ ਹੀ ਇਸ ਪੂਰੀ ਘਟਨਾ ਦੀ ਸੂਚਨਾ ਮਿਲਦੇ ਸਾਰ ਹੀ ਪੁਲੀਸ ਤੇ ਪੱਲੂ ਘਟਨਾ ਦਾ ਜਾਇਜ਼ਾ ਲੈ ਕੇ ਮ੍ਰਿਤਕ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਨੂੰ ਵਾਰਸਾਂ ਦੇ ਹਵਾਲੇ ਕਰ ਕੇ ਕਰ ਦਿੱਤਾ ਗਿਆ ਹੈ ਤੇ ਹੁਣ ਪੁਲੀਸ ਨੇ ਬੱਸ ਦੇ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

error: Content is protected !!