ਮੀਟਰ ਨਾਲ ਦੁੱਧ ਮਿਣ ਦੇ ਨੌਜਵਾਨ ਨੂੰ ਇਸ ਤਰਾਂ ਮਿਲੀ ਮੌਤ ਦੇਖ ਸਭ ਦੇ ਉਡੇ ਹੋਸ਼ , ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਪੰਜਾਬ ਵਿਚ ਇਕ ਤੋਂ ਬਾਅਦ ਇਕ ਨੌਜਵਾਨਾਂ ਨਾਲ ਵਾਪਰਨ ਵਾਲੀਆਂ ਦੁਖਦਾਈ ਖਬਰਾਂ ਸਾਹਮਣੇ ਆ ਰਹੀਆਂ ਹਨ ਜਿਸ ਦਾ ਪੰਜਾਬ ਦੇ ਹਲਾਤਾਂ ਉਪਰ ਗਹਿਰਾ ਅਸਰ ਪੈ ਰਿਹਾ। ਪੰਜਾਬ ਵਿੱਚ ਜਿੱਥੇ ਪਹਿਲਾਂ ਹੀ ਕਰੋਨਾ ਦਾ ਕਹਿਰ ਵਰਸ ਚੁੱਕਿਆ ਹੈ ਅਤੇ ਉਸ ਤੋਂ ਬਾਅਦ ਹੁਣ ਕੋਈ ਨਾ ਕੋਈ ਕੁਦਰਤੀ ਆਫ਼ਤ ਸਾਹਮਣੇ ਆ ਰਹੀ ਹੈ ਜਿਸ ਕਾਰਨ ਬਹੁਤ ਸਾਰੇ ਲੋਕਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋ ਰਿਹਾ ਹੈ। ਹਰ ਰੋਜ਼ ਹੀ ਵਾਪਰਨ ਵਾਲੇ ਵੱਖ-ਵੱਖ ਸੜਕ ਹਾਦਸਿਆਂ ਬੀਮਾਰੀਆਂ ਅਤੇ ਕਈ ਹੋਰ ਹਾਦਸਿਆਂ ਵਿੱਚ ਅਣਗਿਣਤ ਲੋਕਾਂ ਦੀ ਜਾਨ ਜਾ ਰਹੀ ਹੈ,ਜਿਨ੍ਹਾਂ ਦੇ ਪਰਿਵਾਰਾਂ ਵਿੱਚ ਉਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ।

ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਨੇ ਲੋਕਾਂ ਦੇ ਮਨਾਂ ਅੰਦਰ ਡਰ ਪੈਦਾ ਕਰ ਦਿੱਤਾ ਹੈ। ਹੁਣ ਮੀਟਰ ਨਾਲ ਦੁੱਧ ਮਾਪਣ ਲੱਗੇ ਨੌਜਵਾਨ ਨਾਲ ਅਜਿਹਾ ਹਾਦਸਾ ਵਾਪਰਿਆ ਹੈ ਜਿੱਥੇ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਲੁਧਿਆਣਾ ਜਿਲੇ ਦੇ ਅਧੀਨ ਆਉਂਦੇ ਹਲਕਾ ਸਾਹਨੇਵਾਲ ਦੇ ਪਿੰਡ ਬਹਾਦਰਪੁਰ ਤੋਂ ਸਾਹਮਣੇ ਆਈ ਹੈ। ਜਿੱਥੇ ਬਿਜਲੀ ਦਾ ਕਰੰਟ ਲੱਗਣ ਕਾਰਨ ਇਕ 22 ਸਾਲਾ ਨੌਜਵਾਨ ਦੀ ਮੌਤ ਹੋ ਗਈ ਹੈ।

ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਪਿੰਡ ਬਹਾਦਰਪੁਰ ਤੇ ਸਾਬਕਾ ਸਰਪੰਚ ਸੰਤ ਰਾਮ ਦੇ 22 ਸਾਲਾ ਪੋਤਰਾ ਬਲਬੀਰ ਸਿੰਘ ਬੀਰਾ ਪੁੱਤਰ ਧਰਮਵੀਰ ਸਿੰਘ ਉਸ ਸਮੇਂ ਇਸ ਹਾਦਸੇ ਦਾ ਸ਼ਿਕਾਰ ਹੋਇਆ ਜਦੋਂ ਇਹ ਨੌਜਵਾਨ ਆਪਣੇ ਦੋਸਤ ਨਾਲ ਦੁੱਧ ਵਾਲੀ ਗੱਡੀ ਲੈ ਕੇ ਜਲੰਧਰ ਗਿਆ ਹੋਇਆ ਸੀ। ਉਥੇ ਹੀ ਰਸਤੇ ਵਿੱਚ ਇਸ ਨੌਜਵਾਨ ਵੱਲੋਂ ਰਸਤੇ ਵਿਚ ਮੀਟਰ ਨਾਲ ਦੁੱਧ ਨਾਪਿਆ ਜਾ ਰਿਹਾ ਸੀ। ਮੀਟਰ ਲੋਹੇ ਦਾ ਹੋਣ ਕਾਰਨ ਬਿਜਲੀ ਦੀਆਂ ਤਾਰਾਂ ਨਾਲ ਖਹਿ ਗਿਆ। ਜਿਸ ਕਾਰਨ 22 ਸਾਲਾ ਨੌਜਵਾਨ ਬਲਬੀਰ ਸਿੰਘ ਬਿਜਲੀ ਦੇ ਕਰੰਟ ਦੀ ਚਪੇਟ ਵਿਚ ਆ ਗਿਆ।

ਜਿਸ ਨੂੰ ਬਿਜਲੀ ਦੇ ਕਰੰਟ ਦਾ ਇੰਨਾ ਜ਼ੋਰਦਾਰ ਝਟਕਾ ਲੱਗਾ ਕਿ ਉਕਤ ਨੌਜਵਾਨ ਦੀ ਮੌਕੇ ਤੇ ਹੀ ਮੌਤ ਹੋ ਗਈ। ਇਸ ਸਾਰੀ ਘਟਨਾ ਦੀ ਜਾਣਕਾਰੀ ਇਸ ਨੌਜਵਾਨ ਦੇ ਰਿਸ਼ਤੇ ਵਿਚ ਲਗਦੇ ਚਾਚਾ ਹਰਵਿੰਦਰ ਸਿੰਘ ਵੱਲੋਂ ਦਿੱਤੀ ਗਈ ਹੈ। ਇਸ ਘਟਨਾ ਦੀ ਖਬਰ ਮਿਲਦੇ ਹੀ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਇਲਾਕੇ ਦੀਆਂ ਵੱਖ-ਵੱਖ ਸਖਸ਼ੀਅਤਾਂ ਵੱਲੋਂ ਪੀੜਤ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ।

error: Content is protected !!