ਮੋਦੀ ਦੇ ਖੇਤੀ ਕਨੂੰਨ ਵਾਪਿਸ ਲੈਣ ਤੋਂ ਬਾਅਦ ਧਰਨੇ ਤੋਂ ਆਈ ਇਹ ਵੱਡੀ ਮਾੜੀ ਖਬਰ – ਲੱਗਾ ਵੱਡਾ ਝਟੱਕਾ

ਆਈ ਤਾਜ਼ਾ ਵੱਡੀ ਖਬਰ 

ਜਿਸ ਸਮੇਂ ਪਿਛਲੇ ਸਾਲ ਖੇਤੀ ਕਾਨੂੰਨਾਂ ਨੂੰ ਲਾਗੂ ਕੀਤਾ ਗਿਆ ਸੀ ਤਾਂ ਉਸ ਸਮੇਂ ਕਿਸਾਨਾਂ ਵੱਲੋਂ ਆਪਣੇ ਸੂਬੇ ਵਿਚ ਹੀ ਰੋਸ ਪ੍ਰਦਰਸ਼ਨ ਕੀਤੇ ਜਾਂਦੇ ਸਰਕਾਰ ਦਾ ਵਿਰੋਧ ਕੀਤਾ ਗਿਆ। ਪਰ ਜਦੋਂ ਸਰਕਾਰ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕੀਤਾ ਗਿਆ ਤਾਂ ਸਾਰੇ ਸੂਬਿਆਂ ਤੋਂ ਇਨ੍ਹਾਂ ਕਾਲ਼ੇ ਕਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵੱਲੋਂ 26 ਨਵੰਬਰ ਨੂੰ ਦਿੱਲੀ ਦੀਆਂ ਸਰਹੱਦਾਂ ਤੇ ਆ ਕੇ ਮੋਰਚੇ ਲਗਾਏ ਗਏ। ਜਿੱਥੇ ਉਨ੍ਹਾਂ ਵੱਲੋਂ ਕੇਂਦਰ ਸਰਕਾਰ ਦਾ ਲਗਾਤਾਰ ਵਿਰੋਧ ਕਰਦੇ ਹੋਏ ਇਸ 26 ਨਵੰਬਰ ਨੂੰ ਇਕ ਸਾਲ ਦਾ ਸਮਾਂ ਹੋ ਜਾਵੇਗਾ। ਇਸ ਲੰਮੇ ਸੰਘਰਸ਼ ਦੌਰਾਨ ਬਹੁਤ ਸਾਰੇ ਕਿਸਾਨ ਸ਼ਹੀਦ ਵੀ ਹੋ ਚੁੱਕੇ ਹਨ।

ਕੱਲ ਜਿੱਥੇ ਗੁਰੂ ਨਾਨਕ ਦੇਵ ਜੀ ਦਾ 552 ਗੁਰਪੁਰਬ ਪੂਰੀ ਦੁਨੀਆਂ ਵਿੱਚ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਸੀ। ਉਸ ਸਮੇਂ ਕੱਲ੍ਹ ਸਵੇਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸਾਰੇ ਦੇਸ਼ ਦੇ ਨਿਵਾਸੀਆਂ ਨੂੰ ਗੁਰਪੁਰਬ ਦੇ ਮੌਕੇ ਦੀ ਵਧਾਈ ਦਿੰਦੇ ਹੋਏ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਦਾ ਐਲਾਨ ਕਰ ਦਿੱਤਾ। ਇਹ ਖਬਰ ਸੁਣਦੇ ਹੀ ਸਾਰੀ ਦੁਨੀਆ ਵਿਚ ਵਸਦੇ ਭਾਰਤੀਆਂ ਵੱਲੋਂ ਕੱਲ ਦੇ ਦਿਨ ਨੂੰ ਹੋਰ ਖਾਸ ਬਣਾ ਦਿੱਤਾ , ਜਿੱਥੇ ਦਿੱਲੀ ਦੀਆਂ ਸਰਹੱਦਾਂ ਤੇ ਕਿਸਾਨਾਂ ਵੱਲੋਂ ਕੱਲ੍ਹ ਖ਼ੁਸ਼ੀ ਵਿਚ ਭੰਗੜੇ ਪਾਏ ਗਏ।

