ਮੁੱਖ ਮੰਤਰੀ ਚੰਨੀ ਬਾਰੇ ਆ ਗਈ ਹੁਣ ਕੈਪਟਨ ਅਮਰਿੰਦਰ ਸਿੰਘ ਵਾਂਗ ਇਹ ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

2022 ਦੀਆਂ ਚੋਣਾਂ ਨੇੜੇ ਹਨ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਵਿੱਚ ਵੱਖ ਵੱਖ ਥਾਵਾਂ ਦੇ ਉਪਰ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਨੇ । ਅਲੱਗ ਅਲੱਗ ਵਰਗਾਂ ਦੇ ਲੋਕ ਆਪਣੀਆਂ ਹੱਕੀ ਮੰਗਾਂ ਦੇ ਲਈ ਵੱਖ ਵੱਖ ਥਾਵਾਂ ਤੇ ਧਰਨੇ ਪ੍ਰਦਰਸ਼ਨ ਕਰ ਕੇ ਰੋਸ ਮੁਜ਼ਾਹਰਾ ਕਰਦੇ ਨਜ਼ਰ ਆ ਰਹੇ ਹਨ ।ਹਰ ਰੋਜ਼ ਹੀ ਅਲੱਗ ਅਲੱਗ ਮਹਿਕਮੇ ਤੇ ਵੱਖ ਵੱਖ ਮੁੱਦਿਆਂ ਨੂੰ ਲੈ ਕੇ ਪ੍ਰਦਰਸ਼ਨਕਾਰੀਆਂ ਦੇ ਵੱਲੋਂ ਪ੍ਰਦਰਸ਼ਨ ਕੀਤੇ ਜਾਂਦੇ ਹਨ । ਕਈ ਥਾਵਾਂ ਤੇ ਪੁਲੀਸ ਦੇ ਵੱਲੋਂ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਦੇ ਵਾਸਤੇ ਇਨ੍ਹਾਂ ਦੇ ਉੱਪਰ ਲਾਠੀਚਾਰਜ ਵੀ ਕੀਤਾ ਜਾਂਦਾ ਹੈ । ਹਰ ਰੋਜ਼ ਵੱਖ ਵੱਖ ਥਾਵਾਂ ਤੇ ਲੱਗੇ ਧਰਨਿਆ ਨੂੰ ਲੈ ਕੇ ਖਬਰਾਂ ਸਾਹਮਣੇ ਆਉਂਦੀਆਂ ਹਨ । ਇਸੇ ਵਿਚਕਾਰ ਚਰਨਜੀਤ ਸਿੰਘ ਚੰਨੀ ਦੇ ਘਰ ਦੇ ਅੱਗੇ ਵੀ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਧਰਨਾ ਕੀਤਾ ਜਾ ਰਿਹਾ ਸੀ ਤੇ ਇਸੇ ਦੌਰਾਨ ਪੁਲੀਸ ਅਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਝੜਪ ਹੋ ਗਈ ਤੇ ਪੁਲੀਸ ਦੇ ਵੱਲੋਂ ਪ੍ਰਦਰਸ਼ਕਾਰੀਆਂ ਦੇ ਉੱਪਰ ਲਾਠੀਚਾਰਜ ਕੀਤਾ ਗਿਆ ।

ਮਿਲੀ ਜਾਣਕਾਰੀ ਅਨੁਸਾਰ ਮੋਰਿੰਡਾ ਵਿਚ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੀ ਅਗਵਾਈ ਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਅੱਗੇ ਪਹੁੰਚੇ ਦਲਿਤ ਵਰਗ ਦੇ ਨਾਲ ਸਬੰਧਤ ਲੋਕਾਂ ਦੇ ਉੱਪਰ ਪੁਲੀਸ ਵੱਲੋਂ ਲਾਠੀਚਾਰਜ ਕੀਤਾ ਗਿਆ । ਜ਼ਮੀਨੀ ਮੰਗਾਂ ਨੂੰ ਲੈ ਕੇ ਦਲਿਤਾਂ ਅਤੇ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰ ਦੇ ਮੂਹਰੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ । ਪ੍ਰਦਰਸ਼ਨਕਾਰੀਆਂ ਦੇ ਵੱਲੋਂ ਪ੍ਰਦਰਸ਼ਨ ਖਤਮ ਕਰਦੇ ਹੋਏ ਲਗਾਤਾਰ ਨਾਅਰੇਬਾਜ਼ੀ ਕੀਤੀ ਜਾ ਰਹੀ ਸੀ ਤੇ ਪੁਲੀਸ ਦੇ ਵੱਲੋਂ ਵੀ ਉਨ੍ਹਾਂ ਨੂੰ ਰੋਕਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸੀ। ਜਿਸ ਦੇ ਚੱਲਦੇ ਮਾਹੌਲ ਕਾਫੀ ਤਣਾਅਪੂਰਨ ਹੋ ਗਿਆ ।

