ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੁਸਾਂਝ ਲਈ ਆਈ ਇਹ ਵੱਡੀ ਚੰਗੀ ਖਬਰ – ਮਿਲ ਗਈ ਇਹ ਮਨਜ਼ੂਰੀ

ਆਈ ਤਾਜਾ ਵੱਡੀ ਖਬਰ 

ਕਰੋਨਾ ਮਹਾਮਾਰੀ ਅਤੇ ਕਿਸਾਨੀ ਸੰਘਰਸ਼ ਦੇ ਦੌਰਾਨ ਜਿਥੇ ਪੰਜਾਬ ਦੇ ਬਹੁਤ ਸਾਰੇ ਗਾਇਕਾ ਅਤੇ ਅਦਾਕਾਰਾ ਵੱਲੋਂ ਅੱਗੇ ਆ ਕੇ ਲੋਕਾਂ ਦੀ ਮਦਦ ਕੀਤੀ ਗਈ। ਉਥੇ ਹੀ ਕਿਸਾਨੀ ਸੰਘਰਸ਼ ਦੇ ਵਿੱਚ ਕਿਸਾਨਾਂ ਦੇ ਹੌਂਸਲੇ ਬੁਲੰਦ ਕਰਨ ਵਾਸਤੇ ਬਹੁਤ ਸਾਰੇ ਗਾਇਕਾਂ ਵੱਲੋਂ ਕਿਸਾਨੀ ਸੰਘਰਸ਼ ਨੂੰ ਸਮਰਪਤ ਕਈ ਗੀਤ ਕੀਤੇ ਗਏ। ਇਸ ਤੋਂ ਇਲਾਵਾ ਦਿੱਲੀ ਦੀਆਂ ਸਰਹੱਦਾਂ ਤੇ ਸੰਘਰਸ਼ ਕਰ ਰਹੇ ਕਿਸਾਨਾਂ ਵੱਲੋਂ ਜਿੱਥੇ ਇੱਕ ਸਾਲ ਤੋਂ ਵਧੇਰੇ ਸਮਾਂ ਗੁਜਾਰਿਆ ਗਿਆ। ਉਥੇ ਹੀ ਇਨਾ ਮਸ਼ਹੂਰ ਗਾਇਕਾ ਅਤੇ ਅਦਾਕਾਰਾ ਵੱਲੋਂ ਦਿੱਲੀ ਦੇ ਇਸ ਮੋਰਚੇ ਵਿੱਚ ਸ਼ਾਮਲ ਹੋ ਕੇ ਆਪਣਾ ਸਹਿਯੋਗ ਵੀ ਦਿੱਤਾ ਜਾਂਦਾ ਰਿਹਾ। ਅਜਿਹੇ ਗਾਇਕ ਅਤੇ ਗੀਤਕਾਰ ਜਿਥੇ ਆਪਣੀ ਅਦਾਕਾਰੀ ਅਤੇ ਗਾਇਕੀ ਨੂੰ ਲੈ ਕੇ ਆਏ ਦਿਨ ਚਰਚਾ ਵਿਚ ਬਣ ਜਾਂਦੇ ਹਨ। ਇੱਥੇ ਹੀ ਉਨ੍ਹਾਂ ਵੱਲੋਂ ਵੱਖ-ਵੱਖ ਵਿਸ਼ਿਆਂ ਨੂੰ ਲੈ ਕੇ ਕਈ ਫ਼ਿਲਮਾਂ ਵੀ ਬਣਾਈਆਂ ਗਈਆਂ ਹਨ ਜੋ ਚਰਚਾ ਦਾ ਵਿਸ਼ਾ ਬਣ ਜਾਂਦੀਆਂ ਹਨ।

