ਮੀਂਹ ਤੋਂ ਬਾਅਦ ਹੁਣ ਫਿਰ ਆ ਗਿਆ ਪੰਜਾਬ ਲਈ ਮੌਸਮ ਦਾ ਇਹ ਵੱਡਾ ਅਲਰਟ – ਹੋ ਜਾਵੋ ਸਾਵਧਾਨ

ਆਈ ਤਾਜਾ ਵੱਡੀ ਖਬਰ

ਦੇਸ਼ ਅੰਦਰ ਮੌਸਮ ਵਿਚ ਲਗਾਤਾਰ ਤਬਦੀਲੀ ਹੋ ਰਹੀ ਹੈ ਜਿਸ ਨੂੰ ਦੇਸ਼ ਦੇ ਵੱਖ-ਵੱਖ ਸੂਬਿਆਂ ਵਿਚ ਦੇਖਿਆ ਜਾ ਸਕਦਾ ਹੈ। ਸਰਦੀ ਦਾ ਮੌਸਮ ਇਸ ਸਮੇਂ ਆਪਣਾ ਜੋਰ ਫ਼ੜਦਾ ਹੋਇਆ ਦਿਖਾਈ ਦੇ ਰਿਹਾ ਹੈ। ਨਿਰੰਤਰ ਵੱਧ ਰਹੀ ਇਸ ਠੰਡ ਦੇ ਨਾਲ ਪਾਰਾ ਡਿੱਗਦਾ ਹੀ ਜਾ ਰਿਹਾ ਹੈ। ਜਿਸ ਨਾਲ ਹੁਣ ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਦੇ ਵਿਚ ਜ਼ਿਆਦਾ ਅੰਤਰ ਨਹੀਂ ਰਹਿ ਗਿਆ। ਇਸੇ ਕਰਕੇ ਹੀ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਦੇ ਲਈ ਅਲਰਟ ਜਾਰੀ ਕਰ ਦਿੱਤਾ ਹੈ।

ਮੌਸਮ ਵਿਭਾਗ ਨੇ ਆਖਿਆ ਹੈ ਕਿ ਆਉਣ ਵਾਲੇ ਕੁਝ ਦਿਨਾਂ ਦੌਰਾਨ ਉੱਤਰ ਭਾਰਤ ਦੇ ਰਾਜ ਪੰਜਾਬ ਸਮੇਤ ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼ ਅਤੇ ਉੱਤਰੀ ਰਾਜਸਥਾਨ ਦੇ ਇਲਾਕਿਆਂ ਵਿਚ ਸੀਤ ਲਹਿਰ ਵਗ ਸਕਦੀ ਹੈ। ਜਿਸ ਨਾਲ ਸਰਦੀ ਦੇ ਪ੍ਰ-ਕੋ- ਪ ਵਿੱਚ ਵਾਧਾ ਹੋਵੇਗਾ ਅਤੇ ਘੱਟ ਤੋਂ ਘੱਟ ਤਾਪਮਾਨ ਆਮ ਨਾਲੋਂ ਹੇਠਾਂ ਆ ਸਕਦਾ ਹੈ। ਜ਼ਿਕਰ ਯੋਗ ਹੈ ਕਿ ਇਸ ਸਮੇਂ ਉੱਤਰ ਭਾਰਤ ਦੇ ਕਈ ਇਲਾਕਿਆਂ ਦੇ ਵਿਚ ਐਤਵਾਰ ਨੂੰ ਘੱਟ ਤੋਂ ਘੱਟ ਤਾਪਮਾਨ 5 ਡਿਗਰੀ ਤੋਂ ਥੱਲੇ ਦਰਜ ਕੀਤਾ ਗਿਆ ਹੈ।

