ਮਸ਼ਹੂਰ ਕਮੇਡੀਅਨ ਕਪਿਲ ਸ਼ਰਮਾ ਨੇ ਆਪਣੀ ਬਿਮਾਰੀ ਨੂੰ ਲੈ ਕੇ ਕੀਤਾ ਇਹ ਖੁਲਾਸਾ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਬਹੁਤ ਸਾਰੀਆਂ ਅਜਿਹੀਆਂ ਹਸਤੀਆਂ ਹਨ, ਜਿਨ੍ਹਾਂ ਨੇ ਮੁੰਬਈ ਵਿਚ ਇਕ ਵੱਖਰੀ ਪਹਿਚਾਣ ਬਣਾਈ ਹੈ। ਜਿਸ ਕਾਰਨ ਉਨ੍ਹਾਂ ਦੀ ਪਹਿਚਾਣ ਦੁਨੀਆ ਵਿਚ ਬਣ ਗਈ ਹੈ ਅਤੇ ਦੇਸ਼-ਵਿਦੇਸ਼ ਵਿਚ ਹਰ ਕੋਈ ਉਹਨਾਂ ਨੂੰ ਉਸ ਖਾਸਪਹਿਚਾਣ ਕਾਰਨ ਜਾਣਦਾ ਹੈ। ਜਿੱਥੇ ਬਹੁਤ ਸਾਰੀਆਂ ਫ਼ਿਲਮੀ ਹਸਤੀਆਂ ਅਤੇ ਗਾਇਕਾਂ ਵੱਲੋਂ ਕਿਸਾਨੀ ਸੰਘਰਸ਼ ਦੇ ਵਿੱਚ ਅੱਗੇ ਆ ਕੇ ਲੋਕਾਂ ਦਾ ਸਾਥ ਦਿੱਤਾ ਗਿਆ ਹੈ। ਉਥੇ ਹੀ ਕਰੋਨਾ ਦੇ ਵਿੱਚ ਵੀ ਪੰਜਾਬੀ ਹਸਤੀਆਂ ਵੱਲੋਂ ਅੱਗੇ ਆ ਕੇ ਲੋਕਾਂ ਦੀ ਮਦਦ ਕੀਤੀ ਗਈ। ਇਸ ਸਭ ਤੋਂ ਬਾਅਦ ਜੇ ਵੇਖਿਆ ਜਾਵੇ ਤਾਂ ਬਹੁਤ ਸਾਰੀਆਂ ਹਸਤੀਆਂ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਚਰਚਾ ਵਿੱਚ ਬਣ ਜਾਂਦੀਆਂ ਹਨ।

ਜਿੱਥੇ ਬਹੁਤ ਸਾਰੇ ਲੋਕ ਦੇਸ਼ ਅੰਦਰ ਕਰੋਨਾ ਵਰਗੀ ਨਾਮੁਰਾਦ ਬਿਮਾਰੀ ਨਾਲ ਜੂਝ ਰਹੇ ਹਨ। ਉਥੇ ਹੀ ਲੋਕਾਂ ਨੂੰ ਹੋਰ ਵੀ ਸਿਹਤ ਸਬੰਧੀ ਬਹੁਤ ਸਾਰੀਆਂ ਸਮੱਸਿਆਵਾਂ ਪੇਸ਼ ਆ ਰਹੀਆਂ ਹਨ। ਜਿਨ੍ਹਾਂ ਵਿਚ ਕੁਝ ਕਲਾਕਾਰ ਵੀ ਸ਼ਾਮਲ ਹੁੰਦੇ ਹਨ, ਜੋ ਵੱਖ-ਵੱਖ ਬਿਮਾਰੀਆਂ ਦੀ ਚਪੇਟ ਵਿਚ ਆ ਜਾਂਦੇ ਹਨ। ਹੁਣ ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਵੱਲੋਂ ਆਪਣੀ ਬੀਮਾਰੀ ਬਾਰੇ ਖੁਲਾਸਾ ਕੀਤਾ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਪਿਲ ਸ਼ਰਮਾ ਜਿੱਥੇ ਆਪਣੇ ਕਮੇਡੀ ਸ਼ੋਅ ਦਾ ਕਪਿਲ ਸ਼ਰਮਾ ਨੂੰ ਲੈ ਕੇ ਸਭ ਪਾਸੇ ਚਰਚਾ ਚ ਬਣੇ ਰਹਿੰਦੇ ਹਨ।

