ਮਸ਼ਹੂਰ ਬੋਲੀਵੁਡ ਅਦਾਕਾਰਾ ਸ਼ਾਹਰੁਖ ਦੇ ਪੁੱਤਰ ਆਰੀਅਨ ਬਾਰੇ ਹੁਣ ਆ ਗਈ ਅਦਾਲਤ ਚੋ ਇਹ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਦੇਸ ਵਿਚ ਵਖ ਵਖ ਖੇਤਰਾਂ ਵਿਚ ਬਹੁਤ ਸਾਰੀਆਂ ਅਜਿਹੀਆਂ ਹਸਤੀਆਂ ਹਨ ਜਿਨ੍ਹਾਂ ਨੇ ਆਪਣੀ ਵੱਖਰੀ ਪਹਿਚਾਣ ਬਣਾਈ ਹੈ। ਜਿੱਥੇ ਬਹੁਤ ਸਾਰੀਆਂ ਵੱਖ-ਵੱਖ ਖੇਤਰਾਂ ਦੀਆਂ ਇਹ ਹਸਤੀਆਂ ਕਈ ਲੋਕਾਂ ਲਈ ਪ੍ਰੇਰਣਾ ਸਰੋਤ ਬਣਦੀਆਂ ਹਨ ਅਤੇ ਉਨ੍ਹਾਂ ਦੀਆਂ ਵੱਖ ਵੱਖ ਖੇਤਰਾਂ ਨੂੰ ਦਿੱਤੀ ਗਈ ਦੇਣ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।ਫਿਲਮੀ ਖੇਤਰ ਤੇ ਵਿੱਚ ਬਹੁਤ ਸਾਰੀਆਂ ਅਜਿਹੀਆਂ ਸ਼ਖ਼ਸੀਅਤਾਂ ਹਨ ਜਿਨ੍ਹਾਂ ਵੱਲੋਂ ਭਾਰੀ ਮਿਹਨਤ ਮਸ਼ੱਕਤ ਕਰਕੇ ਸਫਲਤਾ ਦੀ ਬੁਲੰਦੀ ਤੱਕ ਪਹੁੰਚਿਆ ਗਿਆ ਹੈ। ਜਿਨ੍ਹਾਂ ਦਾ ਨਾਮ ਦੁਨੀਆਂ ਦੇ ਕੋਨੇ-ਕੋਨੇ ਤੱਕ ਜਾਣਿਆ ਜਾਂਦਾ ਹੈ। ਉਹਨਾਂ ਦੇ ਸੰਘਰਸ਼ ਨੂੰ ਦੇਖਦੇ ਹੋਏ ਬਹੁਤ ਸਾਰੇ ਨੌਜਵਾਨ ਉਹਨਾਂ ਨੂੰ ਆਪਣਾ ਆਈਡੀਅਲ ਵੀ ਮੰਨਦੇ ਹਨ।

ਅਤੇ ਇਹ ਫਿਲਮ ਹਸਤੀਆਂ ਜਿੱਥੇ ਆਪਣੇ ਫ਼ਿਲਮੀ ਖੇਤਰ ਅਤੇ ਆਪਣੀ ਸੁਪਰਹਿੱਟ ਫਿਲਮਾਂ ਨੂੰ ਲੈ ਕੇ ਚਰਚਾ ਵਿੱਚ ਬਣ ਜਾਂਦੀਆ ਹਨ। ਉਥੇ ਹੀ ਕਈ ਵਾਰ ਪਰਿਵਾਰਕ ਮਾਮਲਿਆਂ ਦੇ ਕਾਰਨ ਵੀ ਅਜਿਹੀਆਂ ਹਸਤੀਆਂ ਚਰਚਾ ਵਿਚ ਆ ਜਾਂਦੀਆਂ ਹਨ। ਹੁਣ ਮਸ਼ਹੂਰ ਬਾਲੀਵੁੱਡ ਅਦਾਕਾਰ ਸ਼ਾਹਰੁਖ ਖਾਨ ਦੇ ਪੁੱਤਰ ਆਰੀਅਨ ਖਾਨ ਬਾਰੇ ਅਦਾਲਤ ਵਿੱਚੋਂ ਇਹ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਬੀਤੇ ਦਿਨੀਂ ਫਿਲਮ ਅਭਿਨੇਤਾ ਸ਼ਾਹਰੁਖ ਖਾਨ ਦੇ ਪੁੱਤਰ ਆਰੀਅਨ ਖਾਨ ਨੂੰ ਡਰੱਗ ਮਾਮਲੇ ਦੇ ਵਿੱਚ ਐਂਨ ਸੀ ਬੀ ਵਲੋ ਹਿਰਾਸਤ ਵਿਚ ਲਿਆ ਗਿਆ ਸੀ।

