ਮਸ਼ਹੂਰ ਪੰਜਾਬੀ ਗਾਇਕ ਜੱਸੀ ਜਸਰਾਜ ਬਾਰੇ ਆਈ ਇਹ ਵੱਡੀ ਖਬਰ – ਅਚਾਨਕ ਕਰਤਾ ਇਹ ਕੰਮ

ਆਈ ਤਾਜਾ ਵੱਡੀ ਖਬਰ 

ਇਸ ਸਮੇਂ ਪੰਜਾਬ ਵਿੱਚ ਹੋਣ ਵਾਲੀਆਂ 20 ਫਰਵਰੀ ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਸਭ ਸਿਆਸੀ ਪਾਰਟੀਆਂ ਵੱਲੋਂ ਦਿਨ ਰਾਤ ਆਪਣੀ ਪਾਰਟੀ ਦੀ ਮਜਬੂਤੀ ਵਾਸਤੇ ਅੱਡੀ ਚੋਟੀ ਦਾ ਜ਼ੋਰ ਲਗਾਇਆ ਜਾ ਰਿਹਾ ਹੈ। ਵੱਖ ਵੱਖ ਸਿਆਸੀ ਪਾਰਟੀਆਂ ਵੱਲੋਂ ਜਿਥੇ ਆਪਣੀ ਪਾਰਟੀ ਦੀ ਮਜਬੂਤੀ ਵਾਸਤੇ ਬਹੁਤ ਸਾਰੀਆਂ ਵੱਖ-ਵੱਖ ਖੇਤਰਾਂ ਨੂੰ ਪਾਰਟੀ ਵਿਚ ਸ਼ਾਮਲ ਕੀਤਾ ਗਿਆ ਹੈ। ਜਿੱਥੇ ਇਸ ਵਾਰ ਰਾਜਨੀਤੀ ਵਿਚ ਬਹੁਤ ਸਾਰੇ ਨਵੇਂ ਚਿਹਰੇ ਆਪਣੀ ਕਿਸਮਤ ਅਜ਼ਮਾ ਰਹੇ ਹਨ। ਉਥੇ ਹੀ 8 ਜਨਵਰੀ ਨੂੰ ਚੋਣ ਕਮਿਸ਼ਨ ਵੱਲੋਂ ਚੋਣਾਂ ਸਬੰਧੀ ਐਲਾਨ ਕਰਦੇ ਹੋਏ ਬਹੁਤ ਸਾਰੀਆਂ ਸਖ਼ਤ ਹਦਾਇਤਾਂ ਵੀ ਲਾਗੂ ਕੀਤੀਆਂ ਸਨ।

ਚੋਣ ਕਮਿਸ਼ਨ ਵੱਲੋਂ ਜਿੱਥੇ ਚੋਣ ਜ਼ਾਬਤਾ ਲਾਗੂ ਕੀਤਾ ਗਿਆ ਹੈ ਅਤੇ ਉਸ ਦੇ ਅਨੁਸਾਰ ਹੀ ਸਾਰੀਆਂ ਪਾਰਟੀਆਂ ਨੂੰ ਚੋਣ ਪ੍ਰਚਾਰ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ। ਉੱਥੇ ਹੀ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਵੱਖ-ਵੱਖ ਚੋਣ ਹਲਕਿਆਂ ਤੋਂ ਆਪਣੇ ਉਮੀਦਵਾਰ ਐਲਾਨੇ ਜਾ ਚੁੱਕੇ ਹਨ। ਕਈ ਉਮੀਦਵਾਰਾਂ ਨੂੰ ਟਿਕਟ ਨਾ ਮਿਲਣ ਦੇ ਕਾਰਨ ਉਨ੍ਹਾਂ ਨੂੰ ਪਾਰਟੀ ਦਾ ਸਾਥ ਛੱਡਿਆ ਜਾ ਰਿਹਾ ਹੈ ਅਤੇ ਹੋਰ ਪਾਰਟੀਆਂ ਵਿੱਚ ਸ਼ਾਮਲ ਹੋਣ ਦਾ ਸੱਦਾ ਵੀ ਲਗਾਤਾਰ ਜਾਰੀ ਹੈ। ਜਿਨ੍ਹਾਂ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ।

ਹੁਣ ਪੰਜਾਬੀ ਮਸ਼ਹੂਰ ਗਾਇਕ ਜੱਸੀ ਜਸਰਾਜ ਬਾਰੇ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਉਨ੍ਹਾਂ ਵੱਲੋਂ ਅਚਾਨਕ ਇਹ ਕੰਮ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬੀ ਗਾਇਕ ਜੱਸੀ ਜਸਰਾਜ ਤੇ ਅੱਜ ਭਾਜਪਾ ਵਿੱਚ ਸ਼ਾਮਲ ਹੋਣ ਦੀ ਖਬਰ ਸਾਹਮਣੇ ਆਈ ਹੈ। ਜਿੱਥੇ ਉਨ੍ਹਾਂ ਨੂੰ ਕੌਮੀ ਪ੍ਰਧਾਨ ਜੇਪੀ ਨੱਡਾ ਵੱਲੋਂ ਅੱਜ ਚੰਡੀਗੜ੍ਹ ਵਿਖੇ ਆਪਣੀ ਪਾਰਟੀ ਵਿਚ ਸ਼ਾਮਲ ਕੀਤਾ ਗਿਆ ਹੈ।

ਉਥੇ ਹੀ ਜੱਸੀ ਜਸਰਾਜ ਵੱਲੋਂ ਪੰਜਾਬੀ ਸੰਗੀਤ ਜਗਤ ਵਿਚ ਕੁਝ ਸ਼ਬਦੀ ਹਮਲੇ ਵੀ ਕੀਤੇ ਗਏ ਹਨ। ਇਸ ਤੋਂ ਪਹਿਲੋਂ ਜਿੱਥੇ ਆਮ ਆਦਮੀ ਪਾਰਟੀ ਵਿਚ ਕੁਝ ਸਮੇਂ ਲਈ ਜੱਸੀ ਜਸਰਾਜ ਸ਼ਾਮਲ ਹੋਏ ਸਨ। ਉਥੇ ਹੀ ਅੱਜ ਉਨ੍ਹਾਂ ਵੱਲੋਂ ਭਾਜਪਾ ਵਿੱਚ ਸ਼ਾਮਲ ਹੁੰਦੇ ਹੋਏ ਪਾਰਟੀ ਅਤੇ ਲੋਕਾਂ ਦਾ ਉਤਸ਼ਾਹ ਵਧਾਇਆ ਗਿਆ ਹੈ, ਜਿਸ ਲਈ ਉਨ੍ਹਾਂ ਵੱਲੋਂ ਜੈਕਾਰੇ ਵੀ ਲਗਾਏ ਗਏ ਹਨ। ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਭਾਜਪਾ ਦੇ ਵਿਚ ਫ਼ਿਲਮੀ ਅਦਾਕਾਰਾ ਮਾਹੀ ਗਿੱਲ ਅਤੇ ਹੋਬੀ ਧਾਲੀਵਾਲ ਵੀ ਸ਼ਾਮਲ ਹੋਏ ਹਨ।

error: Content is protected !!