ਮੁੱਖ ਮੰਤਰੀ ਚੰਨੀ ਦੇ ਪੁੱਤਰ ਦੇ ਵਿਆਹ ਬਾਰੇ ਹੁਣ ਸਾਹਮਣੇ ਆਈ ਇਹ ਵੱਡੀ ਤਾਜਾ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੇ ਬਣੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਜਿਥੇ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਨ ਕੀਤੇ ਗਏ ਹਨ। ਉਥੇ ਹੀ ਉਨ੍ਹਾਂ ਵੱਲੋਂ ਥੋੜ੍ਹੀ ਘੱਟ ਸਮੇਂ ਵਿੱਚ ਹੀ ਕੀਤੇ ਜਾਂਦੇ ਕਾਰਜਾਂ ਦੇ ਕਾਰਨ ਲੋਕਾਂ ਵੱਲੋਂ ਉਨ੍ਹਾਂ ਦੇ ਕੰਮਾਂ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੀ ਸ਼ਲਾਘਾ ਕੀਤੀ ਜਾ ਰਹੀ ਹੈ। ਉਨ੍ਹਾਂ ਵੱਲੋਂ ਉੱਤਰ ਪ੍ਰਦੇਸ਼ ਵਿੱਚ ਵਾਪਰੀ ਘਟਨਾ ਦੇ ਪੀੜਤ ਪਰਵਾਰਾਂ ਨਾਲ ਵੀ ਦੁੱਖ ਸਾਂਝਾ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ 50-50 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ ਹੈ। ਉਥੇ ਹੀ ਚੰਨੀ ਸਰਕਾਰ ਵੱਲੋਂ ਆਏ ਦਿਨ ਕੋਈ ਨਾ ਕੋਈ ਵੱਖਰਾ ਐਲਾਨ ਕੀਤਾ ਜਾ ਰਿਹਾ ਹੈ।

ਤਾਂ ਜੋ ਪੰਜਾਬ ਦੇ ਲੋਕਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਲਾਂ ਦਾ ਹੱਲ ਕੀਤਾ ਜਾ ਸਕੇ। ਉਥੇ ਹੀ ਮੁੱਖ ਮੰਤਰੀ ਚਰਨਜੀਤ ਚੰਨੀ ਇਨੀ ਦਿਨੀ ਆਪਣੇ ਪੁੱਤਰ ਦੇ ਵਿਆਹ ਨੂੰ ਲੈ ਕੇ ਵੀ ਚਰਚਾ ਵਿੱਚ ਬਣੇ ਹੋਏ ਹਨ। ਹੁਣ ਮੁੱਖ ਮੰਤਰੀ ਚੰਨੀ ਦੇ ਪੁੱਤਰ ਦੇ ਵਿਆਹ ਬਾਰੇ ਇਕ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਇੱਥੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਪੁੱਤਰ ਦੇ ਵਿਆਹ ਵਿੱਚ ਕਈ ਅਹਿਮ ਸਖ਼ਸੀਅਤਾਂ ਦੇ ਸ਼ਾਮਲ ਹੋਣ ਦੀਆਂ ਖਬਰਾਂ ਸਾਹਮਣੇ ਆਈਆਂ ਸਨ।

ਉਥੇ ਹੀ ਹੁਣ ਰਿਸ਼ਤੇਦਾਰਾਂ ਵੱਲੋਂ ਮਿਲੀ ਜਾਣਕਾਰੀ ਦੇ ਅਨੁਸਾਰ ਪਰਿਵਾਰ ਵੱਲੋਂ ਕਰੋਨਾ ਹਦਾਇਤਾਂ ਦੇ ਅਨੁਸਾਰ ਹੀ ਵਿਆਹ ਦੀਆਂ ਸਾਰੀਆਂ ਰਸਮਾਂ ਕੀਤੀਆਂ ਜਾ ਰਹੀਆਂ ਹਨ। ਇਹ ਸਾਰੀਆਂ ਰਸਮਾਂ ਸਾਦੇ ਅਤੇ ਸਿੱਖ ਮਰਿਆਦਾ ਦੇ ਅਨੁਸਾਰ ਹੀ ਕੀਤੀਆਂ ਜਾਣਗੀਆਂ। ਇਸ ਵਿੱਚ ਸਿਰਫ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਨੂੰ ਹੀ ਸ਼ਾਮਲ ਕੀਤਾ ਜਾ ਰਿਹਾ ਹੈ। ਵਿਆਹ ਵਾਲੇ ਦਿਨ ਵੀ ਬਰਾਤ ਗੁਰਦੁਆਰਾ ਸਾਹਿਬ ਵਿੱਚ ਆਵੇਗੀ ਜਿਥੇ ਆਨੰਦ ਕਾਰਜ ਕੀਤੇ ਜਾਣਗੇ। ਉਥੇ ਹੀ ਰਸਮਾਂ ਨਿਭਾਅ ਕੇ ਵਾਪਸ ਆਪਣੇ ਘਰ ਨੂੰ ਜਾਇਆ ਜਾਵੇਗਾ।

ਆਨੰਦਕਾਰਜ ਤੋਂ ਇਲਾਵਾ ਬਾਕੀ ਹੋਣ ਵਾਲੀਆਂ ਰਸਮਾਂ ਵਿੱਚ ਵੀ ਰਿਸ਼ਤੇਦਾਰ ਅਤੇ ਪਰਿਵਾਰਕ ਮੈਂਬਰ ਹੀ ਸ਼ਾਮਲ ਹੋ ਰਹੇ ਹਨ। ਕੋਈ ਵੀ ਵੱਡਾ ਇਕੱਠ ਅਤੇ ਵੱਡਾ ਸ਼ੋਅ ਆਫ ਨਹੀਂ ਕੀਤਾ ਜਾ ਰਿਹਾ। ਉਥੇ ਹੀ ਖ਼ਾਸ ਸਖ਼ਸੀਅਤਾਂ ਅਤੇ ਬਾਹਰਲੇ ਲੋਕਾਂ ਨੂੰ ਵੀ ਇਸ ਸਮਾਗਮ ਵਿੱਚ ਸ਼ਾਮਲ ਨਹੀਂ ਕੀਤਾ ਜਾ ਰਿਹਾ। ਉੱਥੇ ਹੀ ਇਹ ਖ਼ਬਰ ਵੀ ਸਾਹਮਣੇ ਆਈ ਸੀ ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਵੀ ਵਿਆਹ ਲਈ ਸੱਦਾ ਦਿੱਤਾ ਗਿਆ ਹੈ। ਪਰ ਹੁਣ ਆਖਿਆ ਜਾ ਰਿਹਾ ਹੈ ਕਿ ਹਰਿਆਣਾ ਦੇ ਮੁੱਖ ਮੰਤਰੀ ਇਸ ਵਿਆਹ ਵਿੱਚ ਸ਼ਾਮਲ ਨਹੀਂ ਹੋਣਗੇ।

error: Content is protected !!