ਮਾੜੀ ਖਬਰ : ਅਚਾਨਕ ਭਾਰਤ ਦੇ ਯਾਤਰੀਆਂ ਤੇ ਇਸ ਦੇਸ਼ ਨੇ ਲਗਾਤੀ ਪਾਬੰਦੀ , ਕਰਤਾ ਇਹ ਐਲਾਨ

ਆਈ ਤਾਜਾ ਵੱਡੀ ਖਬਰ

ਪਿਛਲੇ ਸਾਲ ਤੋਂ ਦੇਸ਼ ਵਿੱਚ ਸ਼ੁਰੂ ਹੋਈ ਕਰੋਨਾ ਦੇ ਚਲਦੇ ਹੋਏ ਬਹੁਤ ਸਾਰੇ ਉਦਯੋਗਾਂ ਨੂੰ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪਿਆ ਹੈ। ਉਥੇ ਹੀ ਇਸ ਕਰੋਨਾ ਦੇ ਕਾਰਨ ਕੀਤੀ ਗਈ ਤਾਲਾਬੰਦੀ ਦਾ ਅਸਰ ਸਭ ਤੋਂ ਜਿਆਦਾ ਹਵਾਈ ਆਵਾਜਾਈ ਉਪਰ ਪਿਆ ਹੈ। ਜੋ ਕਿ ਪਿਛਲੇ ਸਾਲ ਮਾਰਚ ਤੋਂ ਹੀ ਅੰਤਰਰਾਸ਼ਟਰੀ ਉਡਾਨਾਂ ਨੂੰ ਬੰਦ ਕਰ ਦਿੱਤਾ ਗਿਆ ਸੀ। ਜਿਸ ਸਦਕਾ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਰੋਕਿਆ ਜਾ ਸਕੇ। ਭਾਰਤ ਵੱਲੋਂ ਕੁਝ ਖਾਸ ਉਡਾਨਾਂ ਨੂੰ ਕੁਝ ਖਾਸ ਸਮਝੌਤਿਆਂ ਤਹਿਤ ਹੀ ਚਲਾਇਆ ਜਾ ਰਿਹਾ ਹੈ। ਉੱਥੇ ਹੀ ਬਹੁਤ ਸਾਰੇ ਦੇਸ਼ਾਂ ਵੱਲੋਂ ਭਾਰਤ ਵਿੱਚ ਵੀ ਕਰੋਨਾ ਕੇਸਾਂ ਦੀ ਦੂਜੀ ਲਹਿਰ ਨੂੰ ਦੇਖਦੇ ਹੋਏ ਭਾਰਤ ਤੋਂ ਆਉਣ ਜਾਣ ਵਾਲੀਆਂ ਉਡਾਣਾਂ ਨੂੰ ਅਣਮਿੱਥੇ ਸਮੇਂ ਲਈ ਰੋਕ ਦਿੱਤਾ ਗਿਆ ਸੀ।

ਹੁਣ ਅਚਾਨਕ ਭਾਰਤ ਦੇ ਯਾਤਰੀਆਂ ਤੇ ਇਸ ਦੇਸ਼ ਨੇ ਲਗਾਤੀ ਪਾਬੰਦੀ , ਜਿਸ ਵੱਲੋਂ ਇਹ ਐਲਾਨ ਕਰ ਦਿੱਤਾ ਗਿਆ ਹੈ। ਭਾਰਤ ਵਿੱਚ ਕਰੋਨਾ ਕਿਸ ਨੂੰ ਦੇਖਦੇ ਹੋਏ ਪਹਿਲਾਂ ਵੀ ਬਹੁਤ ਸਾਰੇ ਦੇਸ਼ਾਂ ਵੱਲੋਂ ਭਾਰਤ ਤੋਂ ਆਉਣ ਜਾਣ ਵਾਲੀਆਂ ਉਡਾਣਾਂ ਉਪਰ ਅਣਮਿਥੇ ਸਮੇਂ ਲਈ ਪਾਬੰਦੀ ਲਗਾ ਦਿੱਤੀ ਗਈ ਸੀ, ਹੁਣ ਓਮਾਨ ਨੇ ਭਾਰਤ, ਪਾਕਿਸਤਾਨ ਸਮੇਤ 24 ਦੇਸ਼ਾਂ ਦੇ ਯਾਤਰੀਆਂ ਤੇ ਅਣਮਿਥੇ ਸਮੇਂ ਲਈ ਪਾਬੰਦੀ ਲਗਾ ਦਿੱਤੀ ਹੈ। ਇਨ੍ਹਾਂ ’ਚੋਂ ਕੁਝ ਦੇਸ਼ਾਂ ਤੋਂ ਆਗਮਨ ’ਤੇ ਪਾਬੰਦੀ 24 ਅਪ੍ਰੈਲ ਤੋਂ ਹੀ ਲਾਗੂ ਹੈ।