ਜਿਸ ਨੂੰ ਕਾਫੀ ਜੱਦੋਜਹਿਦ ਤੋਂ ਬਾਅਦ ਜ਼ਮਾਨਤ ਤੇ ਰਿਹਾਅ ਕਰ ਦਿੱਤਾ ਗਿਆ ਸੀ। ਹੁਣ 10 ਦਸੰਬਰ ਨੂੰ ਆਰੀਅਨ ਖਾਨ ਵੱਲੋਂ ਬੰਬੇ ਹਾਈ ਕੋਰਟ ਦਾ ਰੁਖ਼ ਕੀਤਾ ਗਿਆ ਸੀ। ਜਿੱਥੇ ਉਨ੍ਹਾਂ ਵੱਲੋਂ ਅਦਾਲਤ ਵਿੱਚ ਦਾਖਲ ਕੀਤੀ ਗਈ ਚਿੱਠੀ ਵਿੱਚ ਕੁਝ ਸ਼ਰਤਾਂ ਵਿੱਚ ਸੋਧ ਕੀਤੇ ਜਾਣ ਦੀ ਅਪੀਲ ਕੀਤੀ ਗਈ ਸੀ। ਜਿਸ ਵਿੱਚ ਉਨ੍ਹਾਂ ਵੱਲੋਂ ਲਿਖਿਆ ਗਿਆ ਸੀ ਕਿ ਉਨ੍ਹਾਂ ਦੇ ਮਾਮਲੇ ਦੀ ਜਾਂਚ ਜਿੱਥੇ ਐੱਨ ਸੀ ਬੀ ਦਿੱਲੀ ਦੀ ਵਿਸ਼ੇਸ਼ ਟੀਮ ਨੂੰ ਸੌਂਪ ਦਿੱਤੀ ਗਈ ਹੈ । ਉੱਥੇ ਹੀ ਉਨ੍ਹਾਂ ਨੂੰ ਮੁੰਬਈ ਦਫਤਰ ਵਿਚ ਹਾਜ਼ਰੀ ਹਰ ਹਫ਼ਤੇ ਦਿੱਤੇ ਜਾਣ ਦੀ ਸ਼ਰਤ ਤੋਂ ਢਿੱਲ ਦਿੱਤੀ ਜਾਵੇ।

ਅਦਾਲਤ ਵੱਲੋਂ ਇਸ ਅਰਜ਼ੀ ਨੂੰ ਮਨਜ਼ੂਰ ਕੀਤਾ ਗਿਆ ਹੈ ਅਤੇ ਆਰੀਅਨ ਖਾਨ ਨੂੰ ਹਰ ਹਫਤੇ ਵਿੱਚ ਬੰਬੇ ਦੇ ਐਨ ਸੀ ਬੀ ਦੇ ਦਫ਼ਤਰ ਵਿਚ ਹਾਜ਼ਰ ਹੋਣ ਦੀ ਜ਼ਰੂਰਤ ਨਹੀਂ ਹੋਵੇਗੀ। ਉੱਥੇ ਹੀ ਅਗਰ ਉਨ੍ਹਾਂ ਤੋਂ ਇਸ ਮਾਮਲੇ ਸੰਬੰਧੀ ਕੋਈ ਵੀ ਜਾਣਕਾਰੀ ਲੈਣੀ ਹੋਵੇਗੀ ਤਾਂ ਉਹਨਾਂ ਨੂੰ ਅਦਾਲਤ ਵੱਲੋਂ 72 ਘੰਟੇ ਪਹਿਲਾਂ ਨੋਟਿਸ ਜਾਰੀ ਕੀਤਾ ਜਾਵੇਗਾ।

error: Content is protected !!