ਮਸ਼ਹੂਰ ਬਾਲੀਵੁੱਡ ਅਦਾਕਾਰਾ ਜੂਹੀ ਚਾਵਲਾ ਲਈ ਅਦਾਲਤ ਚੋ ਆਈ ਇਹ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਇਹਨੀ ਦਿਨੀਂ ਜਿੱਥੇ ਦੇਸ਼ ਦੇ ਕੁਝ ਸੂਬਿਆਂ ਵਿੱਚ ਚੋਣਾਂ ਹੋਣ ਜਾ ਰਹੀਆਂ ਹਨ ਅਤੇ ਬਹੁਤ ਸਾਰੀਆਂ ਫਿਲਮੀ ਹਸਤੀਆਂ ਵੱਲੋਂ ਇਨ੍ਹਾਂ ਚੋਣਾਂ ਵਾਸਤੇ ਵੀ ਪ੍ਰਚਾਰ ਕੀਤਾ ਜਾ ਰਿਹਾ ਹੈ। ਉੱਥੇ ਹੀ ਬਹੁਤ ਸਾਰੀਆਂ ਫਿਲਮੀ ਹਸਤੀਆਂ ਕਰੋਨਾ ਦੇ ਦੌਰ ਵਿੱਚ ਵੀ ਅੱਗੇ ਆ ਕੇ ਲੋਕਾਂ ਦੀ ਮਦਦ ਕਰਦੀਆਂ ਰਹੀਆਂ ਹਨ। ਜਿਨ੍ਹਾਂ ਵੱਲੋਂ ਮੁਸ਼ਕਲ ਦੇ ਦੌਰ ਵਿੱਚ ਬਹੁਤ ਸਾਰੇ ਲੋਕਾਂ ਦੀ ਮਦਦ ਕੀਤੀ ਗਈ ਹੈ। ਇਸ ਤਰ੍ਹਾਂ ਕਿਸਾਨੀ ਸੰਘਰਸ਼ ਦੇ ਦੌਰਾਨ ਵੀ ਬਹੁਤ ਸਾਰੀਆਂ ਫਿਲਮੀ ਹਸਤੀਆਂ ਵੱਲੋਂ ਕਿਸਾਨਾਂ ਦੇ ਨਾਲ ਹੋਣ ਦਾ ਸਬੂਤ ਦਿੱਤਾ ਗਿਆ ਹੈ ਜਿਨ੍ਹਾਂ ਵੱਲੋਂ ਸਮੇਂ ਸਮੇਂ ਤੇ ਕਿਸਾਨਾਂ ਨੂੰ ਸਮਰਥਨ ਦਿੱਤਾ ਗਿਆ ਹੈ। ਪਰ ਕੁਝ ਫ਼ਿਲਮੀ ਹਸਤੀਆਂ ਆਏ ਦਿਨ ਕਿਸੇ ਨਾ ਕਿਸੇ ਕਾਰਨ ਵਿ-ਵਾ-ਦਾਂ ਵਿਚ ਫਸ ਜਾਂਦੀਆਂ ਹਨ ਜਿਨ੍ਹਾਂ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆ ਜਾਂਦੀਆਂ ਹਨ। ਹੁਣ ਮਸ਼ਹੂਰ ਬਾਲੀਵੁੱਡ ਅਦਾਕਾਰਾ ਜੂਹੀ ਚਾਵਲਾ ਨੇ ਅਦਾਲਤ ਵਿਚੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਮਸ਼ਹੂਰ ਅਦਾਕਾਰਾ ਜੂਹੀ ਚਾਵਲਾ ਵੱਲੋਂ ਜਿੱਥੇ ਬਹੁਤ ਸਾਰੀਆਂ ਫਿਲਮਾਂ ਵਿਚ ਕੰਮ ਕੀਤਾ ਗਿਆ ਹੈ। ਜਿੱਥੇ ਉਹ ਆਪਣੀਆਂ ਫਿਲਮਾਂ ਨੂੰ ਲੈ ਕੇ ਚਰਚਾ ਵਿੱਚ ਰਹਿੰਦੇ ਹਨ ਉਥੇ ਹੀ ਹੁਣ ਉਹਨਾਂ ਨੂੰ ਇਕ ਮਾਮਲੇ ਵਿਚ ਦਿੱਲੀ ਹਾਈ ਕੋਰਟ ਵੱਲੋਂ ਵੱਡੀ ਰਾਹਤ ਦਿੱਤੀ ਗਈ ਹੈ। ਉਨ੍ਹਾਂ ਖਿਲਾਫ 5 ਜੀ ਤਕਨੀਕ ਮਾਮਲੇ ਵਿੱਚ ਕਾਰਵਾਈ ਕੀਤੀ ਗਈ ਸੀ। ਉਥੇ ਹੀ ਉਨ੍ਹਾਂ ਨੂੰ 20 ਲੱਖ ਰੁਪਏ ਦਾ ਜੁਰਮਾਨਾ ਵੀ ਕੀਤਾ ਗਿਆ ਸੀ। ਜੂਹੀ ਚਾਵਲਾ ਦੇ ਖਿਲਾਫ ਦਿੱਲੀ ਹਾਈਕੋਰਟ ਵੱਲੋਂ ਉਨ੍ਹਾਂ ਟਿਪਣੀਆਂ ਨੂੰ ਕਾਰਵਾਈ ਤੋਂ ਕੱਢ ਦਿੱਤਾ ਹੈ, ਜੋ ਪਰਚਾਰ ਪਾਉਣ ਲਈ ਉਹਨਾਂ ਨੇ 5 ਜੀ ਨੈਟਵਰਕ ਸਥਾਪਤ ਕਰਨ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਦਾਇਰ ਕੀਤੀ ਸੀ।