ਹੁਣ ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੁਸਾਂਝ ਲਈ ਇਹ ਚੰਗੀ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਇਹ ਮਨਜ਼ੂਰੀ ਮਿਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਮਸ਼ਹੂਰ ਅਦਾਕਾਰ ਅਤੇ ਗਾਇਕ ਦਿਲਜੀਤ ਦੁਸਾਂਝ ਜਿਥੇ ਆਪਣੀ ਬੇਹਤਰੀਨ ਗਾਇਕੀ ਅਤੇ ਅਦਾਕਾਰੀ ਲਈ ਜਾਣੇ ਜਾਂਦੇ ਹਨ। ਉੱਥੇ ਹੀ ਉਨ੍ਹਾਂ ਵੱਲੋਂ ਕੁਝ ਇਤਿਹਾਸਕ ਅਤੇ ਹਾਸਰਸ ਫ਼ਿਲਮਾਂ ਵਿਚ ਬਹੁਤ ਹੀ ਸ਼ਲਾਘਾਯੋਗ ਕਿਰਦਾਰ ਨਿਭਾਏ ਗਏ ਹਨ। ਹੁਣ ਦਲਜੀਤ ਦੁਸਾਂਝ ਵੱਲੋਂ ਸ਼ਹੀਦ ਜਸਵੰਤ ਸਿੰਘ ਖਾਲੜਾ ਦੇ ਜੀਵਨ ਉਪਰ ਅਧਾਰਤ ਇੱਕ ਬਾਇਓਪਿਕ ਬਣਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ।

ਜਿਸ ਵਾਸਤੇ ਉਨ੍ਹਾਂ ਦੇ ਪਰਿਵਾਰ ਨਾਲ ਬਹੁਤ ਸਾਰੀਆਂ ਸੰਸਥਾਵਾਂ ਵੱਲੋਂ ਰਾਬਤਾ ਕਾਇਮ ਕੀਤਾ ਗਿਆ ਸੀ। ਪਰ ਹੁਣ ਸ਼ਹੀਦ ਜਸਵੰਤ ਸਿੰਘ ਖਾਲੜਾ ਦੇ ਜੀਵਨ ਉਪਰ ਅਧਾਰਤ ਬਾਇਓਪਿਕ ਬਣਾਉਣ ਦੀ ਇਜਾਜ਼ਤ ਉਨਾਂ ਦੀ ਪਤਨੀ ਅਤੇ ਪਰਿਵਾਰ ਵੱਲੋਂ ਦੇ ਦਿੱਤੀ ਗਈ ਹੈ। ਇਸ ਫਿਲਮ ਵਿਚ ਦਿਲਜੀਤ ਦੁਸਾਂਝ ਵੱਲੋਂ ਆਪਣੀ ਅਹਿਮ ਭੂਮਿਕਾ ਨਿਭਾਈ ਜਾਵੇਗੀ।

ਉੱਥੇ ਹੀ ਇਸ ਫਿਲਮ ਦੀ ਕਹਾਣੀ ਨੂੰ ਪੜ੍ਹ ਕੇ ਪਰਵਾਰ ਵੱਲੋਂ ਆਪਣੀ ਰਾਇ ਦੇਣ ਦੀ ਸਹਿਮਤੀ ਵੀ ਦਿਤੀ ਗਈ ਹੈ। ਅਗਰ ਕਿਸੇ ਕਿਸਮ ਦਾ ਉਹਨਾਂ ਨੂੰ ਇਤਰਾਜ਼ ਹੋਵੇਗਾ ਤਾਂ ਉਸ ਵਿੱਚ ਸੋਧ ਵੀ ਕੀਤੀ ਜਾਵੇਗੀ। ਪਰਿਵਾਰ ਵੱਲੋਂ ਇਹ ਫ਼ਿਲਮ ਬਣਾਉਣ ਦੀ ਆਗਿਆ ਹਨੀ ਤਹਰੇਨ ਦੀ ਟੀਮ ਅਤੇ ਦਲਜੀਤ ਦੁਸਾਂਝ ਨੂੰ ਦਿੱਤੀ ਗਈ ਹੈ।

error: Content is protected !!