ਮਸ਼ਹੂਰ ਪੰਜਾਬੀ ਗਾਇਕ ਨਿੰਜਾ ਨੇ ਜਿਸ ਤਰਾਂ ਮਨਾਈ ਦੀਵਾਲੀ ਸਾਰੇ ਕਰ ਰਹੇ ਤਰੀਫਾਂ ਹੋ ਰਹੀ ਚਰਚਾ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿੱਥੇ ਇਸ ਸਮੇਂ ਤਿਉਹਾਰਾਂ ਦਾ ਸੀਜ਼ਨ ਚੱਲ ਰਿਹਾ ਹੈ। ਉਥੇ ਹੀ ਸਾਰੇ ਧਰਮਾਂ ਜਾਤ-ਪਾਤ ਦੇ ਲੋਕਾਂ ਵੱਲੋਂ ਇਨ੍ਹਾਂ ਨੂੰ ਖੁਸ਼ੀ ਖੁਸ਼ੀ ਆਪਸੀ ਪਿਆਰ ਅਤੇ ਮਿਲਵਰਤਨ ਨਾਲ ਮਨਾਇਆ ਜਾ ਰਿਹਾ ਹੈ। ਮਨਾਏ ਜਾ ਰਹੇ ਇਹ ਸਾਰੇ ਤਿਉਹਾਰ ਲੋਕਾਂ ਵਿੱਚ ਆਪਸੀ ਭਾਈਚਾਰਕ ਸਾਂਝ ਦਾ ਪ੍ਰਤੀਕ ਵੀ ਮੰਨੇ ਜਾ ਰਹੇ ਹਨ। ਜਿਸ ਵਿੱਚ ਸਾਰੇ ਲੋਕ ਖੁਸ਼ੀ ਖੁਸ਼ੀ ਇਕ ਦੂਜੇ ਨਾਲ ਖ਼ੁਸ਼ੀਆਂ ਸਾਂਝੀਆਂ ਕਰਦੇ ਹੋਏ ਵੀ ਨਜ਼ਰ ਆਉਂਦੇ ਹਨ। ਪੰਜਾਬ ਵਿੱਚ ਜਿੱਥੇ ਬਹੁਤ ਸਾਰੇ ਗਾਇਕ ਤੇ ਅਦਾਕਾਰ ਵੱਲੋਂ ਕਰੋਨਾ ਦੇ ਦੌਰ ਵਿੱਚ ਅੱਗੇ ਆ ਕੇ ਲੋਕਾਂ ਦੀ ਮਦਦ ਕੀਤੀ ਗਈ। ਉਥੇ ਹੀ ਕਿਸਾਨੀ ਸੰਘਰਸ਼ ਦੇ ਵਿੱਚ ਵੀ ਲੋਕਾਂ ਨੂੰ ਵੱਧ ਤੋਂ ਵੱਧ ਇਸ ਅੰਦੋਲਨ ਨਾਲ ਜੋੜਨ ਲਈ ਦਿਨ-ਰਾਤ ਮਿਹਨਤ ਕੀਤੀ ਗਈ।

ਉੱਥੇ ਹੀ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਲਈ ਕਿਸਾਨੀ ਨਾਲ ਸਬੰਧਿਤ ਇਸ ਸੰਘਰਸ਼ ਨੂੰ ਬਹੁਤ ਸਾਰੇ ਗੀਤ ਵੀ ਸਮਰਪਿਤ ਕੀਤੇ ਗਏ। ਉੱਥੇ ਹੀ ਬਹੁਤ ਸਾਰੇ ਪੰਜਾਬੀ ਗਾਇਕ ਅਤੇ ਅਦਾਕਾਰ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਵੀ ਕਈ ਵਾਰ ਸੋਸ਼ਲ ਮੀਡੀਆ ਤੇ ਚਰਚਾ ਵਿੱਚ ਬਣ ਜਾਂਦੇ ਹਨ। ਹੁਣ ਮਸ਼ਹੂਰ ਪੰਜਾਬੀ ਗਾਇਕ ਨਿੰਜਾ ਵੱਲੋਂ ਇਸ ਤਰਾਂ ਮਨਾਈ ਗਈ ਦਿਵਾਲੀ ਜਿਸ ਦੀਆਂ ਤਰੀਫਾਂ ਕੀਤੀਆਂ ਜਾ ਰਹੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਦਿਵਾਲੀ ਦਾ ਤਿਉਹਾਰ ਜਿੱਥੇ ਸਾਰੇ ਗਾਇਕਾਂ ਅਤੇ ਅਦਾਕਾਰਾ ਵੱਲੋਂ ਆਪਣੇ-ਆਪਣੇ ਹਿਸਾਬ ਨਾਲ ਮਨਾਇਆ ਗਿਆ ਹੈ।