ਜੂਹੀ ਚਾਵਲਾ ਨੂੰ ਜਿੱਥੇ ਹੁਣ ਰਾਹਤ ਮਿਲ ਗਈ ਹੈ ,ਉਥੇ ਕੀ ਜੂਹੀ ਚਾਵਲਾ ਦੀ ਅਪੀਲ ਨੂੰ ਬੈਂਚ ਵੱਲੋਂ ਸਵੀਕਾਰ ਕਰਦੇ ਹੋਏ 4 ਜੂਨ 2021 ਨੂੰ ਸਿੰਗਲ ਜੱਜ ਵੱਲੋਂ ਆਦੇਸ਼ ਨੂੰ ਰੱਦ ਕਰ ਦਿੱਤਾ ਗਿਆ ਸੀ। ਜਿਸ ਵਿਚ ਜੂਹੀ ਚਾਵਲਾ ਅਤੇ 2 ਹੋਰ ਅਦਾਕਾਰਾ ਦੀਆਂ ਦਲੀਲਾਂ ਨੂੰ ਇਹ ਕਹਿ ਕੇ ਰੱਦ ਕੀਤਾ ਗਿਆ ਸੀ ਕਿ ਇਹ ਦਲੀਲ ਗਲਤ ਹਨ।

ਜੋ ਪਰਚਾਰ ਪਾਉਣ ਦੀ ਖਾਤਰ ਕਾਨੂੰਨ ਦੀ ਗਲਤ ਵਰਤੋਂ ਕਰ ਰਹੇ ਹਨ। ਦਿੱਲੀ ਹਾਈ ਕੋਰਟ ਵੱਲੋਂ ਹੁਣ ਇਸ ਮਾਮਲੇ ਵਿਚ ਜੂਹੀ ਚਾਵਲਾ ਦੇ ਖਿਲਾਫ ਇਸ ਮਾਮਲੇ ਦੀ ਸੁਣਵਾਈ ਕੀਤੀ ਗਈ ਹੈ। ਹਾਈਕੋਰਟ ਵੱਲੋਂ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਨਾਲ ਦੋ ਹੋਰ ਵਿਅਕਤੀਆਂ ਨੂੰ ਲਾਗੂ ਕੀਤੇ ਗਏ 20 ਲੱਖ ਦੇ ਜੁਰਮਾਨੇ ਨੂੰ ਘਟਾ ਕੇ 2 ਲੱਖ ਰੁਪਏ ਕਰਨ ਦਾ ਪ੍ਰਸਤਾਵ ਦਿੱਤਾ ਗਿਆ ਸੀ। ਜੂਹੀ ਚਾਵਲਾ ਨੂੰ ਹੁਣ ਸੈਲੀਬ੍ਰਿਟੀ ਹੋਣ ਦੇ ਨਾਤੇ ਸਮਾਜ ਭਲਾਈ ਦੇ ਕੰਮਾਂ ਲਈ ਵੀ ਕੁਝ ਕਰਨਾ ਹੋਵੇਗਾ ਜਿਸ ਵਾਸਤੇ ਹਾਈਕੋਰਟ ਵੱਲੋਂ ਇਹ ਸ਼ਰਤ ਰੱਖੀ ਗਈ ਹੈ।

error: Content is protected !!