ਮਾਪਿਆਂ ਦੇ ਇਕਲੋਤੇ ਹੋਣਹਾਰ ਪੁੱਤ ਨੇ ਇਸ ਕਾਰਨ ਰੇਲ ਥਲੇ ਆ ਦਿੱਤੀ ਆਪਣੀ ਜਾਨ – ਪ੍ਰੀਵਾਰ ਤੇ ਟੁੱਟਿਆ ਦੁੱਖਾਂ ਦਾ ਪਹਾੜ

ਆਈ ਤਾਜਾ ਵੱਡੀ ਖਬਰ 

ਹਰੇਕ ਮਾਪਿਆਂ ਦਾ ਸੁਪਨਾ ਹੁੰਦਾ ਹੈ ਕਿ ਉਨ੍ਹਾਂ ਦੀ ਔਲਾਦ ਆਪਣੀ ਜ਼ਿੰਦਗੀ ਵਿੱਚ ਕਾਮਯਾਬ ਹੋਵੇ । ਜਿਸ ਕਾਰਨ ਮਾਪਿਆਂ ਵੱਲੋਂ ਆਪਣੇ ਬੱਚਿਆਂ ਦੀ ਕਾਮਯਾਬੀ ਲਈ ਹਰ ਸੰਭਵ ਉਪਰਾਲਾ ਕੀਤਾ ਜਾਂਦਾ ਹੈ ਕਿ ਕਿਸੇ ਨਾ ਕਿਸੇ ਤਰੀਕੇ ਨਾਲ ਬੱਚਿਆਂ ਨੂੰ ਹਰ ਇੱਕ ਖ਼ੁਸ਼ੀ ਦਿੱਤੀ ਜਾ ਸਕੇ ਤਾਂ ਜੋ ਉਹ ਜ਼ਿੰਦਗੀ ਵਿਚ ਜਲਦੀ ਹੀ ਕਾਮਯਾਬੀ ਦੀ ਪੌੜੀ ਚੜ੍ਹ ਸਕਣ । ਪਰ ਕਈ ਵਾਰ ਜ਼ਿੰਦਗੀ ਵਿੱਚ ਆਈਆਂ ਪ੍ਰੇਸ਼ਾਨੀਆਂ ਦੇ ਚਲਦੇ ਬੱਚਿਆਂ ਦੇ ਵੱਲੋਂ ਕੁਝ ਅਜਿਹੇ ਖੌਫਨਾਕ ਕਦਮ ਚੁੱਕ ਲਏ ਜਾਂਦੇ ਹਨ , ਜੋ ਪਿੱਛੇ ਰਹਿੰਦੇ ਪਰਿਵਾਰ ਨੂੰ ਝੰਜੋੜ ਕੇ ਰੱਖ ਦਿੰਦੇ ਹਨ । ਅਜਿਹਾ ਹੀ ਇਕ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕਿ ਕਰਜ਼ੇ ਤੋਂ ਤੰਗ ਆ ਕੇ ਮਾਪਿਆਂ ਦੇ ਇਕਲੌਤੇ ਪੁੱਤਰ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ।

ਪ੍ਰਾਪਤ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਸੰਗਤ ਮੰਡੀ ਦੇ ਵਿੱਚ ਰਹਿਣ ਵਾਲਾ ਇਕ ਨੌਜਵਾਨ ਨੇ ਕਰਜ਼ੇ ਤੋਂ ਤੰਗ ਆ ਕੇ ਕੋਈ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਕਰ ਲਈ । ਪੁੱਤਰ ਦੇ ਇਸ ਖੌਫ਼ਨਾਕ ਕਦਮ ਨੇ ਮਾਪਿਆਂ ਨੂੰ ਅਧਮੋਇਆ ਕਰ ਦਿੱਤਾ ਹੈ । ਇਕੱਠੀ ਹੋਈ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਅਵਤਾਰ ਸਿੰਘ ਕੋਲ ਪੱਚੀ ਏਕੜ ਜ਼ਮੀਨ ਸੀ ਤੇ ਪਿਛਲੇ ਸਾਲ ਲਾਲ ਸੁੰਡੀ ਕਾਰਨ ਨਰਮੇ ਦੀ ਫ਼ਸਲ ਉਸ ਦੀ ਪੂਰੀ ਤਰ੍ਹਾਂ ਨਸ਼ਟ ਹੋ ਚੁੱਕੀ ਸੀ ।

ਫ਼ਸਲ ਮਾੜੀ ਰਹਿਣ ਕਾਰਨ ਆੜ੍ਹਤੀਏ ਦਾ ਸਿਰ ਤੇ ਕਰਜ਼ਾ ਚੜ੍ਹ ਗਿਆ ਅਤੇ ਤਿੰਨ ਮਹੀਨੇ ਪਹਿਲਾਂ ਅਵਤਾਰ ਸਿੰਘ ਨੇ ਆਪਣੀ ਭੈਣ ਦਾ ਵਿਆਹ ਵੀ ਕੀਤਾ ਸੀ , ਜਿਸ ਕਾਰਨ ਇਹ ਕਰਜ਼ਾ ਹੋਰ ਜ਼ਿਆਦਾ ਉਸ ਦੇ ਸਿਰ ਤੇ ਭਾਰੀ ਪੈ ਗਿਆ , ਜਿਸ ਕਾਰਨ ਉਹ ਹੋਰ ਪ੍ਰੇਸ਼ਾਨ ਰਹਿਣਾ ਸ਼ੁਰੂ ਹੋ ਗਿਆ l ਇਸੇ ਪ੍ਰੇਸ਼ਾਨੀ ਦੇ ਚੱਲਦੇ ਉਸਦੇ ਵੱਲੋਂ ਜ਼ਹਿਰੀਲੀ ਚੀਜ਼ ਨਿਗਲ ਲਈ ਗਈ ।

ਜਦੋਂ ਇਸ ਦੀ ਜਾਣਕਾਰੀ ਪਰਿਵਾਰ ਨੂੰ ਮਿਲੀ ਤਾਂ ਪਰਿਵਾਰਕ ਮੈਂਬਰਾਂ ਵੱਲੋਂ ਉਸ ਨੂੰ ਇਲਾਜ ਲਈ ਬਠਿੰਡਾ ਦੇ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ ਜਿੱਥੇ ਉਸਦੀ ਮੌਤ ਹੋ ਗਈ । ਜਿਸ ਤੋਂ ਬਾਅਦ ਮੌਕੇ ਤੇ ਹੀ ਇਸ ਸੰਬੰਧੀ ਪੁਲਸ ਨੂੰ ਜਾਣਕਾਰੀ ਦਿੱਤੀ ਗਈ l ਪੁਲੀਸ ਵੱਲੋਂ ਹੁਣ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ ।

error: Content is protected !!