ਉਥੇ ਹੀ ਉਨ੍ਹਾਂ ਵੱਲੋਂ ਸ਼ਨੀਵਾਰ ਨੂੰ ਜਾਰੀ ਕੀਤੀ ਗਈ ਇਕ ਵੀਡੀਓ ਵਿਚ ਵਰਡ ਸਪਾਈਨ ਡੇ ਮੌਕੇ ਤੇ ਆਪਣੀ ਸਿਹਤ ਸੰਬੰਧੀ ਕੁਝ ਜਾਣਕਾਰੀ ਸਾਂਝੀ ਕੀਤੀ ਗਈ ਹੈ। ਜਿਸ ਵਿਚ ਉਨ੍ਹਾਂ ਦਸਿਆ ਹੈ ਕਿ ਅਗਰ ਕਿਸੇ ਵੀ ਇਨਸਾਨ ਨੂੰ ਰੀੜ੍ਹ ਦੀ ਹੱਡੀ ਨਾਲ ਜੁੜੀ ਹੋਈ ਕੋਈ ਵੀ ਸਮੱਸਿਆ ਹੋ ਜਾਂਦੀ ਹੈ ਤਾਂ, ਉਸ ਦਾ ਅਸਰ ਉਹਨਾਂ ਦੀ ਜ਼ਿੰਦਗੀ ਉੱਪਰ ਪੈਂਦਾ ਹੈ ਅਤੇ ਸਭ ਕੁਝ ਠੱਪ ਹੋ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਮੈਨੂੰ ਇਸ ਸਮੱਸਿਆ ਦੇ ਕਾਰਨ ਆਪਣਾ ਸ਼ੋਅ ਬੰਦ ਕਰਨਾ ਪਿਆ ਸੀ। ਕਿਉਂਕਿ ਉਨ੍ਹਾਂ ਦੀ ਬੈਕ ਦੀ ਦਰਦ ਨੇ ਉਨ੍ਹਾਂ ਨੂੰ ਸ਼ੋ ਬੰਦ ਕਰਨ ਲਈ ਮਜਬੂਰ ਕਰ ਦਿੱਤਾ ਸੀ।

ਉਹਨਾਂ ਦੱਸਿਆ ਕਿ 2015 ਵਿੱਚ ਪਹਿਲੀ ਵਾਰ ਉਨ੍ਹਾਂ ਨੂੰ ਇਹ ਸਮੱਸਿਆ ਪੇਸ਼ ਆਈ ਸੀ। ਉਸ ਸਮੇਂ ਵੀ ਉਹ ਅਮਰੀਕਾ ਵਿਚ ਸਨ ਅਤੇ ਇਕ ਡਾਕਟਰ ਨੂੰ ਮਿਲਣ ਤੋਂ ਬਾਅਦ ਇਸ ਦਾ ਇਲਾਜ ਕੀਤਾ ਗਿਆ ਸੀ। ਉਸ ਸਮੇਂ ਉਨ੍ਹਾਂ ਨੂੰ ਕੁਝ ਸਮੇਂ ਲਈ ਇਸ ਸਮੱਸਿਆ ਦਾ ਹੱਲ ਤਾਂ ਲੱਗਿਆ, ਪਰ ਬਾਅਦ ਵਿੱਚ ਉਨ੍ਹਾਂ ਨੂੰ ਇਹ ਸਮੱਸਿਆ ਫਿਰ ਤੋਂ ਮਹਿਸੂਸ ਹੋਈ ਅਤੇ ਜਨਵਰੀ ਵਿਚ ਉਨ੍ਹਾਂ ਨੂੰ ਬਹੁਤ ਜ਼ਿਆਦਾ ਦਰਦ ਦਾ ਸਾਹਮਣਾ ਕਰਨਾ ਪਿਆ।

error: Content is protected !!