ਇਸ ਦੇ ਨਾਲ ਹੀ ਪੰਜਾਬ ਦੇ ਕਈ ਇਲਾਕਿਆਂ ਵਿੱਚ ਹੋਈ ਬਾਰਿਸ਼ ਨੇ ਇਸ ਤਾਪਮਾਨ ਨੂੰ ਘੱਟ ਕਰਨ ਵਿਚ ਮਦਦ ਕੀਤੀ ਹੈ। ਸਵੇਰ ਅਤੇ ਸ਼ਾਮ ਵੇਲੇ ਪੈ ਰਹੀ ਸੰਘਣੀ ਧੁੰਦ ਨੇ ਰਾਹਗੀਰਾਂ ਅਤੇ ਆਮ ਜਨਤਾ ਦੀਆਂ ਮੁ-ਸ਼-ਕਿ-ਲਾਂ ਨੂੰ ਹੋਰ ਵਧਾ ਦਿੱਤਾ ਹੈ। ਐਤਵਾਰ ਦੀ ਦੁਪਹਿਰ ਨੂੰ ਪੰਜਾਬ ਦੇ ਦੁਆਬਾ, ਮਾਲਵਾ ਅਤੇ ਮਾਝਾ ਖੇਤਰਾਂ ਵਿੱਚ ਛਾਏ ਹੋਏ ਬੱਦਲ ਵਰ੍ਹੇ ਜਿਸ ਦੇ ਨਾਲ ਵੱਖ ਵੱਖ ਥਾਵਾਂ ਉੱਤੇ ਹਲਕੀ ਬੂੰਦਾ-ਬਾਂਦੀ ਤੋਂ ਲੈ ਕੇ ਭਾਰੀ ਵਰਖਾ ਹੋਣ ਦੀਆਂ ਖਬਰਾਂ ਵੀ ਮਿਲੀਆਂ ਹਨ।

ਪੰਜਾਬ ਦਾ ਜ਼ਿਲ੍ਹਾ ਪਠਾਨਕੋਟ 3.7 ਦੇ ਘੱਟ ਤੋਂ ਘੱਟ ਤਾਪਮਾਨ ਨਾਲ ਸਭ ਤੋਂ ਵੱਧ ਠੰਡਾ ਰਿਹਾ ਅਤੇ ਬਠਿੰਡੇ ਦੇ ਵਿਚ ਬੀਤੇ ਕੱਲ ਮੀਂਹ ਦੇ ਆਸਾਰ ਨਜ਼ਰ ਨਾ ਆਉਣ ਕਰਕੇ ਇੱਥੇ ਘੱਟ ਤੋਂ ਘੱਟ ਤਾਪਮਾਨ 6.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਉਥੇ ਹੀ ਪੰਜਾਬ ਦੇ ਹੋਰ ਜ਼ਿਲਿਆਂ ਵਿਚ ਘੱਟ ਤੋਂ ਘੱਟ ਤਾਪਮਾਨ ਪਟਿਆਲਾ ਦੇ ਵਿਚ 3.9 ਡਿਗਰੀ, ਲੁਧਿਆਣਾ ਦੇ ਵਿੱਚ 4.2 ਡਿਗਰੀ ਅਤੇ ਸੂਬੇ ਦੀ ਰਾਜਧਾਨੀ ਚੰਡੀਗੜ੍ਹ ਦੇ ਵਿਚ 4.1 ਡਿਗਰੀ ਸੈਲਸੀਅਸ ਨੋਟ ਕੀਤਾ ਗਿਆ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਅੱਜ ਅਤੇ ਭਲਕੇ ਮੰਗਲਵਾਰ ਨੂੰ ਪੰਜਾਬ ਭਰ ਦੇ ਵੱਖ-ਵੱਖ ਇਲਾਕਿਆਂ ਵਿਚ ਸੀਤ ਲਹਿਰ ਇਸੇ ਤਰ੍ਹਾਂ ਕਾਇਮ ਰਹੇਗੀ ਜਿਸ ਨਾਲ ਠੰਡ ਵਿੱਚ ਵਾਧਾ ਹੋ ਸਕਦਾ ਹੈ।

error: Content is protected !!