ਉੱਥੇ ਹੀ ਪੰਜਾਬੀ ਗਾਇਕ ਅਤੇ ਅਦਾਕਾਰ ਨਿੰਜਾ ਵੱਲੋਂ ਵੀ ਦੀਵਾਲੀ ਦੇ ਤਿਉਹਾਰ ਨੂੰ ਮਨਾਏ ਜਾਣ ਦੀਆਂ ਵੀਡੀਓ ਸੋਸ਼ਲ ਮੀਡੀਆ ਉਪਰ ਕਾਫੀ ਵਾਇਰਲ ਹੋ ਰਹੀਆਂ ਹਨ। ਮਨਾਈ ਗਈ ਇਸ ਦਿਵਾਲੀ ਦੀਆਂ ਵੀਡੀਓ ਖੁਦ ਨਿੰਜਾ ਵੱਲੋਂ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ਉਪਰ ਸਾਂਝੀਆਂ ਕੀਤੀਆਂ ਗਈਆਂ ਹਨ, ਜਿਸ ਵਿਚ ਉਹ ਕੁਝ ਦਿਹਾੜੀਦਾਰ ਅਤੇ ਗਰੀਬ ਲੋਕਾਂ ਨੂੰ ਭੋਜਨ ਦੀਆਂ ਥਾਲੀਆ ਵੰਡਦੇ ਹੋਏ ਨਜ਼ਰ ਆ ਰਹੇ ਹਨ, ਉਸ ਸਮੇਂ ਉਨ੍ਹਾਂ ਦੀ ਟੀਮ ਵੀ ਉਨ੍ਹਾਂ ਦੇ ਨਾਲ ਮੌਜੂਦ ਸੀ। ਉਨ੍ਹਾਂ ਵੱਲੋਂ ਵੱਖਰੇ ਢੰਗ ਨਾਲ ਆਪਣੀ ਦੀਵਾਲੀ ਨੂੰ ਸੈਲੀਬ੍ਰੇਟ ਕੀਤਾ ਗਿਆ ਹੈ।

ਉਹਨਾਂ ਦੀ ਜਿੱਥੇ ਸਾਰੇ ਲੋਕਾਂ ਵੱਲੋਂ ਤਰੀਫ਼ ਕੀਤੀ ਜਾ ਰਹੀ ਹੈ। ਉਥੇ ਹੀ ਨਿੰਜਾ ਨੇ ਕਿਹਾ ਹੈ ਕਿ ਸਾਨੂੰ ਡੀਜੀਟਲ ਦੁਨੀਆਂ ਤੋਂ ਬਾਹਰ ਨਿਕਲ ਕੇ ਵੀ ਲੋਕਾਂ ਨਾਲ ਆਪਣੀਆਂ ਖੁਸ਼ੀਆਂ ਸਾਂਝੀਆਂ ਕਰਨੀਆਂ ਚਾਹੀਦੀਆਂ ਹਨ ਕਿਉਂਕਿ ਅਜਿਹੇ ਲੋੜਵੰਦ ਲੋਕ ਵੀ ਹਨ ਜਿਨ੍ਹਾਂ ਨੂੰ ਭੋਜਨ ਅਤੇ ਮੈਡੀਕਲ ਸਹੂਲਤਾਂ ਦੀ ਜ਼ਰੂਰਤ ਵੀ ਹੁੰਦੀ ਹੈ। ਆਪਣੀ ਜੇਬ ਦੇ ਅਨੁਸਾਰ ਹੀ ਹਰ ਇਨਸਾਨ ਨੂੰ ਮਦਦ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਆਪਣੀ ਪੋਸਟ ਵਿੱਚ ਲਿਖਿਆ ਹੈ ਕੇ ਦਿਵਾਲੀ ਦੀਆਂ ਬਹੁਤ-ਬਹੁਤ ਮੁਬਾਰਕਾਂ ਖੁਸ਼ੀਆਂ ਬੀਜ ਜਵਾਨਾਂ ਹਾਸੇ ਉੱਗਣਗੇ।

error: Content is protected !!