ਮਸ਼ਹੂਰ ਪੰਜਾਬੀ ਕਲਾਕਾਰ ਸਤਿੰਦਰ ਸੱਤੀ ਬਾਰੇ ਆਈ ਵੱਡੀ ਖਬਰ – ਖੁਦ ਲਾਈਵ ਹੋ ਕੇ ਦਸਿਆ ਦਿੱਲ ਦਾ ਦਰਦ

ਆਈ ਤਾਜ਼ਾ ਵੱਡੀ ਖਬਰ 

ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਵੱਖ-ਵੱਖ ਖੇਤਰਾਂ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਹਸਤੀਆਂ ਇਸ ਸੰਸਾਰ ਨੂੰ ਛੱਡ ਕੇ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਬਿਰਾਜੀਆ ਹਨ। ਵੱਖ ਵੱਖ ਖੇਤਰਾਂ ਵਾਲੀਆਂ ਸਖਸ਼ੀਅਤਾਂ ਦੀ ਕਮੀ ਉਹਨਾਂ ਦੇ ਵੱਖ ਵੱਖ ਖੇਤਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਪੰਜਾਬੀ ਸੰਗੀਤ ਜਗਤ ਵਿੱਚ ਵੀ ਬਹੁਤ ਸਾਰੀਆਂ ਅਜਿਹੀਆਂ ਸ਼ਖ਼ਸੀਅਤਾਂ ਹਨ ਜਿਨ੍ਹਾਂ ਵੱਲੋਂ ਆਪਣੀ ਇੱਕ ਵੱਖਰੀ ਪਹਿਚਾਣ ਬਣਾਈ ਗਈ ਸੀ ਅਤੇ ਉਹ ਕਿਸੇ ਵੀ ਜਾਣ ਪਹਿਚਾਣ ਦੇ ਮੁਥਾਜ ਨਹੀਂ ਸਨ। ਬਹੁਤ ਸਾਰੀਆਂ ਪੰਜਾਬੀ ਹਸਤੀਆਂ ਜਿੱਥੇ ਕਰੋਨਾ ਦੀ ਚਪੇਟ ਵਿਚ ਆਈਆਂ ,ਉਥੇ ਹੀ ਬਿ-ਮਾ-ਰੀ-ਆਂ ਅਤੇ ਸੜਕ ਹਾ-ਦ-ਸਿ-ਆਂ ਦੀ ਚਪੇਟ ਵਿੱਚ ਆਉਣ ਕਾਰਨ ਵੀ ਇਸ ਸੰਸਾਰ ਨੂੰ ਅਲਵਿਦਾ ਆਖ ਗਈਆਂ।

ਹੁਣ ਮਸ਼ਹੂਰ ਪੰਜਾਬੀ ਕਲਾਕਾਰ ਸਤਿੰਦਰ ਸੱਤੀ ਬਾਰੇ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਉਨ੍ਹਾਂ ਵੱਲੋਂ ਲਾਈਵ ਹੋ ਕੇ ਆਪਣੇ ਦਿਲ ਦਾ ਦਰਦ ਦੱਸਿਆ ਗਿਆ ਹੈ। ਜਿੱਥੇ ਪੰਜਾਬ ਵਿੱਚ ਐਤਵਾਰ ਨੂੰ ਲੰਬੀ ਹੇਕ ਦੀ ਮਲਿਕਾ ਗੁਰਮੀਤ ਬਾਵਾ ਜੀ ਦਾ ਦਿਹਾਂਤ ਹੋ ਗਿਆ ਸੀ। ਉਥੇ ਹੀ ਉਨ੍ਹਾਂ ਦਾ ਅੰਤਿਮ ਸਸਕਾਰ ਸੋਮਵਾਰ ਨੂੰ ਅੰਮ੍ਰਿਤਸਰ ਵਿਖੇ ਕੀਤਾ ਗਿਆ। ਜਿਸ ਵਿੱਚ ਕੁਝ ਲੋਕਾਂ ਤੋਂ ਇਲਾਵਾ ਪੰਜਾਬੀ ਜਗਤ ਨਾਲ ਜੁੜੀਆਂ ਹੋਈਆਂ ਹੋਰ ਹਸਤੀਆਂ ਸ਼ਾਮਲ ਨਾ ਹੋਈਆਂ, ਉਥੇ ਵੀ ਅੰਤਿਮ ਸੰਸਕਾਰ ਵਿਚ ਸ਼ਾਮਲ ਹੋਣ ਵਾਲੀ ਪੰਜਾਬੀ ਕਲਾਕਾਰ ਤੇ ਗਾਇਕਾ ਸਤਿੰਦਰ ਸੱਤੀ ਵੱਲੋਂ ਗੁਰਮੀਤ ਬਾਵਾ ਜੀ ਪ੍ਰਤੀ ਆਪਣੀ ਸ਼ਰਧਾਂਜਲੀ ਦਿੰਦੇ ਹੋਏ ਬਾਕੀ ਗਾਇਕਾਂ ਪ੍ਰਤੀ ਗੁੱਸਾ ਜ਼ਾਹਿਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਜਿਹੀ ਸਖਸ਼ੀਅਤ ਨੂੰ ਪੰਜਾਬੀ ਭਾਈਚਾਰੇ ਵੱਲੋਂ ਬਣਦਾ ਹੋਇਆ ਮਾਣ-ਸਤਿਕਾਰ ਨਹੀਂ ਦਿੱਤਾ ਗਿਆ ਹੈ।

