ਮਾਪਿਆਂ ਦੇ ਇਕਲੋਤੇ ਪੁੱਤ ਨੂੰ ਏਦਾਂ ਮਿਲੀ ਮੌਤ , ਕਿਸੇ ਨੂੰ ਨਹੀਂ ਹੋ ਰਿਹਾ ਜਕੀਨ , ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਵਰਤਮਾਨ ਕਾਲ ਵਿੱਚ ਪੰਜਾਬ ਵਿੱਚ ਨਸ਼ੇ ਦਾ ਛੇਵਾਂ ਦਰਿਆ ਚੱਲ ਰਿਹਾ ਹੈ ਜਿਸ ਕਾਰਨ ਬਹੁਤ ਸਾਰੇ ਨੌਜਵਾਨ ਇਸ ਦੀ ਚਪੇਟ ਵਿੱਚ ਆਉਣ ਤੇ ਆਪਣੀ ਜ਼ਿੰਦਗੀ ਦਾਅ ਤੇ ਲਗਾ ਰਹੇ ਹਨ। ਐੱਨ ਸੀ ਆਰ ਬੀ ਦੇ ਡਾਟਾ ਮੁਤਾਬਿਕ 2012 ਵਿੱਚ ਪੰਜਾਬ ਵਿੱਚ ਸਭ ਤੋਂ ਜ਼ਿਆਦਾ 10,220 ਡਰੱਗ ਦੇ ਮਾਮਲੇ ਦਰਜ ਕੀਤੇ ਗਏ ਸਨ। ਪੰਜਾਬ ਦੀ ਬੁਹਤ ਸਾਰੀ ਨੌਜਵਾਨ ਪੀੜ੍ਹੀ ਇਸ ਵਿੱਚ ਪੂਰੀ ਤਰ੍ਹਾਂ ਨਾਲ ਡਰੱਗਜ਼ ਵਿਚ ਡੁੱਬ ਚੁਕੀ ਹੈ ਅਤੇ ਨੌਜਵਾਨ ਪੂਰੀ ਤਰਾਂ ਨਾਲ ਇਸ ਦੇ ਆਦੀ ਹੋ ਚੁੱਕੇ ਹਨ।ਸੂਬਾ ਸਰਕਾਰ ਵੱਲੋਂ ਨੌਜਵਾਨਾਂ ਨੂੰ ਇਨ੍ਹਾਂ ਡਰੱਗਜ਼ ਦੇ ਆਦੀ ਹੋਣ ਤੋਂ ਰੋਕਣ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ, ਅਤੇ ਸਰਕਾਰ ਵੱਲੋਂ ਦਿੱਤੇ ਗਾਏ ਅੰਕੜਿਆਂ ਮੁਤਾਬਿਕ 2018 ਵਿੱਚ ਤਿੰਨ ਲੱਖ ਦੇ ਕਰੀਬ ਡਰੱਗਜ਼ ਦੇ ਆਦੀ ਲੋਕਾਂ ਨੂੰ ਠੀਕ ਕੀਤਾ ਗਿਆ ਸੀ, ਜਿਸ ਵਿਚ ਪੱਚੀ ਹਜ਼ਾਰ ਦੇ ਕਰੀਬ ਮਾਮਲੇ ਹੀਰੋਇਨ ਨਾਲ ਗ੍ਰਸਤ ਨੌਜਵਾਨਾਂ ਦੇ ਸਨ।

ਇਨ੍ਹਾਂ ਡਰੱਗਜ਼ ਦੇ ਗੈਰਕਾਨੂੰਨੀ ਹੋਣ ਦੇ ਬਾਵਜੂਦ ਬਹੁਤ ਸਾਰੇ ਲੋਕਾਂ ਵੱਲੋਂ ਇਸ ਦੀ ਗੈਰ ਕਾਨੂੰਨੀ ਢੰਗ ਨਾਲ ਖਪਤ ਕੀਤੀ ਜਾਂਦੀ ਹੈ ਅਤੇ ਵੇਚਿਆ ਜਾਂਦਾ ਹੈ। ਪੰਜਾਬ ਸਰਕਾਰ ਵੱਲੋਂ ਇਨ੍ਹਾਂ ਮਾਮਲਿਆਂ ਤੇ ਠੱਲ ਪਾਉਣ ਲਈ ਵਿਦਿਆਰਥੀਆਂ ਲਈ ਵੱਡੀ ਪ੍ਰੋਜੈਕਟ ਲਾਗੂ ਕੀਤਾ ਗਿਆ ਹੈ ਅਤੇ ਨਸ਼ਾ ਰੋਕੂ ਨਿਗਰਾਨ ਕਮੇਟੀ ਦੁਆਰਾ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਟਰੇਨਿੰਗ ਦਿੱਤੀ ਜਾ ਰਹੀ ਹੈ।

ਪੰਜਾਬ ਪੁਲਿਸ ਦੁਆਰਾ ਵੀ ਸੂਬਾ ਸਰਕਾਰ ਨਾਲ ਹੱਥ ਮਿਲਾਇਆ ਗਿਆ ਹੈ ਅਤੇ ਪੁਲਿਸ ਨੇ ਗੈਰ ਕਾਨੂੰਨੀ ਢੰਗ ਨਾਲ ਨਸ਼ਾ ਵੇਚਣ ਅਤੇ ਲੈਣ ਵਾਲੇ ਦੀ ਜਾਣਕਾਰੀ ਦੇਣ ਵਾਲੇ ਵਿਅਕਤੀ ਨੂੰ ਇਨਾਮ ਦੇਣ ਦਾ ਐਲਾਨ ਕੀਤਾ ਹੈ। ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਪੰਜਾਬ ਦੇ ਕਈ ਪਰਿਵਾਰ ਡਰੱਗਜ਼ ਨਾਲ ਬਰਬਾਦ ਹੋ ਚੁੱਕੇ ਹਨ ਅਤੇ ਕੁਝ ਬਰਬਾਦ ਹੋਣ ਦੀ ਰਾਹ ਤੇ ਹਨ। ਪੰਜਾਬ ਦੇ ਬਰਨਾਲਾ ਜ਼ਿਲੇ ਤੋਂ ਇਕ ਅਜਿਹੀ ਹੀ ਘਟਨਾ ਦੀ ਜਾਣਕਾਰੀ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਧੌਲਾ ਦੇ ਰਹਿਣ ਵਾਲੇ 23 ਸਾਲਾਂ ਦੇ ਗਗਨਦੀਪ ਸਿੰਘ ਜੋ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਬੀਤੀ ਰਾਤ ਬੇਹੋਸ਼ੀ ਦੀ ਹਾਲਤ ਵਿੱਚ ਪਰਿਵਾਰਕ ਮੈਂਬਰਾਂ ਨੂੰ ਮਿਲਿਆ, ਜਿਸਨੇ ਕੁਝ ਸਮੇਂ ਬਾਅਦ ਦਮ ਤੋੜ ਦਿੱਤਾ। ਸੋਸ਼ਲ ਮੀਡੀਆ ਦੁਬਾਰਾ ਮਿਲ ਰਹੀ ਜਾਣਕਾਰੀ ਦੇ ਅਨੁਸਾਰ ਗਗਨਦੀਪ ਸਿੰਘ ਦੀ ਮੌਤ ਨਸ਼ੇ ਦੀ ਜ਼ਿਆਦਾ ਮਾਤਰਾ ਕਾਰਨ ਹੋ ਗਈ ਸੀ।

error: Content is protected !!