ਮੁੱਖ ਮੰਤਰੀ ਚੰਨੀ ਵਲੋਂ ਪੰਜਾਬ ਚ ਬਿਜਲੀ 3 ਰੁਪਏ ਸਸਤੀ ਕਰਨ ਦੇ ਬਾਅਦ ਹੁਣ ਆ ਰਹੀ ਇਹ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪਿਛੇ ਕੁਝ ਸਮੇਂ ਤੋਂ ਲਗਾਤਾਰ ਕਾਂਗਰਸ ਪਾਰਟੀ ਵਿਚ ਚਲਿਆ ਆ ਰਿਹਾ ਕਾਟੋ ਕਲੇਸ਼ ਲਗਾਤਾਰ ਜਾਰੀ ਹੈ ਜਿਸਦੇ ਚਲਦੇ ਹੋਏ ਕੁਝ ਬਾਗ਼ੀ ਵਿਧਾਇਕਾਂ ਵੱਲੋਂ ਕੈਪਟਨ ਅਮਰਿੰਦਰ ਸਿੰਘ ਤੋਂ ਅਸਤੀਫੇ ਦੀ ਮੰਗ ਕੀਤੀ ਜਾ ਰਹੀ ਸੀ। ਇਸ ਵਿਰੋਧ ਕਾਰਨ ਅਤੇ ਹਾਈਕਮਾਨ ਵੱਲੋਂ ਉਨ੍ਹਾਂ ਨੂੰ ਦਿੱਲੀ ਬੁਲਾਏ ਜਾਣ ਦੇ ਕਾਰਨ ਆਪਣਾ ਅਪਮਾਨ ਸਮਝਦੇ ਹੋਏ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਸੀ। ਜਿਨ੍ਹਾਂ ਤੋਂ ਬਾਅਦ ਸਾਰੇ ਕਾਂਗਰਸੀ ਵਿਧਾਇਕਾਂ ਦੀ ਸਹਿਮਤੀ ਨਾਲ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਹਾਈਕਮਾਨ ਵੱਲੋਂ ਨਿਯੁਕਤ ਕੀਤਾ ਗਿਆ ਸੀ। ਚਰਨਜੀਤ ਸਿੰਘ ਚੰਨੀ ਵੱਲੋਂ ਆਪਣੇ ਅਹੁੱਦੇ ਤੇ ਬਿਰਾਜਮਾਨ ਹੁੰਦੇ ਹੀ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਨ ਕੀਤੇ ਗਏ।

ਜਿਨ੍ਹਾਂ ਵਿਚੋਂ ਬਹੁਤ ਸਾਰੇ ਕੀਤੇ ਗਏ ਐਲਾਨਾਂ ਨੂੰ ਅਜੇ ਤੱਕ ਲਾਗੂ ਵੀ ਨਹੀਂ ਕੀਤਾ ਗਿਆ। ਚੋਣ ਨੂੰ ਵੇਖਦੇ ਹੋਏ ਉਨ੍ਹਾਂ ਵੱਲੋਂ ਵੋਟਰਾਂ ਨੂੰ ਭਰਮਾਉਣ ਲਈ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ। ਹੁਣ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ 3 ਰੁਪਏ ਬਿਜਲੀ ਸਸਤੀ ਕੀਤੀ ਜਾਣ ਤੋਂ ਬਾਅਦ ਹੁਣ ਇਹ ਵੱਡੀ ਖਬਰ ਸਾਹਮਣੇ ਆਈ ਹੈ। ਬੀਤੇ ਦਿਲ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਜਿਥੇ ਬਿਜਲੀ ਦੀਆਂ ਦਰਾਂ ਵਿੱਚ 3 ਰੁਪਏ ਕਟੌਤੀ ਕੀਤੀ ਗਈ ਸੀ। ਉਨ੍ਹਾਂ ਵੱਲੋਂ ਇਹ ਐਲਾਨ ਕੀਤੇ ਗਏ 22 ਦਿਨ ਦਾ ਸਮਾਂ ਬੀਤ ਚੁੱਕਾ ਹੈ।

