ਮੀਂਹ ਨੇ ਘਰੇ ਵਿਛਾ ਤੇ ਸੱਥਰ ਵਾਪਰਿਆ ਇਹ ਭਾਣਾ , ਇਲਾਕੇ ਚ ਛਾਇਆ ਸੋਗ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਅੰਦਰ ਹੋਣ ਵਾਲੀ ਬਰਸਾਤ ਜਿਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੰਦੀ ਹੈ ਅਤੇ ਫਸਲਾਂ ਲਈ ਵੀ ਲਾਭਦਾਇਕ ਸਾਬਤ ਹੁੰਦੀ ਹੈ। ਉਥੇ ਹੀ ਜ਼ਰੂਰਤ ਤੋਂ ਵੱਧ ਬਰਸਾਤ ਲੋਕਾਂ ਲਈ ਨੁਕਸਾਨ ਦਾ ਕਾਰਨ ਵੀ ਬਣ ਜਾਂਦੀ ਹੈ। ਹੁਣ ਹੋਣ ਵਾਲੀ ਬਰਸਾਤ ਨਾਲ ਜਿੱਥੇ ਫਸਲਾਂ ਨੂੰ ਭਾਰੀ ਨੁਕਸਾਨ ਪਹੁੰਚ ਰਿਹਾ ਹੈ ਉਥੇ ਹੀ ਲੋਕਾਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਪੰਜਾਬ ਵਿੱਚ ਸਤੰਬਰ ਦੌਰਾਨ ਹੋਣ ਵਾਲੀ ਬਰਸਾਤ ਨੇ ਸਤੰਬਰ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਉਥੇ ਹੀ ਪਿਛਲੇ ਕੁਝ ਸਮੇਂ ਤੋਂ ਹੋਣ ਵਾਲੀ ਬਰਸਾਤ ਕਾਰਨ ਪੰਜਾਬ ਅਤੇ ਗੁਆਂਢੀ ਸੂਬਿਆਂ ਵਿੱਚ ਵੀ ਬਹੁਤ ਸਾਰੇ ਹਾਦਸੇ ਵਾਪਰਨ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆਈਆਂ ਹਨ।

ਜਿਸ ਨਾਲ ਲੋਕਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋ ਰਿਹਾ ਹੈ। ਬੀਤੇ ਦਿਨੀਂ ਹਿਮਾਚਲ ਦੇ ਵਿੱਚ ਜਿੱਥੇ ਜ਼ਮੀਨ ਖਿਸਕਣ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਚਲੇ ਗਈ ਉਥੇ ਹੀ ਕਈ ਸੜਕਾਂ ਵੀ ਪੂਰੀ ਤਰਾਂ ਨਸ਼ਟ ਹੋ ਗਈਆਂ ਹਨ। ਮੀਂਹ ਕਾਰਨ ਵਾਪਰੇ ਹਾਦਸੇ ਕਾਰਨ ਮੌਤ ਹੋਣ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫ਼ੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਦੇ ਪੰਚਕੂਲਾ ਤੋ ਸਾਹਮਣੇ ਆਈ ਹੈ। ਜਿੱਥੇ ਬਰਸਾਤ ਹੋਣ ਕਾਰਨ ਇਕ ਘਰ ਦੀ ਛੱਤ ਡਿੱਗਣ ਕਾਰਨ ਪਰਿਵਾਰ ਦੇ ਸਾਰੇ ਮੈਂਬਰ ਇਸ ਘਟਨਾ ਦਾ ਸ਼ਿਕਾਰ ਹੋਏ ਹਨ ਉਥੇ ਹੀ ਪਰਿਵਾਰ ਵਿੱਚ ਮੌਜੂਦ ਇੱਕ ਛੇ ਸਾਲਾਂ ਦੀ ਬੱਚੀ ਦੀ ਵੀ ਇਸ ਮਲਬੇ ਹੇਠ ਆਉਣ ਕਾਰਨ ਮੌਤ ਹੋ ਗਈ ਹੈ।

ਦੱਸਿਆ ਗਿਆ ਹੈ ਕਿ ਇਹ ਹਾਦਸਾ ਉਸ ਸਮੇਂ ਹੋਇਆ ਜਦੋਂ ਸੋਮਵਾਰ ਨੂੰ ਦੇਰ ਸ਼ਾਮ ਤੱਕ ਹੋਈ ਲਗਾਤਾਰ ਬਰਸਾਤ ਕਾਰਨ ਇਕ ਘਰ ਦੀ ਛੱਤ ਡਿੱਗ ਗਈ। ਇਹ ਘਰ ਦੀ ਛੱਤ ਕੱਚੀ ਮਿੱਟੀ ਦੀ ਬਣੀ ਹੋਈ ਸੀ। ਜਿਸ ਸਮੇਂ ਇਹ ਹਾਦਸਾ ਵਾਪਰਿਆ ਉਸ ਸਮੇਂ ਘਰ ਵਿਚ ਸਾਰੇ ਪਰਿਵਾਰਕ ਮੈਂਬਰ ਮੌਜੂਦ ਸਨ।

ਇਸ ਹਾਦਸੇ ਤੋਂ ਬਾਅਦ ਨਜ਼ਦੀਕ ਦੇ ਲੋਕਾਂ ਅਤੇ ਪੁਲਿਸ ਕਰਮਚਾਰੀਆਂ ਵੱਲੋਂ ਮੌਕੇ ਤੇ ਪਹੁੰਚ ਕੇ ਮਲਬੇ ਹੇਠ ਆਏ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ। ਉਥੇ ਹੀ 6 ਸਾਲਾ ਬੱਚੀ ਦੀ ਮੌਕੇ ਤੇ ਮੌਤ ਹੋ ਗਈ। ਜਦ ਕਿ ਬਾਕੀ ਸਾਰੇ ਜ਼ਖਮੀਆਂ ਨੂੰ ਪੰਚਕੂਲਾ ਦੇ ਸੈਕਟਰ 6 ਸਥਿਤ ਹਸਪਤਾਲ ਦਾਖਲ ਕਰਾਇਆ ਗਿਆ ਹੈ ਜੋ ਕਿ ਜੇਰੇ ਇਲਾਜ ਹਨ। ਇਹ ਘਟਨਾ ਸੈਕਟਰ 17 ਵਿੱਚ ਰਾਜੀਵ ਕਲੋਨੀ ਦੀ ਦੱਸੀ ਗਈ ਹੈ।

error: Content is protected !!