ਉੱਥੇ ਹੀ ਹੁਣ ਮੋਦੀ ਵੱਲੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਤੋਂ ਬਾਅਦ ਧਰਨੇ ਤੋਂ ਇਹ ਬੜੀ ਮਾੜੀ ਖਬਰ ਸਾਹਮਣੇ ਆਈ ਹੈ। ਦਿੱਲੀ ਦੀਆਂ ਸਰਹੱਦਾਂ ਤੇ ਚੱਲ ਰਹੇ ਸੰਘਰਸ਼ ਦੌਰਾਨ ਜਿੱਥੇ ਬਹੁਤ ਸਾਰੇ ਕਿਸਾਨ ਸ਼ਹੀਦ ਹੋਏ ਹਨ ਉਥੇ ਹੀ ਬੀਤੀ ਦਿੱਲੀ ਦੇ ਟਿਕਰੀ ਬਾਰਡਰ ਤੇ ਵੀ ਇੱਕ ਕਿਸਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਦੱਸਿਆ ਗਿਆ ਹੈ ਕਿ ਮ੍ਰਿਤਕ ਕਿਸਾਨ ਜਸਵਿੰਦਰ ਸਿੰਘ ਨਿਵਾਸੀ ਪਿੰਡ ਨੰਦਗੜ੍ਹ, ਤਹਿਸੀਲ ਮੰਡੀ ਲੱਖੇਵਾਲੀ, ਜ਼ਿਲ੍ਹਾ ਮੁਕਤਸਰ ਸਾਹਿਬ ਨਾਲ ਸਬੰਧਤ ਸੀ।

24 ਨਵੰਬਰ 2020 ਤੋਂ ਹੀ ਇਸ ਕਿਸਾਨੀ ਸੰਘਰਸ਼ ਵਿੱਚ ਸ਼ਾਮਲ ਹੋਇਆ ਸੀ ਅਤੇ ਦਿੱਲੀ ਵਿਚ ਗਿਆ ਸੀ। ਜੋ ਮੁੜ ਕੇ ਵਾਪਸ ਆਪਣੇ ਘਰ ਨਹੀਂ ਆਇਆ ਸੀ। ਪਰ ਹੁਣ ਉਸ ਦੇ ਦੇਹਾਂਤ ਹੋਣ ਤੇ ਉਸ ਦੀ ਮ੍ਰਿਤਕ ਦੇਹ ਨੂੰ ਉਸ ਦੇ ਘਰ ਲਿਆਂਦਾ ਜਾਵੇਗਾ। ਜਿੱਥੇ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਤੇ ਖੁਸ਼ੀਆਂ ਮਨਾਈਆਂ ਜਾ ਰਹੀਆਂ ਸਨ ਉਥੇ ਹੀ ਕਿਸਾਨ ਦਾ ਦਿਹਾਂਤ ਹੋਣ ਤੇ ਸੋਗ ਦੀ ਲਹਿਰ ਫੈਲ ਗਈ ਹੈ। ਸਾਰੀਆਂ ਜਥੇਬੰਦੀਆਂ ਵੱਲੋਂ ਪਰਿਵਾਰ ਨਾਲ ਗਹਿਰੀ ਹਮਦਰਦੀ ਜਾਹਿਰ ਕੀਤੀ ਗਈ ਹੈ। ਪੋਸਟਮਾਰਟਮ ਤੋਂ ਬਾਅਦ ਮ੍ਰਿਤਕ ਦੇਹ ਨੂੰ ਅੱਜ ਉਸ ਦੇ ਪਿੰਡ ਲਿਆਂਦਾ ਜਾਵੇਗਾ।

error: Content is protected !!