ਮੁੱਖ ਮੰਤਰੀ ਚੰਨੀ ਨੇ ਕਰਤਾ ਵੱਡਾ ਐਲਾਨ – ਪੰਜਾਬ ਚ ਹੁਣ ਨੌਕਰੀ ਲੈਣ ਲਈ ਜਰੂਰੀ ਹੋਵੇਗਾ ਇਹ ਕੰਮ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ‘ਚ ਹੁਣ ਕੁਝ ਹੀ ਮਹੀਨਿਆਂ ਦਾ ਸਮਾਂ ਬਾਕੀ ਹੈ । ਹਰ ਇਕ ਸਿਆਸੀ ਪਾਰਟੀ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਹੈ ਕਿ ਇਨ੍ਹਾਂ ਚੋਣਾਂ ਤੋਂ ਪਹਿਲਾਂ ਅਜਿਹਾ ਦਾਓ ਪੇਚ ਖੇਡਿਆ ਜਾਵੇ ਕਿ , ਪੰਜਾਬ ਦੀਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਵਿੱਚ ਜਿੱਤ ਹਾਸਲ ਕੀਤੀ ਜਾ ਸਕੇ । ਪੰਜਾਬ ਸਿਆਸਤ ਕਾਫ਼ੀ ਗਰਮਾਈ ਹੋਈ ਹੈ । ਸਿਆਸੀ ਲੀਡਰ ਵੀ ਚੋਣਾਂ ਤੋਂ ਪਹਿਲਾਂ ਕਾਫੀ ਸਰਗਰਮ ਨਜ਼ਰ ਆ ਰਹੀ । ਇਕ ਦੂਜੇ ਨੂੰ ਲਗਾਤਾਰ ਘੇਰਨ ਦੀਆ ਕੋਸ਼ਿਸ਼ਾਂ ਲੀਡਰਾਂ ਦੇਵ ਵੱਲੋਂ ਕੀਤੀਆਂ ਜਾ ਰਹੀਆਂ ਹਨ । ਇੱਕ ਦੂਜੇ ਖ਼ਿਲਾਫ਼ ਸਿਆਸੀ ਮੰਤਰੀ ਬਿਆਨਬਾਜ਼ੀ ਕਰਦੇ ਹੋਏ ਨਜ਼ਰ ਆ ਰਹੇ ਹਨ ।

ਵੱਖ ਵੱਖ ਵਰਗ ਵੀ ਆਪਣੀਆਂ ਮੰਗਾਂ ਖ਼ਾਤਰ ਪੰਜਾਬ ਦੀਆਂ ਸੜਕਾਂ ਦੇ ਉੱਪਰ ਉਤਰ ਕੇ ਰੋਸ ਪ੍ਰਦਰਸ਼ਨ ਕਰਦੇ ਨਜ਼ਰ ਆ ਰਹੇ ਨੇ ਤੇ ਉੱਥੇ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ । ਇਸੇ ਵਿਚਕਾਰ ਹੁਣ ਚਰਨਜੀਤ ਸਿੰਘ ਚੰਨੀ ਵੱਲੋਂ ਨੌਕਰੀਆਂ ਨੂੰ ਲੈ ਕੇ ਇਕ ਅਹਿਮ ਐਲਾਨ ਕਰ ਦਿੱਤਾ ਗਿਆ ਹੈ । ਦਰਅਸਲ ਦੇਸ਼ ਦੇ ਵਿਚ ਲਗਾਤਾਰ ਬੇਰੋਜ਼ਗਾਰੀ ਵਧ ਰਹੀ ਹੈ । ਨੌਜਵਾਨ ਪੀੜ੍ਹੀ ਦੇ ਵਲੋਂ ਸਰਕਾਰਾਂ ਕੋਲੋਂ ਮੰਗ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਨੂੰ ਰੋਜ਼ਗਾਰ ਦਿੱਤਾ ਜਾਵੇ । ਪਰ ਸਰਕਾਰਾਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਵਿੱਚ ਬਿਲਕੁਲ ਅਸਫ਼ਲ ਦਿਖਾਈ ਦੇ ਰਹੀਆਂ ਹਨ ।

