ਮਾੜੀ ਖਬਰ : ਅਚਾਨਕ ਵਧੇ ਕੋਰੋਨਾ ਕੇਸਾਂ ਦਾ ਕਰਕੇ ਇਥੇ 6 ਅਪ੍ਰੈਲ ਤੱਕ ਲਈ ਹੋ ਗਿਆ ਇਹ ਐਲਾਨ

ਆਈ ਤਾਜਾ ਵੱਡੀ ਖਬਰ

ਚੀਨ ਦੇ ਸ਼ਹਿਰ ਵੁਹਾਨ ਤੋਂ ਸ਼ੁਰੂ ਹੋਈ ਕਰੋਨਾ ਨੇ ਸਾਰੀ ਦੁਨੀਆਂ ਨੂੰ ਆਪਣੀ ਚਪੇਟ ਵਿਚ ਲੈ ਲਿਆ ਹੈ। ਇਸ ਕਰੋਨਾ ਦੀ ਚੁੰਗਲ ਵਿੱਚ ਆਉਣ ਤੋਂ ਕੋਈ ਵੀ ਦੇਸ਼ ਬਚ ਨਹੀਂ ਸਕਿਆ। ਆਏ ਦਿਨ ਹੀ ਕਰੋਨਾ ਕੇਸਾਂ ਵਿਚ ਹੋ ਰਹੇ ਵਾਧੇ ਕਾਰਨ ਮੁੜ ਤੋਂ ਦੁਨੀਆਂ ਗਹਿਰੀ ਚਿੰ-ਤਾ ਵਿਚ ਨਜ਼ਰ ਆ ਰਹੀ ਹੈ।ਸਭ ਪਾਸੇ ਫ਼ੈਲ ਚੁੱਕੀ ਕੋਰੋਨਾ ਵਾਇਰਸ ਦੀ ਭਿਆਨਕ ਮਹਾਂਮਾਰੀ ਨੇ ਲੋਕਾਂ ਦੇ ਸਾਹ ਸੁਕਾਏ ਹੋਏ ਹਨ।

ਉਧਰ ਬ੍ਰਿਟੇਨ ਵਿੱਚ ਆਏ ਨਵੇਂ ਵਾਇਰਸ ਕਾਰਨ ਦੁਨੀਆਂ ਹੋਰ ਚਿੰਤਾ ਵਿੱਚ ਪੈ ਗਈ ਹੈ। ਆਏ ਦਿਨ ਇਸ ਨਾਲ ਮਰਨ ਵਾਲਿਆਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਭਾਵੇਂ ਇਸ ਬਿਮਾਰੀ ਤੋਂ ਠੀਕ ਹੋਣ ਵਾਲਿਆਂ ਦੀ ਗਿਣਤੀ ਵੀ ਦਿਨ-ਬ-ਦਿਨ ਵੱਧ ਰਹੀ ਹੈ ਪਰ ਫਿਰ ਵੀ ਲੋਕ ਇਸ ਦੇ ਡਰ ਤੋਂ ਸਤਾਏ ਹੋਏ ਆਪਣੀ ਜ਼ਿੰਦਗੀ ਬਤੀਤ ਕਰ ਰਹੇ ਹਨ। ਮੌਜੂਦਾ ਹਲਾਤਾਂ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਫਿਰ ਤੋਂ ਤਾਲਾਬੰਦੀ ਕੀਤੀ ਜਾ ਰਹੀ ਹੈ।