ਇਸ ਐਲਾਨ ਦੇ ਬਾਵਜੂਦ ਵੀ ਪਹਿਲੀਆਂ ਦਰਾਂ ਦੇ ਅਨੁਸਾਰ ਹੀ ਲੋਕਾਂ ਦੇ ਬਿਜਲੀ ਦੇ ਬਿਲ ਆ ਰਹੇ ਹਨ ਜਿੱਥੇ ਕੀਤੇ ਗਏ ਐਲਾਨ ਵਿੱਚ ਮੁੱਖ ਮੰਤਰੀ ਵੱਲੋਂ ਆਖਿਆ ਗਿਆ ਕੇ ਘਰੇਲੂ ਖਪਤਕਾਰਾਂ ਲਈ ਸੱਤ ਕਿਲੋ ਵਾਟ ਤੱਕ ਬਿਜਲੀ ਲੋਡ ਉਪਰ 3 ਰੁਪਏ ਦੀ ਕਟੌਤੀ ਬਿਜਲੀ ਦੀਆਂ ਦਰਾਂ ਵਿਚ ਕੀਤੀ ਜਾ ਰਹੀ ਹੈ। ਦੱਸਿਆ ਗਿਆ ਹੈ ਕਿ ਕੀਤੇ ਗਏ ਇਸ ਐਲਾਨ ਸਦਕਾ ਪੰਜਾਬ ਸਰਕਾਰ ਉਪਰ 3316 ਕਰੋੜ ਦਾ ਹੋਰ ਵਾਧੂ ਬੋਝ ਪੈ ਜਾਵੇਗਾ। ਪਰ ਪੰਜਾਬ ਸਰਕਾਰ ਨੇ ਇਸ ਸਮੇਂ ਬਿਜਲੀ ਵਿਭਾਗ ਦੇ ਕਰਮਚਾਰੀਆਂ ਵੱਲੋਂ ਕੀਤੀ ਗਈ ਹੜਤਾਲ ਕਾਰਨ ਹੋਰ ਮੁਸੀਬਤਾਂ ਪੇਸ਼ ਆ ਰਹੀਆਂ ਹਨ।

ਜਿੱਥੇ ਇਸ ਬਾਰੇ ਅਧਿਕਾਰੀਆਂ ਨਾਲ ਗੱਲਬਾਤ ਕਰਨੀ ਚਾਹੀ ਤਾਂ ਉਨ੍ਹਾਂ ਵੱਲੋਂ ਨਾ ਹੀ ਫ਼ੋਨ ਚੱਕਿਆ ਗਿਆ ਅਤੇ ਨਾ ਹੀ ਇਸ ਬਾਬਤ ਕੋਈ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ। ਦੇਖਿਆ ਜਾਵੇ ਤਾਂ ਅਧਿਕਾਰੀਆਂ ਵੱਲੋਂ ਇਸ ਮਾਮਲੇ ਨੂੰ ਲੈ ਕੇ ਚੁੱਪ ਵੱਟੀ ਹੋਈ ਹੈ। ਕਿਉਂਕਿ ਪਾਵਰਕਾਮ ਵਿਭਾਗ ਦੇ ਬਿਜਲੀ ਮੁਲਾਜ਼ਮਾਂ ਵੱਲੋਂ ਕੀਤੀ ਗਈ ਹੜਤਾਲ ਨਾਲ ਜਿੱਥੇ ਕੰਮਕਾਜ ਠੱਪ ਹੋ ਗਿਆ ਹੈ ਉਥੇ ਹੀ ਗਰਿਡਾਂ ਵਿੱਚ ਤੈਨਾਤੀ ਕਰਨ ਨਾਲ ਗਰਿਡਾਂ ਦੀ ਸਪਲਾਈ ਵੀ ਪ੍ਰਭਾਵਤ ਹੋ ਰਹੀ ਹੈ।

error: Content is protected !!