ਮੁੰਡੇ ਨੂੰ ਚਿੱਟੇ ਦਿਨ ਸ਼ਰੇਆਮ ਦਿੱਤੀ ਗਈ ਇਸ ਤਾਂ ਮੌਤ – ਪੁਲਸ ਨੂੰ ਪਈਆਂ ਭਾਜੜਾਂ

ਆਈ ਤਾਜ਼ਾ ਵੱਡੀ ਖਬਰ 

ਅੱਜ ਦੇ ਸਮੇਂ ਵਿਚ ਜਿੱਥੇ ਲੋਕਾਂ ਵਿੱਚ ਸਹਿਣ ਸ਼ਕਤੀ ਖ਼ਤਮ ਹੁੰਦੀ ਜਾ ਰਹੀ ਹੈ ਉਥੇ ਹੀ ਲੋਕਾਂ ਦਾ ਗੁੱਸਾ ਕਿਸੇ ਨਾ ਕਿਸੇ ਘਟਨਾ ਨੂੰ ਅੰਜਾਮ ਦੇ ਦਿੰਦਾ ਹੈ ਜਿਸ ਨਾਲ ਲੋਕਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋ ਜਾਂਦਾ ਹੈ। ਉਥੇ ਹੀ ਆਏ ਦਿਨ ਅਜਿਹੀਆਂ ਘਟਨਾਵਾਂ ਸਾਹਮਣੇ ਆ ਜਾਂਦੀਆਂ ਹਨ ਜੋ ਲੋਕਾਂ ਨੂੰ ਹੈਰਾਨ ਕਰ ਦਿੰਦਾ ਹੈ। ਅੱਜਕਲ੍ਹ ਜਿਥੇ ਨੌਜਵਾਨਾਂ ਵਿੱਚ ਛੋਟੀ ਜਿਹੀ ਗੱਲ ਨੂੰ ਲੈ ਕੇ ਆਪਸੀ ਵਿਵਾਦ ਹੋ ਜਾਂਦਾ ਹੈ ਤੇ ਉਹ ਆਪਸੀ ਵਿਵਾਦ ਇਸ ਕਦਰ ਉਨ੍ਹਾਂ ਉਪਰ ਹਾਵੀ ਹੋ ਜਾਂਦਾ ਹੈ। ਜਿਸ ਕਾਰਨ ਉਨ੍ਹਾਂ ਵਿਚ ਬਦਲੇ ਦੀ ਭਾਵਨਾ ਪੈਦਾ ਹੋ ਜਾਂਦੀ ਹੈ ਅਤੇ ਇਹ ਬਦਲਾ ਲੈਣ ਵਾਸਤੇ ਉਨ੍ਹਾਂ ਵੱਲੋਂ ਕਈ ਤਰਾਂ ਦੇ ਰਸਤੇ ਅਪਣਾਏ ਜਾਂਦੇ ਹਨ।

ਹੁਣ ਇੱਥੇ ਸ਼ਰੇਆਮ ਹੀ ਮੁੰਡੇ ਨੂੰ ਇਸ ਤਰ੍ਹਾਂ ਮੌਤ ਦਿੱਤੀ ਗਈ ਹੈ ਕਿ ਪੁਲਸ ਨੂੰ ਵੀ ਭਾਜੜਾਂ ਪੈ ਗਈਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਸਾਹਮਣੇ ਆਇਆ ਹੈ ਪਟਿਆਲਾ ਜੀ ਬਾਜਵਾ ਕਲੋਨੀ ਤੋਂ, ਜਿੱਥੇ ਕੁਝ ਦਿਨ ਪਹਿਲਾਂ ਦੋ ਧੜਿਆਂ ਵਿਚਕਾਰ ਆਪਸੀ ਤਕਰਾਰ ਹੋਈ ਸੀ। ਉਥੇ ਹੀ ਤਕਰਾਰ ਇਸ ਕਦਰ ਗੰਭੀਰ ਰੂਪ ਅਖਤਿਆਰ ਕਰ ਗਈ ਕੁਝ ਨੌਜਵਾਨਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਇਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਦੱਸਿਆ ਗਿਆ ਹੈ ਕਿ ਮ੍ਰਿਤਕ ਨੌਜਵਾਨ ਨਿਖਿਲ ਅਤੇ ਵਿਵੇਕ ਨਾਮ ਦੇ ਦੋਨੋ ਨੌਜਵਾਨ ਇਸ ਘਟਨਾ ਵਿਚ ਦੂਜੇ ਧੜੇ ਦੇ ਨੌਜਵਾਨਾਂ ਵੱਲੋਂ ਕੀਤੇ ਗਏ ਹਮਲੇ ਦੇ ਸ਼ਿਕਾਰ ਹੋ ਗਏ।

ਇਸ ਘਟਨਾ ਦੌਰਾਨ ਜਿੱਥੇ ਦੋਹਾਂ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ। ਓਥੇ ਨਿਖਿਲ ਦੀ ਮੌਤ ਹੋ ਗਈ ਅਤੇ ਵਿਵੇਕ ਗੰਭੀਰ ਜ਼ਖਮੀ ਹਾਲਤ ਵਿੱਚ ਜ਼ੇਰੇ ਇਲਾਜ ਹੈ। ਉਥੇ ਹੀ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਣਕਾਰੀ ਮਿਲਣ ਤੇ ਤੁਰੰਤ ਹੀ ਮੌਕੇ ਤੇ ਪਹੁੰਚ ਕੀਤੀ ਗਈ ਅਤੇ ਹਮਲਾਵਰਾਂ ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਨ੍ਹਾ ਹਮਲਾਵਰਾਂ ਦੀ ਪਹਿਚਾਣ ਬਿਸ਼ਨ ਨਗਰ, ਗੁਰਬਖਸ਼ ਕਾਲੋਨੀ ਅਤੇ ਗੁਰੂ ਨਾਨਕ ਨਗਰ ਦੇ ਰਹਿਣ ਵਾਲੇ ਨੌਜਵਾਨਾਂ ਵਜੋਂ ਕੀਤੀ ਗਈ ਹੈ। ਪੁਲਸ ਦਾ ਕਹਿਣਾ ਹੈ ਕਿ ਮੁਲਾਜ਼ਮਾਂ ਦੀ ਪਹਿਚਾਣ ਦੇ ਅਧਾਰ ਤੇ ਉਨ੍ਹਾਂ ਨੂੰ ਜਲਦ ਹੀ ਕਾਬੂ ਕੀਤਾ ਜਾਵੇਗਾ। ਪੁਲਿਸ ਵੱਲੋਂ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਅਤੇ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

error: Content is protected !!