ਮਸ਼ਹੂਰ ਪੰਜਾਬੀ ਗਾਇਕ ਲਈ ਆਈ ਮਾੜੀ ਖਬਰ – ਸਟੇਜ ਤੇ ਪ੍ਰੋਗਰਾਮ ਲਗਾਉਣ ਕਰਕੇ ਪੈ ਗਿਆ ਪੰਗਾ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਅੰਦਰ ਜਿਥੇ ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਮੁੜ ਇੱਕ ਵਾਰ ਫਿਰ ਤੋਂ ਕਰੋਨਾ ਕੇਸਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਦੱਖਣੀ ਅਫ਼ਰੀਕਾ ਵਿੱਚ ਪਾਏ ਜਾਣ ਵਾਲੇ ਨਵੇਂ ਵੇਰੀਏਂਟ ਨੇ ਜਿੱਥੇ ਬਹੁਤ ਸਾਰੇ ਦੇਸ਼ਾਂ ਵਿੱਚ ਦਸਤਕ ਦੇ ਦਿੱਤੀ ਹੈ ਉਥੇ ਭਾਰਤ ਦੇ ਵਿੱਚ ਵੀ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ। ਜਿੱਥੇ ਦੇਸ਼ ਅੰਦਰ ਆਉਣ ਵਾਲੀਆਂ ਉਡਾਨਾਂ ਦੇ ਯਾਤਰੀਆਂ ਵਾਸਤੇ ਕਈ ਸਖ਼ਤ ਪਾਬੰਦੀਆਂ ਫਿਰ ਤੋਂ ਲਾਗੂ ਕੀਤੀਆਂ ਗਈਆਂ ਹਨ ਤਾਂ ਜੋ ਦੇਸ਼ ਅੰਦਰ ਕਰੋਨਾ ਦੀ ਤੀਜੀ ਲਹਿਰ ਨੂੰ ਫੈਲਣ ਤੋਂ ਰੋਕਿਆ ਜਾ ਸਕੇ।

ਉੱਥੇ ਹੀ ਮਹਾਰਾਸ਼ਟਰ ਵਿਚ ਵੀ ਲਗਾਤਾਰ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਸੁਰੱਖਿਆ ਦੇ ਪੁਖਤਾ ਕਦਮ ਚੁੱਕੇ ਜਾ ਰਹੇ ਹਨ। ਕਿਉਂਕਿ ਪਿਛਲੇ ਸਾਲ ਵੀ ਸਭ ਤੋਂ ਵਧੇਰੇ ਕਰੋਨਾ ਦੇ ਨਾਲ ਮਹਾਰਾਸ਼ਟਰ ਬਹੁਤ ਪ੍ਰਭਾਵਿਤ ਹੋਇਆ ਹੈ ਜਿਥੇ ਮੁੰਬਈ ਵਿਚ ਵੀ ਲਗਾਤਾਰ ਕਰੋਨਾ ਦਾ ਵਾਧਾ ਦਰਜ ਕੀਤਾ ਗਿਆ ਸੀ। ਹੁਣ ਮਸ਼ਹੂਰ ਪੰਜਾਬੀ ਗਾਇਕ ਲਈ ਇਕ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਸਟੇਜ ਤੇ ਪ੍ਰੋਗਰਾਮ ਲਗਾਉਣ ਕਰਕੇ ਪੰਗਾ ਪੈ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਸ਼ਹੂਰ ਗਾਇਕ ਅਤੇ ਰੈਪਰ ਏ ਪੀ ਢਿੱਲੋਂ ਉਸ ਸਮੇਂ ਵਿਵਾਦ ਵਿਚ ਫਸ ਗਏ ਜਦੋਂ ਉਨ੍ਹਾਂ ਵੱਲੋਂ ਕਰੋਨਾ ਦੇ ਵਧ ਰਹੇ ਕੇਸਾਂ ਦੌਰਾਨ ਮੁੰਬਈ ਵਿਚ ਇਕ ਲਾਈਵ ਕੰਸਰਟ ਕਰਵਾਇਆ ਗਿਆ।