ਜਿਸ ਦੇ ਚਲਦੇ ਪੜ੍ਹਿਆ ਲਿਖਿਆ ਨੌਜਵਾਨ ਹੁਣ ਵਿਦੇਸ਼ਾਂ ਵੱਲ ਰੁਖ਼ ਕਰ ਰਿਹਾ ਹੈ । ਇਸੇ ਵਿਚਕਾਰ ਹੁਣ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਪੰਜਾਬ ਚ ਨੌਕਰੀਆਂ ਨੂੰ ਲੈ ਕੇ ਇਕ ਅਜਿਹਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਦੀ ਚਰਚਾ ਪੂਰੇ ਪੰਜਾਬ ਭਰ ਦੇ ਵਿੱਚ ਛਿੜ ਚੁੱਕੀ ਹੈ । ਦਰਅਸਲ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਅੱਜ ਇਕ ਪ੍ਰੈੱਸ ਕਾਨਫਰੰਸ ਕੀਤੀ ਗਈ । ਜਿਸ ਪ੍ਰੈੱਸ ਕਾਨਫਰੰਸ ਦੇ ਵਿੱਚ ਚਰਨਜੀਤ ਸਿੰਘ ਚੰਨੀ ਦੇ ਵਲੋ ਆਪਣੇ ਕੀਤੇ ਕੰਮਾਂ ਦਾ ਰਿਪੋਰਟ ਕਾਰਡ ਪੇਸ਼ ਕੀਤਾ ਗਿਆ । ਇਨ੍ਹਾਂ ਹੀ ਨਹੀਂ ਸਗੋਂ ਉਨ੍ਹਾਂ ਦੇ ਵਲੋਂ ਇਹ ਦਾਅਵਾ ਵੀ ਕੀਤਾ ਗਿਆ ਕਿ ਜੋ ਐਲਾਨ ਉਨ੍ਹਾਂ ਨੇ ਕੀਤੇ ਹਨ ਉਨ੍ਹਾਂ ਨੂੰ ਲਾਗੂ ਵੀ ਕੀਤਾ ਗਿਆ ਹੈ।

ਇਸੇ ਵਿਚਕਾਰ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਚਰਨਜੀਤ ਸਿੰਘ ਚੰਨੀ ਨੇ ਇਕ ਵੱਡਾ ਐਲਾਨ ਕਰਦਿਆਂ ਕਿਹਾ ਕਿ ਹੁਣ ਪੰਜਾਬ ਦੇ ਸਾਰੇ ਵਿਦਿਆਰਥੀਆਂ ਲਈ ਦਸਵੀਂ ਤੱਕ ਪੰਜਾਬੀ ਲਾਜ਼ਮੀ ਹੋਵੇਗੀ। ਜੇਕਰ ਕੋਈ ਨੌਜਵਾਨ ਦਸਵੀਂ ਤੱਕ ਪੰਜਾਬੀ ਨਹੀਂ ਪੜ੍ਹੇਗਾ ਤਾਂ ਉਸ ਨੂੰ ਪੰਜਾਬ ਵਿੱਚ ਸਰਕਾਰੀ ਨੌਕਰੀ ਨਹੀਂ ਮਿਲੇਗੀ । ਇਕ ਪਾਸੇ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਕੀਤੇ ਜਾ ਰਹੇ ਐਲਾਨਾਂ ਦੇ ਚੱਲਦੇ ਲਗਾਤਾਰ ਹੀ ਵਿਰੋਧੀ ਧਿਰ ਉਨ੍ਹਾਂ ਨੂੰ ਘੇਰਨ ਦੀਆਂ ਕੋਸ਼ਿਸ਼ਾਂ ਵਿਚ ਲੱਗੇ ਹੋਏ ਹਨ ਤੇ ਹੁਣ ਇਸੇ ਵਿਚਕਾਰ ਚਰਨਜੀਤ ਸਿੰਘ ਚੰਨੀ ਵੱਲੋਂ ਇਕ ਵੱਡਾ ਐਲਾਨ ਕਰ ਦਿੱਤਾ ਗਿਆ ਹੈ । ਇਸ ਬਾਬਤ ਸਿਆਸਤ ਵਿੱਚ ਕਿਹੜਾ ਵੱਡਾ ਧਮਾਕਾ ਹੋਵੇਗਾ ਇਹ ਤਾਂ ਆਉਣ ਵਾਲੇ ਦਿਨਾਂ ਚ ਹੀ ਪਤਾ ਚੱਲੇਗਾ ।

error: Content is protected !!