ਓਮਾਨ ’ਚ ਬੁੱਧਵਾਰ ਨੂੰ ਕੋਰੋਨਾ ਵਾਇਰਸ ਦੇ 1675 ਨਵੇਂ ਮਾਮਲੇ ਸਾਹਮਣੇ ਆਏ ਸਨ, ਜਿਸ ਤੋਂ ਬਾਅਦ ਦੇਸ਼ ’ਚ ਪਾਜ਼ੇਟਿਵ ਮਾਮਲੇ 2,80,235 ਹੋ ਗਏ। ਦੇਸ਼ ’ਚ ਕੋਰੋਨਾ ਵਾਇਰਸ ਨਾਲ ਹੁਣ ਤਕ 3356 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਿਨ੍ਹਾਂ ਦੇਸ਼ਾਂ ਉੱਪਰ ਪਾਬੰਦੀ ਲਗਾਈ ਗਈ ਹੈ ਉਨ੍ਹਾਂ ਵਿੱਚ ਭਾਰਤ ਤੋਂ ਇਲਾਵਾ ਸੂਚੀ ’ਚ ਸ਼ਾਮਲ ਹੋਰ ਦੇਸ਼ਾਂ ਵਿਚ ਬ੍ਰਿਟੇਨ, ਨਾਈਜੀਰੀਆ, ਗੁਆਨਾ, ਕੋਲੰਬੀਆ, ਅਰਜਨਟੀਨਾ ਤੇ ਬ੍ਰਾਜ਼ੀਲ ,ਦੱਖਣੀ ਅਫਰੀਕਾ, ਘਾਨਾ, ਸਿਏਰਾ ਲਿਓਨ, ਫਿਲਪੀਨਜ਼, ਇਥੋਪੀਆ, ਸੂਡਾਨ, ਤਨਜਾਨੀਆ, ਟਿਊਨੀਸ਼ੀਆ, ਲੈਬਨਾਨ, ਈਰਾਨ, ਇਰਾਕ, ਲੀਬੀਆ, ਬਰੁਨੇਈ, ਸਿੰਗਾਪੁਰ, ਇੰਡੋਨੇਸ਼ੀਆ ਸ਼ਾਮਲ ਹਨ।

ਕਰੋਨਾ ਦੇ ਵਾਧੇ ਨੂੰ ਰੋਕਣ ਲਈ ਵੀ ਖਾੜੀ ਦੇਸ਼ ਦੇ ਜਤਨਾਂ ਅਧੀਨ ਇਹ ਫੈਸਲਾ ਲਿਆ ਗਿਆ ਹੈ। ਇਸ ਬਾਰੇ ਸਲਤਨਤ ਦੇ ਅਧਿਕਾਰਤ ਟਵਿੱਟਰ ਅਕਾਊਂਟ ਤੋਂ ਐਲਾਨ ਕੀਤਾ ਗਿਆ ਹੈ। ਇਹ ਪਾਬੰਦੀ ਅਣਮਿੱਥੇ ਸਮੇਂ ਲਈ ਲਗਾਈ ਗਈ ਹੈ, ਇਹ ਆਦੇਸ਼ ਅਗਲੇ ਹੁਕਮਾਂ ਤੱਕ ਲਾਗੂ ਰਹਿਣਗੇ।

error: Content is protected !!