ਜਿਸ ਦੀ ਜਾਣਕਾਰੀ ਉਨ੍ਹਾਂ ਵੱਲੋਂ ਨਾ ਪੁਲਿਸ ਨੂੰ ਦਿੱਤੀ ਗਈ ਅਤੇ ਨਾ ਹੀ ਕਿਸੇ ਹੋਰ ਅਧਿਕਾਰੀ ਨੂੰ, ਜਿੱਥੇ ਉਨ੍ਹਾਂ ਵੱਲੋਂ ਕਰੋਨਾ ਦੇ ਵਧ ਰਹੇ ਕੇਸਾਂ ਦੌਰਾਨ ਲੋਕਾਂ ਦਾ ਇਕੱਠ ਨੂੰ ਕੀਤਾ ਗਿਆ ਉਥੇ ਹੀ ਕਰੋਨਾ ਪਾਬੰਦੀਆਂ ਦੀ ਉਲੰਘਣਾ ਵੀ ਕੀਤੀ ਗਈ ਹੈ। ਉਨ੍ਹਾਂ ਵੱਲੋਂ ਜਿੱਥੇ ਇਹ ਪ੍ਰੋਗਰਾਮ ਦਾ ਆਯੋਜਨ ਸਾਂਤਾਕਰੂਜ਼ ਦੇ ਫਾਈਵ ਸਟਾਰ ਹੋਟਲ ਵਿੱਚ ਕੀਤਾ ਗਿਆ ਸੀ। ਉੱਥੇ ਹੀ ਭਾਜਪਾ ਸਰਕਾਰ ਵੱਲੋਂ ਇਸ ਇਕੱਠ ਨੂੰ ਲੈ ਕੇ ਬੀ ਐਮ ਸੀ ਦੇ ਕਈ ਅਧਿਕਾਰੀਆਂ ਅਤੇ ਮੁੰਬਈ ਸਰਕਾਰ ਨੂੰ ਸਵਾਲ ਕੀਤਾ ਹੈ ਕਿ ਉਨ੍ਹਾਂ ਨੂੰ ਇਸ ਇਵੈਂਟ ਦੀ ਜਾਣਕਾਰੀ ਕਿਉਂ ਨਹੀਂ ਸੀ ਤੇ ਕਿਉਂ ਇੰਨੇ ਲੋਕਾਂ ਨੂੰ ਇਕੱਠੇ ਹੋਣ ਦਿੱਤਾ ਗਿਆ।

ਜਿਸ ਤੋਂ ਬਾਅਦ ਉਨ੍ਹਾਂ ਦੇ ਖਿਲਾਫ ਕਰੋਨਾ ਪ੍ਰੋਟੋਕੋਲ ਦੀ ਉਲੰਘਣਾ ਕਰਨ ਲਈ ਪ੍ਰਬੰਧਕਾਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਦੱਸਿਆ ਗਿਆ ਹੈ ਕਿ ਇਸ ਪ੍ਰੋਗਰਾਮ ਦੇ ਵਿੱਚ ਬਹੁਤ ਸਾਰੀਆਂ ਵੱਡੀਆਂ ਹਸਤੀਆਂ ਵੀ ਸ਼ਾਮਲ ਸਨ ਅਤੇ ਉਨ੍ਹਾਂ ਤੋਂ ਇਲਾਵਾ ਬਹੁਤ ਸਾਰੇ ਸਟਾਰ ਕਿਡਸ ਵੀ ਪਹੁੰਚੇ ਹੋਏ ਸਨ ਜਿਨ੍ਹਾਂ ਵਿਚ ਸਾਰਾ ਅਲੀ ਖਾਨ ,ਜਾਨਵੀ ਕਪੂਰ ,ਸਾਰਾ ਤੇਂਦੁਲਕਰ ਅਤੇ ਇਬਰਾਹਿਮ ਅਲੀ ਖਾਨ ਦੇ ਨਾਮ ਸ਼ਾਮਲ ਹਨ।

error: Content is protected !!