ਮੁੱਖ ਮੰਤਰੀ ਚੰਨੀ ਨੇ ਅਚਾਨਕ ਕਰਤਾ ਐਲਾਨ ਕੱਲ੍ਹ ਸ਼ਾਮ 4 ਵਜੇ ਕਰਨ ਜਾ ਰਹੇ ਇਤਿਹਾਸਕ ਫੈਸਲਾ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਜਿੱਥੇ ਆਏ ਦਿਨ ਹੀ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ ਉਥੇ ਹੀ ਬੀਤੇ ਦਿਨ ਬੁਧਵਾਰ ਨੂੰ ਵੀ ਕੈਬਨਿਟ ਦੀ ਮੀਟਿੰਗ ਲੁਧਿਆਣਾ ਵਿਖੇ ਬੁਲਾਈ ਗਈ ਸੀ। ਜਿਸ ਵਿਚ ਮੁੱਖ ਮੰਤਰੀ ਵੱਲੋਂ ਆਪਣੇ ਵਿਧਾਇਕਾਂ ਦੀ ਸਹਿਮਤੀ ਨਾਲ ਕਈ ਫੈਸਲੇ ਲਏ ਗਏ ਹਨ ਅਤੇ ਕਈ ਐਲਾਨ ਕੀਤੇ ਗਏ ਹਨ। ਜਿਸ ਵਿੱਚ ਖੇਤੀ ਕਾਨੂੰਨਾਂ ਉਪਰ ਵਿਚਾਰ ਚਰਚਾ ਕੀਤੀ ਗਈ ਉਥੇ ਹੀ ਬੀਐਸਐਫ ਵੱਲੋਂ ਪੰਜਾਬ ਵਿੱਚ ਵਧਾਏ ਗਏ ਦਾਇਰੇ ਨੂੰ ਲੈ ਕੇ ਵੀ ਚਿੰਤਾ ਜਾਹਿਰ ਕੀਤੀ ਗਈ ਹੈ। ਜਿਸ ਨੂੰ ਕੇਂਦਰ ਸਰਕਾਰ ਦਾ ਗਲਤ ਫੈਸਲਾ ਕਰਾਰ ਦਿੱਤਾ ਹੈ।

ਉੱਥੇ ਹੀ ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਦੀ ਵੀ ਅਪੀਲ ਕੀਤੀ ਗਈ ਹੈ। ਪੰਜਾਬ ਵਿੱਚ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਉਨ੍ਹਾਂ ਵੱਲੋਂ ਆਏ ਦਿਨ ਕੋਈ ਨਾ ਕੋਈ ਐਲਾਨ ਕੀਤਾ ਜਾ ਰਿਹਾ ਹੈ। ਹੁਣ ਮੁੱਖ ਮੰਤਰੀ ਚੰਨੀ ਵੱਲੋਂ ਇਕ ਐਲਾਨ ਕੀਤਾ ਗਿਆ ਹੈ ਕਿ ਕੱਲ੍ਹ ਸ਼ਾਮ 4 ਵਜੇ ਉਨ੍ਹਾਂ ਵੱਲੋਂ ਕੋਈ ਇਤਿਹਾਸਕ ਫੈਸਲਾ ਲਿਆ ਜਾਵੇਗਾ ਜਿਸ ਬਾਰੇ ਹੁਣ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਅੱਜ ਸੋਸ਼ਲ ਮੀਡੀਆ ਉਪਰ ਜਾਣਕਾਰੀ ਜਾਰੀ ਕਰਦੇ ਹੋਏ ਐਲਾਨ ਕੀਤਾ ਗਿਆ ਹੈ 1 ਨਵੰਬਰ ਨੂੰ ਸ਼ਾਮ 4 ਵਜੇ ਇਕ ਇਤਿਹਾਸਕ ਫੈਸਲਾ ਲਿਆ ਜਾਵੇਗਾ। ਜਿੱਥੇ ਚੰਨੀ ਸਰਕਾਰ ਵੱਲੋਂ 8 ਨਵੰਬਰ ਨੂੰ ਲੈ ਕੇ ਪਹਿਲਾਂ ਹੀ ਵਿਸ਼ੇਸ਼ ਇਜਲਾਸ ਬੁਲਾਏ ਜਾਣ ਬਾਰੇ ਐਲਾਨ ਕੀਤਾ ਗਿਆ ਸੀ ਜਿਸ ਵਿੱਚ ਕੁਝ ਖਾਸ ਮੁੱਦਿਆਂ ਉਪਰ ਵਿਚਾਰ ਚਰਚਾ ਕੀਤੀ ਜਾਵੇਗੀ, ਜਿਸ ਵਿਚ ਬੀਐਸਐਫ ਦਾ ਮੁੱਦਾ, ਬਿਜਲੀ ਸਮਝੌਤੇ ਅਤੇ ਖੇਤੀ ਕਾਨੂੰਨ, ਕੱਚੇ ਵਰਕਰਾਂ ਨੂੰ ਪੱਕੇ ਕਰਨ ਆਦਿ ਸ਼ਾਮਲ ਕੀਤੇ ਗਏ ਹਨ।

ਉਥੇ ਹੀ ਹੁਣ ਸੋਸ਼ਲ ਮੀਡੀਆ ਉਪਰ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ ਸਾਰੇ ਲੋਕਾਂ ਦੀ ਨਜ਼ਰ ਕੱਲ ਵਾਲੇ ਇਤਿਹਾਸਕ ਫੈਸਲੇ ਉਪਰ ਟਿਕੀ ਹੋਈ ਹੈ। ਜਿਸ ਦੀ ਜਾਣਕਾਰੀ ਮੁੱਖ ਮੰਤਰੀ ਵੱਲੋਂ ਦਿੱਤੀ ਗਈ ਹੈ ਕਿ ਕੱਲ ਇੱਕ ਨਵੰਬਰ ਨੂੰ ਸ਼ਾਮ 4 ਵਜੇ ਇਸ ਇਤਿਹਾਸਕ ਫੈਸਲੇ ਦਾ ਐਲਾਨ ਕੀਤਾ ਜਾਵੇਗਾ। ਚੰਨੀ ਸਰਕਾਰ ਵੱਲੋਂ ਆਪਣਾ ਕਾਰਜਭਾਰ ਸੰਭਾਲਣ ਤੋਂ ਬਾਅਦ ਕਈ ਅਹਿਮ ਫੈਸਲੇ ਲਏ ਗਏ ਹਨ।

error: Content is protected !!