ਇਸੇ ਦੌਰਾਨ ਪ੍ਰਦਰਸ਼ਨਕਾਰੀਆਂ ਤੇ ਪੁਲੀਸ ਵਿਚਾਲੇ ਝੜਪ ਹੋ ਗਈ । ਇਹ ਝੜਪ ਵਧਦੀ ਵਧਦੀ ਇੰਨੀ ਜ਼ਿਆਦਾ ਵਧ ਗਈ ਕਿ ਪੁਲੀਸ ਵੱਲੋਂ ਪ੍ਰਦਰਸ਼ਨਕਾਰੀਆਂ ਦੇ ਉੱਪਰ ਲਾਠੀਚਾਰਜ ਕੀਤਾ ਗਿਆ ਅਤੇ ਪ੍ਰਦਰਸ਼ਨਕਾਰੀਆਂ ਨੇ ਵੀ ਪੁਲੀਸ ਤੇ ਪੱਥਰਬਾਜ਼ੀ ਕੀਤੀ । ਜਿਸ ਵਿਚ ਡੀ ਐੱਸ ਪੀ ਸਮੇਤ ਕਈ ਪੁਲੀਸ ਮੁਲਾਜ਼ਮ ਬੁਰੀ ਤਰ੍ਹਾਂ ਦੇ ਨਾਲ ਜ਼ਖ਼ਮੀ ਹੋ ਗਏ । ਉੱਥੇ ਹੀ ਮੀਡੀਆ ਨੂੰ ਬਿਆਨ ਦਿੰਦਿਆਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂਆਂ ਨੇ ਦੱਸਿਆ ਕਿ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਤੇ ਵੱਲੋਂ ਲੰਬੇ ਸਮੇਂ ਤੋਂ ਆਪਣੇ ਹਿੱਸੇ ਦੀਆਂ ਜ਼ਮੀਨਾਂ ਲਈ ਸੰਘਰਸ਼ ਕੀਤਾ ਜਾ ਰਿਹਾ ਹੈ ।

ਪਰ ਕਿਸੇ ਵੀ ਸੱਤਾਧਾਰੀ ਪਾਰਟੀ ਦੇ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਹੱਲ ਨਹੀਂ ਕੀਤਾ ਗਿਆ । ਉਨ੍ਹਾਂ ਕਿਹਾ ਹਰ ਰੋਜ਼ ਹੀ ਆਪਣੇ ਹੱਕਾਂ ਮੰਗਾਂ ਲਈ ਦਲਿਤ ਜਬਰ ਦਾ ਸ਼ਿਕਾਰ ਹੋ ਰਹੇ ਹਨ । ਇੱਥੋਂ ਤੱਕ ਕਿ ਕਈ ਪਿੰਡਾਂ ਵਿੱਚ ਉਨ੍ਹਾਂ ਨੂੰ ਸਮਾਜਿਕ ਬਾਈਕਾਟ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ। ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰ ਐੱਸ ਸੀ ਚਿਹਰੇ ਦੇ ਤੌਰ ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬਣਨ ਤੋਂ ਬਾਅਦ ਦਲਿਤ ਵਰਗ ਲਈ ਆਸ ਦੀ ਕਿਰਨ ਬੱਝੀ ਹੈ । ਜਿੱਥੇ ਮੁੱਖ ਮੰਤਰੀ ਦੀ ਕੋਠੀ ਤੋਂ ਪਹਿਲਾਂ ਹੀ ਭਾਰੀ ਪੁਲੀਸ ਫੋਰਸ ਵੱਲੋਂ ਬੈਰੀਕੇਡ ਲਾ ਕੇ ਦਲਿਤਾਂ ਨੂੰ ਰਸਤੇ ਵਿੱਚ ਰੋਕ ਲਿਆ ਗਿਆ, ਜਿੱਥੇ ਕਮੇਟੀ ਵੱਲੋਂ ਉਸੇ ਥਾਂ ਉੱਪਰ ਸੜਕ ਨੂੰ ਜਾਮ ਕਰ ਦਿੱਤਾ ਗਿਆ।

error: Content is protected !!