ਦੁਨੀਆਂ ਵਿੱਚ ਕਰੋਨਾ ਕੇਸਾਂ ਦੀ ਗਿਣਤੀ ਵੇਖੀ ਜਾਵੇ ਤਾਂ ਅਮਰੀਕਾ ਪਹਿਲੇ ਨੰਬਰ ਤੇ ਹੈ। ਜਿੱਥੇ ਦਿਨ-ਬ-ਦਿਨ ਕੇਸਾਂ ਵਿੱਚ ਵਾਧਾ ਦਰਜ ਕੀਤਾ ਗਿਆ ਹੈ। ਜੇਕਰ ਭਾਰਤ ਵਿਚ ਕੋਰੋਨਾ ਦੇ ਮਰੀਜ਼ਾਂ ਦੀ ਗੱਲ ਕੀਤੀ ਜਾਵੇ ਤਾਂ ਭਾਰਤ ਦੂਜੇ ਨੰਬਰ ਤੇ ਹੈ ਜਿਥੇ ਅਮਰੀਕਾ ਤੋਂ ਬਾਅਦ ਕਰੋਨਾ ਦੇ ਕੇਸਾਂ ਦੀ ਗਿਣਤੀ ਜ਼ਿਆਦਾ ਹੈ। ਹੁਣ ਅਚਾਨਕ ਵਧੇ ਕਰੋਨਾ ਕੇਸਾਂ ਦੇ ਕਾਰਨ 6 ਅਪ੍ਰੈਲ ਤੱਕ ਲਈ ਇਹ ਐਲਾਨ ਕਰ ਦਿੱਤਾ ਗਿਆ ਹੈ। ਕਰੋਨਾ ਨੇ ਫਿਰ ਤੋਂ ਬਹੁਤ ਸਾਰੇ ਦੇਸ਼ਾਂ ਅੰਦਰ ਗੰਭੀਰ ਰੂਪ ਅਖਤਿਆਰ ਕਰ ਲਿਆ ਹੈ।

ਇਟਲੀ ਦੇ ਸ਼ਹਿਰ ਰੋਮ ਵਿੱਚ ਫਿਰ ਤੋਂ ਕਰੋਨਾ ਕੇਸਾਂ ਵਿੱਚ ਦਿਨ ਬ ਦਿਨ ਵਾਧਾ ਹੋਇਆ ਹੈ। ਸਰਕਾਰ ਵੱਲੋਂ ਇਸ ਦੇ ਪ੍ਰਸਾਰ ਨੂੰ ਰੋਕਣ ਲਈ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਨੂੰ 6 ਅਪ੍ਰੈਲ ਤੱਕ ਵਧਾਉਣ ਦਾ ਐਲਾਨ ਕਰ ਦਿੱਤਾ ਹੈ। ਕਰੋਨਾ ਪ੍ਰਭਾਵਤ ਇਟਲੀ ਦੇ ਵੱਖ-ਵੱਖ ਸੂਬਿਆਂ ਨੂੰ ਸ਼੍ਰੇਣੀਆਂ ਵਿਚ ਵੰਡ ਦਿੱਤਾ ਗਿਆ ਹੈ। ਹੁਣ ਤੱਕ ਕੁੱਲ 29.55 ਲੱਖ ਲੋਕ ਇਟਲੀ ਵਿਚ ਕਰੋਨਾ ਤੋਂ ਸੰਕਰਮਿਤ ਹੋ ਚੁੱਕੇ ਹਨ ਤੇ 98,288 ਲੋਕਾਂ ਨੂੰ ਬਚਾਇਆ ਨਹੀਂ ਜਾ ਸਕਿਆ। ਸਰਕਾਰ ਵੱਲੋਂ ਲੋਕਾਂ ਦੇ ਇਕ ਥਾਂ ਤੇ ਇਕੱਠੇ ਹੋਣ ਤੇ ਪਾਬੰਦੀ ਲਗਾਈ ਗਈ ਹੈ। ਇਸ ਤੋਂ ਇਲਾਵਾ ਮਾਸਕ ਪਾਉਣਾ ਲਾਜ਼ਮੀ ਕੀਤਾ ਗਿਆ ਹੈ, ਸਮਾਜਿਕ ਦੂਰੀ ਬਣਾ ਕੇ ਰੱਖਣ ਦੀਆਂ ਹਦਾਇਤਾਂ ਲਾਗੂ ਕੀਤੀਆਂ ਗਈਆਂ ਹਨ।

error: Content is protected !!