ਸਟੇਜਾਂ ਉਪਰ ਉਨ੍ਹਾਂ ਨੂੰ ਆਪਣੀ ਮਾਂ ਦਾ ਦਰਜਾ ਦੇਣ ਵਾਲੇ ਗਾਇਕਾਂ ਕੋਲ ਉਹਨਾਂ ਨੂੰ ਅੰਤਿਮ ਸਮੇਂ ਤੇ ,ਉਨ੍ਹਾਂ ਦੀ ਅਰਥੀ ਨੂੰ ਮੋਢਾ ਦੇਣ ਵਾਸਤੇ ਵੀ ਸਮਾਂ ਨਹੀਂ ਸੀ। ਜਿੱਥੇ ਉਨ੍ਹਾਂ ਵੱਲੋਂ ਸੋਸ਼ਲ ਮੀਡੀਆ ਉੱਪਰ ਫੇਸਬੁੱਕ ਤੇ ਲਾਈਵ ਹੋ ਕੇ ਇਹ ਜਾਣਕਾਰੀ ਦਿੱਤੀ ਗਈ ਹੈ। ਉਥੇ ਹੀ ਨਵੇਂ-ਪੁਰਾਣੇ ਗਾਇਕਾਂ ਦੇ ਖਿਲਾਫ ਨਰਾਜ਼ਗੀ ਵੀ ਜ਼ਾਹਿਰ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਗੁਰਮੀਤ ਬਾਵਾ ਜੀ ਦੇ ਅੰਤਿਮ ਸੰਸਕਾਰ ਵਿਚ ਉਨ੍ਹਾਂ ਤੋਂ ਇਲਾਵਾ ਸੂਫ਼ੀਆਨਾ ਗਾਇਕੀ ਦੇ ਮਾਲਕ ਪੂਰਨ ਚੰਦ ਵਡਾਲੀ, ਗਾਇਕ ਦਲਵਿੰਦਰ ਦਿਆਲਪੁਰੀ, ਅਤੇ ਅਦਾਕਾਰਾ ਮੈਡਮ ਜਤਿੰਦਰ ਕੌਰ ਤੋਂ ਇਲਾਵਾ ਹੋਰ ਕੋਈ ਵੀ ਸ਼ਖਸੀਅਤ ਸ਼ਾਮਲ ਨਹੀਂ ਹੋਈ।

ਜਿੱਥੇ ਉਨ੍ਹਾਂ ਵੱਲੋਂ ਗੁਰਮੀਤ ਬਾਵਾ ਜੀ ਦੇ ਪਰਿਵਾਰ ਨਾਲ ਹਮਦਰਦੀ ਜ਼ਾਹਿਰ ਕੀਤੀ ਜਾ ਰਹੀ ਹੈ ਉਥੇ ਹੀ ਉਨ੍ਹਾਂ ਵੱਲੋਂ ਬਾਕੀ ਪੰਜਾਬੀ ਗਾਇਕ ਭਾਈਚਾਰੇ ਨੂੰ ਗੁਰਮੀਤ ਬਾਵਾ ਜੀ ਦੀ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ। ਜਿੱਥੇ ਭੋਗ ਸਮੇਂ ਸਾਰੇ ਨਵੇਂ ਅਤੇ ਪੁਰਾਣੇ ਕਲਾਕਾਰ ਪਹੁੰਚ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ।

error: Content is protected !!